Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਵੀਂ ਦਿਖ ਵਾਲੇ ਬੱਸ ਅੱਡੇ ਦੇ ਸੁੰਦਰੀਕਰਨ ਦਾ ਰੱਖਿਆ ਜਾਵੇਗਾ ਖਾਸ ਖਿਆਲ- ਚੇਅਰਮੈਨ ਰਣਜੋਧ ਸਿੰਘ ਹਡਾਣਾ

ਪੀ.ਆਰ.ਟੀ.ਸੀ. ਦੇ ਚੇਅਰਮੈਨ ਨੇ ਨਵੇਂ ਬੱਸ ਅੱਡੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ

Ranjodh Singh Hadana, Chairman Ranjodh Singh Hadana, PRTC Chairman Ranjodh Singh Hadana, AAP, Aam Aadmi Party, AAP Punjab, Aam Aadmi Party Punjab, Patiala

Web Admin

Web Admin

5 Dariya News

ਪਟਿਆਲਾ , 07 Apr 2023

Last updated on: Apr 07, 2023, 00:00 IST

ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਪਟਿਆਲਾ ਵਿੱਚ ਬਣ ਰਹੇ ਨਵੇਂ ਬੱਸ ਅੱਡੇ ਦੇ ਕੰਮਾਂ ਜਾਇਜ਼ਾ ਲੈਣ ਮੌਕੇ ਦੱਸਿਆ ਕਿ ਇਸ ਬੱਸ ਅੱਡੇ ਦੇ ਸੁੰਦਰੀਕਰਨ ਦਾ ਖਾਸ ਖਿਆਲ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਅੱਜ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸਦੇ  ਨਿਰਮਾਣ ਕਾਰਜਾਂ ਦਾ ਜਾਇਜਾ ਲਿਆ ਹੈ, ਜਿਸ ਨਾਲ ਪਤਾ ਲੱਗਾ ਹੈ ਕਿ ਇਸ ਦਾ ਕੰਮ ਜਲਦ ਮੁਕਮੰਲ ਕਰ ਲਿਆ ਜਾਵੇਗਾ। ਇਸ ਮੌਕੇ ਪੀਆਰਟੀਸੀ ਦੇ ਐਡੀਸ਼ਨਲ ਐਮ.ਡੀ ਚਰਨਜੋਤ ਸਿੰਘ ਵਾਲੀਆ, ਐਕਸੀਅਨ ਪੀਆਰਟੀਸੀ ਜਤਿੰਦਰ ਸਿੰਘ ਗਰੇਵਾਲ, ਨਿਗਰਾਨ ਇੰਜ. ਪਾਵਰਕੋਮ, ਸੀਨੀਅਰ ਕਾਰਜਕਾਰੀ ਇੰਜ. ਸੰਚਾਲਨ ਉਪਮੰਡਲ ਅਰਬਨ ਅਸਟੇਟ 1, ਪਿਯੂਸ਼ ਅਗਰਵਾਲ ਕਾਰਜਕਾਰੀ ਇੰਜ ਪ੍ਰਾਤਕ ਮੰਡਲ ਲੋ.ਨਿ.ਵਿ (ਭ ਤੇ ਮ ਸ਼ਾਖਾ) ਪਟਿਆਲਾ, ਕਾਰਕਾਰੀ ਇੰਜ ਜਲ ਸਪਲਾਈ ਤੇ ਸੈਨੀਟੇਸ਼ਨ ਤੋ ਇਲਾਵਾ ਕਾਰਜਕਾਰੀ ਇੰਜ. ਨੈਸ਼ਨਲ ਹਾਈਵੇਅ ਅਥਾਰਟੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾ ਸਦਕਾ ਇਸ ਪ੍ਰਾਜੈਕਟ ਨੂੰ ਬਹੁਤ ਜਲਦ ਮੁਕੰਮਲ ਕਰ‌ ਲਿਆ ਜਾਵੇਗਾ ਅਤੇ ਮੁੱਖ ਮੰਤਰੀ ਜਲਦ ਇਸ ਦਾ ਉਦਘਾਟਨ ਕਰਨਗੇ। ਮੀਟਿੰਗ ਦੌਰਾਨ ਚੇਅਰਮੈਨ ਹਡਾਣਾ ਵੱਲੋਂ ਵਿਸ਼ੇਸ਼ ਰੂਪ ਵਿੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਬੱਸ ਅੱਡੇ ਦੇ ਰਹਿੰਦੇ ਕੰਮਾਂ ਨੂੰ ਜਲਦੀ ਤੋਂ ਜਲਦੀ ਨਿਪਟਾਇਆ ਜਾਵੇ। ਕਾਰਜਕਾਰੀ ਇੰਜ. ਬਿਜਲੀ ਮੰਡਲ ਲੋ.ਨਿ.ਵਿ ਨੇ ਬੱਸਾਂ ਦੇ ਵੱਖ ਵੱਖ ਸਾਇਡਾ ਤੇ ਲੱਗੀਆਂ ਐਲ ਈ ਡੀਜ ਡਿਸਪਲੇ ਕਰਕੇ ਵਿਖਾਈਆਂ । 

ਇਸ ਤੋਂ ਇਲਾਵਾ ਚੇਅਰਮੈਨ ਨੇ ਕਾਰਜਕਾਰੀ ਇੰਜ ਲੋ.ਨਿ.ਵਿ (ਭ ਤੇ ਮ ਸ਼ਾਖਾ) ਨੂੰ ਵਿਸ਼ੇਸ਼ ਰੂਪ ਵਿੱਚ ਹਦਾਇਤ ਕੀਤੀ ਕਿ ਬੱਸ ਸਟੈਂਡ ਦੇ ਬਾਹਰਲੇ ਪਾਸੇ ਬੱਸਾਂ ਦੀ ਐਟਰੀ ਲਈ ਬਣੇ ਫਲਾਈੳਵਰ ਦੀ ਰਹਿੰਦੀ ਸੜਕ ਨੂੰ ਕੌਮੀ ਹਾਈਵੇਅ ਅਥਾਰਟੀ ਨਾਲ ਸੰਪਰਕ ਕਰਕੇ ਤੁਰੰਤ ਮੁਕਮੰਲ ਕੀਤਾ ਜਾਵੇ।ਗੱਲਬਾਤ ਦੌਰਾਨ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਇਹ ਪੋ੍ਜੈਕਟ ਬਿਨਾਂ ਕਿਸੇ ਦੇਰੀ ਤੋਂ ਜਲਦ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਵੇਂ ਬੱਸ ਅੱਡੇ ਵਿੱਚ ਲੋਕਾਂ ਦੀ ਸਹੂਲਤਾਂ ਦਾ ਖਾਸ ਖਿਆਲ ਰੱਖਿਆਂ ਗਿਆ ਹੈ। 

ਇਸ ਤੋਂ ਇਲਾਵਾ ਬੱਸਾਂ ਦੇ ਆਉਣ ਜਾਣ ਬਾਰੇ ਸਹੀ ਢੰਗ ਨਾਲ ਮਿਲਣ ਵਾਲੀ ਜਾਣਕਾਰੀ ਨੂੰ ਪਹਿਲ ਦਿੱਤੀ ਗਈ ਹੈ। ਇੱਥੇ ਮਿਲਣ ਵਾਲੀਆਂ ਸੁਵਿਧਾਵਾਂ ਨੂੰ ਲੋਕ ਪੱਖੀ ਸੋਚ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਇਮਾਨਦਾਰ ਨੀਤੀਆਂ ਰੰਗ ਲਿਆ ਰਹੀਆਂ ਹਨ, ਜਿਨ੍ਹਾਂ ਸਦਕਾ ਵਿਭਾਗ ਲਈ ਆਮਦਨ ਦੇ ਨਵੇਂ ਦਰਵਾਜ਼ੇ ਖੁੱਲ੍ਹ ਰਹੇ ਹਨ। 

ਉਨ੍ਹਾਂ ਦੱਸਿਆ ਕਿ ਬੱਸ ਅੱਡੇ ਵਿੱਚ ਪਾਰਕਿੰਗ, ਬਾਥਰੂਮ, ਇਸ਼ਤਿਹਾਰਬਾਜ਼ੀ ਸਚਾਰੂ ਢੰਗ ਨਾਲ ਹੋਵੇਗੀ ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਨੂੰ ਪਿਛਲੇ ਸਾਲਾਂ ਦੇ ਮੁਕਾਬਲੇ ਵੱਧ ਮਾਲੀਆ ਮਿਲਣ ਲਈ ਵੀ ਯਤਨ ਕੀਤੇ ਜਾਣਗੇ। 

 

Tags: Ranjodh Singh Hadana , Chairman Ranjodh Singh Hadana , PRTC Chairman Ranjodh Singh Hadana , AAP , Aam Aadmi Party , AAP Punjab , Aam Aadmi Party Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD