Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰੂਪਨਗਰ ਪੁਲਿਸ ਨੇ 3 ਲੱਖ ਰੁਪਏ ਦੀ ਲੁੱਟ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ

ਲੋਕਾਂ ਦੇ ਸਹਿਯੋਗ ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮੱਦਦ ਨਾਲ ਪਹਿਲਾ ਦੋਸ਼ੀ ਗ੍ਰਿਫਤਾਰ ਹੋਇਆ

Crime News Punjab, Punjab Police, Police, Crime News, Morinda, Rupnagar, Rupnagar Police

Web Admin

Web Admin

5 Dariya News

ਮੋਰਿੰਡਾ , 08 Apr 2023

Last updated on: Apr 08, 2023, 00:00 IST

ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਆਈ.ਪੀ.ਐਸ, ਸ਼੍ਰੀ ਵਿਵੇਕ ਸ਼ੀਲ ਸੋਨੀ ਨੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੂਪਨਗਰ ਪੁਲਿਸ ਨੇ ਪਿਛਲੇ ਦਿਨੀਂ ਮੋਰਿੰਡਾ ਵਿਖੇ 3 ਲੱਖ ਰੁਪਏ ਦੀ ਲੁੱਟ ਕਰਨ ਵਾਲੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਸ਼੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ 21 ਮਾਰਚ, 2023 ਨੂੰ ਦੁਪਹਿਰ 12.30 ਵਜੇ ਦੇ ਕਰੀਬ ਰੈਜੀਡੈਂਟ ਕੈਸ਼ ਮਨੈਜਮੈਂਟ ਸਰਵਿਸਜ਼ ਪ੍ਰਾਈਵੇਟ ਲਿਮਟਿਡ, ਸੈਕਟਰ 35-ਡੀ ਚੰਡੀਗੜ ਦੇ ਕਰਮਚਾਰੀ ਗੌਤਮ ਵਧਵਾ ਨੇ ਥਾਣਾ ਸਿਟੀ ਮੋਰਿੰਡਾ ਵਿਖੇ ਸ਼ਿਕਾਇਤ ਕੀਤੀ ਕਿ ਉਹ ਆਪਣੇ ਮੋਟਰ ਸਾਇਕਲ ਨੰਬਰੀ ਪੀ.ਬੀ.12.ਏ.ਡੀ. 3727 ਉਤੇ ਆਪਣੇ ਬੈਗ ਵਿੱਚ ਕੁੱਲ ਰਕਮ 3,13,887 ਰੁਪਏ ਲੈਕੇ ਜਾ ਰਿਹਾ ਸੀ। 

ਜਦੋਂ ਉਹ ਓਲੰਪਿਕ ਪੈਲਸ, ਮੋਰਿੰਡਾ ਤੋਂ ਥੋੜਾ ਅੱਗੇ ਸ਼ਹਿਰ ਵਾਲੇ ਪਾਸੇ ਨੂੰ ਕੈਨਰਾ ਬੈਂਕ ਮੋਰਿੰਡਾ ਵਿਖੇ ਰਾਸ਼ੀ ਜਮਾਂ ਕਰਵਾਉਣ ਲਈ ਪਹੁੰਚਿਆ ਤਾਂ ਰਸਤੇ ਵਿੱਚ ਅਣਪਛਾਤੇ ਨੌਜਵਾਨਾਂ ਨੇ ਉਸ ਦੇ ਮੋਟਰ ਸਾਇਕਲ ਨੂੰ ਘੇਰ ਲਿਆ ਅਤੇ ਉਸ ਉਤੇ ਦਾਤ ਦਾ ਵਾਰ ਕਰਕੇ ਉਸ ਤੋਂ ਸਾਰਾ ਕੈਸ਼ ਖੋਹ ਕੇ ਵੇਰਕਾ ਪੁਆਇੰਟ ਮੋਰਿੰਡਾ ਵੱਲ ਨੂੰ ਭੱਜ ਗਏ। 

ਐਸ.ਐਸ.ਪੀ ਨੇ ਅੱਗੇ ਖੁਲਾਸਾ ਕਰਦਿਆਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਪਤਾਨ ਪੁਲਿਸ, ਸਬ ਡਵੀਜਨ ਮੋਰਿੰਡਾ ਡਾ. ਸ੍ਰੀ ਨਵਨੀਤ ਸਿੰਘ ਮਾਹਲ ਰੂਪਨਗਰ ਦੀ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਿਟੀ ਮੋਰਿੰਡਾ ਇੰਸਪੈਕਟਰ ਗੁਰਸੇਵਕ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਡੂੰਘਾਈ ਨਾਲ ਤਫਤੀਸ਼ ਸ਼ੁਰੂ ਕੀਤੀ ਗਈ। 

ਜਿਸ ਦੌਰਾਨ ਲੋਕਾਂ ਦੇ ਸਹਿਯੋਗ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮੱਦਦ ਨਾਲ ਦੋਸ਼ੀ ਮਨਵੀਰ ਸਿੰਘ ਉਰਫ ਮਨੀ, ਜਗਪਾਲ ਸਿੰਘ, ਜਸਪ੍ਰੀਤ ਸਿੰਘ, ਕਰਮਜੀਤ ਸਿੰਘ ਉਰਫ ਹਨੀ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਨੂੰ ਵੀ 06 ਅਪ੍ਰੈਲ, 2023 ਨੂੰ ਗ੍ਰਿਫਤਾਰ ਕੀਤਾ ਗਿਆ। ਸ਼੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 20 ਮਿਤੀ 21.03.2023 ਅ/ਧ 379-ਬੀ, 120-ਬੀ, 395, 323 ਆਈ.ਪੀ.ਸੀ ਥਾਣਾ ਸਿਟੀ ਮੋਰਿੰਡਾ ਬਰਖਿਲਾਫ ਅਣਪਛਾਤੇ ਵਿਅਕਤੀਆਂ ਦੇ ਰਜਿਸਟਰ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ 5 ਦੋਸ਼ੀਆਨ 10 ਅਪ੍ਰੈਲ, 2023 ਤੱਕ ਪੁਲਿਸ ਰਿਮਾਂਡ ਉਤੇ ਹਨ ਅਤੇ ਦੋਰਾਨੇ ਤਫਤੀਸ਼ ਦੋਸ਼ੀਆ ਪਾਸੋਂ ਵਾਰਦਾਤ ਵਿੱਚ ਵਰਤੇ ਦੋ ਦਾਤ, ਇਕ ਕਿਰਪਾਨ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਕੋਲੋਂ ਲੁੱਟੀ ਗਈ ਰਕਮ ਵਿੱਚੋਂ 53 ਹਜ਼ਾਰ ਰੁਪਏ ਦੀ ਬ੍ਰਾਮਦਗੀ ਵੀ ਕੀਤੀ ਗਈ ਹੈ। ਜਿਹਨਾਂ ਪਾਸੋਂ ਪੁੱਛ ਗਿੱਛ ਵਿੱਚ ਕਈ ਅਹਿਮ ਖੁਲਾਸੇ ਹੋਣ ਦੀ ਆਸ ਹੈ ਜਦਕਿ ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

 

Tags: Crime News Punjab , Punjab Police , Police , Crime News , Morinda , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD