Thursday, 16 May 2024

 

 

ਖ਼ਾਸ ਖਬਰਾਂ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਰਾਘਵ ਚੱਢਾ ਨੇ ਪੰਜਾਬ ਵਿੱਚ ਖਰਾਬ ਹੋਈ ਫਸਲ ਦਾ ਕੀਤਾ ਮੁਆਇਨਾ, ਮੁਆਵਜ਼ੇ ਲਈ ਕੇਂਦਰ ਨੂੰ ਲਿਖਿਆ ਪੱਤਰ

ਰਾਘਵ ਚੱਢਾ ਨੇ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਬੇਮੌਸਮੀ ਬਾਰਸ਼ ਨਾਲ ਪ੍ਰਭਾਵਿਤ ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਕੀਤੀ ਮੰਗ

Raghav Chadha, Dinesh Chadha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 08 Apr 2023

‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਚੱਢਾ ਨੇ ਵੱਖ-ਵੱਖ ਖੇਤਾਂ ਦਾ ਦੌਰਾ ਕਰਦਿਆਂ ਭਾਰੀ ਮੀਂਹ ਕਾਰਨ ਹੋਈ ਤਬਾਹੀ ਦਾ ਜਾਇਜ਼ਾ ਲੈਣ ਲਈ ਕਿਸਾਨਾਂ ਨਾਲ ਗੱਲਬਾਤ ਕੀਤੀ। 

ਆਪਣੇ ਸੰਸਦ ਮੈਂਬਰ ਨਾਲ ਦੁੱਖ ਸਾਂਝਾ ਕਰਨ ਵਾਲੇ ਕਿਸਾਨਾਂ ਨੇ ਉਨ੍ਹਾਂ ਨੂੰ ਆਪਣੀ ਖਰਾਬ ਹੋਈ ਫਸਲ ਦੇ ਸੈਂਪਲ ਵੀ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਨੁਕਸਾਨ ਬਾਰੇ ਕੇਂਦਰੀ ਵਿੱਤ ਮੰਤਰੀ ਨੂੰ ਜਾਣੂ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਦੀ ਬੇਨਤੀ 'ਤੇ ਕਾਰਵਾਈ ਕਰਦਿਆਂ, ਚੱਢਾ, ਜਿੰਨ੍ਹਾਂ ਲਈ ਇਹ ਤਬਾਹੀ ਅਸਹਿ ਸੀ, ਨੇ ਤੁਰੰਤ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਮੌਕੇ 'ਤੇ ਇੱਕ ਪੱਤਰ ਲਿਖਿਆ ਅਤੇ ਖਰਾਬ ਹੋਈ ਕਣਕ ਦੀ ਫ਼ਸਲ ਦੇ ਨਮੂਨੇ ਸਮੇਤ ਭੇਜ ਦਿੱਤਾ।

ਚੱਢਾ ਨੇ ਨੁਕਸਾਨਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਵਿੱਤ ਮੰਤਰੀ ਨੂੰ ਦੱਸਿਆ ਕਿ ਮੀਂਹ ਨੇ ਹਾੜੀ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਬੀਜੀ ਗਈ 34.9 ਲੱਖ ਹੈਕਟੇਅਰ ਕਣਕ ਵਿੱਚੋਂ ਘੱਟੋ-ਘੱਟ 14 ਲੱਖ ਹੈਕਟੇਅਰ (40%) ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਨਾਲ ਕਿਸਾਨਾਂ ਦੀ ਤਬਾਹੀ ਹੋਈ ਹੈ। ਪੰਜਾਬ ਸਰਕਾਰ ਦੇ ਹੁੰਗਾਰੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ, “ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਨੁਕਸਾਨ ਲਈ ਰਾਹਤ ਰਾਸ਼ੀ 12,000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 15,000 ਰੁਪਏ ਕਰ ਦਿੱਤੀ ਹੈ। 

ਸ਼ੁਰੂਆਤੀ ਨਮੂਨੇ ਦੇ ਆਧਾਰ 'ਤੇ ਤੇਜ਼ੀ ਨਾਲ ਕੰਮ ਕਰਦੇ ਹੋਏ, ਸਾਡੇ ਕਿਸਾਨਾਂ ਦੀ ਮਦਦ ਲਈ ਵਾਧੂ ਕਦਮ ਜਿਵੇਂ ਕਿ DFPD ਦੁਆਰਾ ਕਣਕ ਦੀ ਖਰੀਦ ਲਈ ਮਾਪਦੰਡਾਂ ਵਿੱਚ ਢਿੱਲ ਲਾਜ਼ਮੀ ਤੌਰ 'ਤੇ ਚੁੱਕੇ ਗਏ ਹਨ। ਹਾਲਾਂਕਿ, ਚੱਢਾ ਦਾ ਮੰਨਣਾ ਹੈ ਕਿ ਕੇਂਦਰ ਪੰਜਾਬ ਦੇ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦਾ, ਖਾਸ ਤੌਰ 'ਤੇ ਇਸ ਤੱਥ ਦੇ ਮੱਦੇਨਜ਼ਰ ਕਿ ਰਾਜ ਨੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। 

ਉਨ੍ਹਾਂ ਨੇ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਪੈਕੇਜ ਦੇਣ ਬਾਰੇ ਵਿਚਾਰ ਕਰਨ।

 

Tags: Raghav Chadha , Dinesh Chadha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD