Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਤਿੰਨ ਦਿਨਾਂ ਖੇਡਾਂ ਅਤੇ ਸਭਿਆਚਾਰਕ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਾਰਡ ਨੰਬਰ 41 ਅਧੀਨ ਹਾਈਵੇਅ ਸਾਈਕਲ ਵਾਲੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਵੀ ਕੀਤਾ ਉਦਘਾਟਨ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 08 Apr 2023

Last updated on: Apr 08, 2023, 00:00 IST

ਗੁਰੂ ਨਾਨਕ ਐਜੁਕੇਸਨ ਚੈਰੀਟੇਬਲ ਸੁਸਾਇਟੀ ਗੋਪਾਲਪੁਰ ਦੁਆਰਾ ਚਲਾਏ ਜਾ ਰਹੇ ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਰਿਸਰਚ ਇੰਸਟੀਚਿਊਟ, ਗੁਰੂ ਨਾਨਕ ਕਾਲਜ ਆਫ ਨਰਸਿੰਗ, ਗੁਰੂ ਨਾਨਕ ਕਾਲਜ ਆਫ ਐਜੁਕੇਸਨ ਗੋਪਾਲਪੁਰ ਦਾ 20ਵਾਂ ਤਿੰਨ ਰੌਜਾ ਖੇਡਾਂ ਅਤੇ ਸਭਿਆਚਾਰਕ ਪ੍ਰੋਗਰਾਮ  ਦਾ ਆਗਾਜ਼ ਕੀਤਾ ਗਿਆ।

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤੀ ਕੀਤੀ ਗਈ। ਵਿਧਾਇਕ ਸਿੱਧੂ ਨੇ ਦੱਸਿਆ ਕਿ ਖੇਡਾਂ ਅਤੇ ਸਭਿਆਚਾਰਕ ਪ੍ਰੋਗਰਾਮ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ ਅਤੇ 10 ਅਪ੍ਰੈਲ ਨੂੰ ਇਸਦਾ ਸਮਾਪਨ ਹੋਵੇਗਾ।  ਮੁੱਖ ਮਹਿਮਾਨ ਸਿੱਧੂ ਵਲੋਂ ਝੰਡਾ ਲਹਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਖਿਡਾਰੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।  

ਖੇਡ ਦਿਵਸ ਦੀ ਸ਼ੁਰੂਆਤ ਮੌਕੇ ਤਿੰਨ ਕਾਲਜ ਦੇ  ਵਿਦਿਆਰਥੀਆਂ ਨੇ ਮਾਰਚਪਾਸਟ ਵਿੱਚ ਹਿੱਸਾ ਲਿਆ ਅਤੇ ਸਮਾਗਮ ਵਿੱਚ ਪਹੁੰਚੇ ਵਿਧਾਇਕ ਕੁਲਵੰਤ ਸਿੰਘ ਸਿੱਧੂ  ਨੂੰ ਸਲਾਮੀ ਦਿੱਤੀ।ਇਸ ਦੋਰਾਨ ਮੁੱਖ ਮਹਿਮਾਨ ਸਿੱਧੂ ਵਲੋਂ ਜੇਤੂ ਖਿਡਾਰੀ ਵਿਦਿਆਰਥੀਆ ਨੂੰ ਗਲੇ ਵਿੱਚ ਮੈਡਲ ਪਾ ਕੇ ਸਨਮਾਨਿਤ ਅਤੇ ਪ੍ਰੋਤਸਾਹਿਤ ਕੀਤਾ ਅਤੇ ਚੈਅਰਮੈੱਨ ਡਾ. ਬਲਵਿੰਦਰ ਸਿੰਘ ਵਾਲੀਆ ਨੂੰ ਇਸ ਇਲਾਕੇ ਵਿੱਚ ਵਿਦਿਅਕ ਸੰਸਥਾਵਾ ਚਲਾਉਣ ਲਈ ਵਧਾਈ ਦਿੱਤੀ।

ਡਾ. ਬਲਵਿੰਦਰ ਸਿੰਘ ਵਾਲੀਆ ਚੇਅਰਮੈਨ ਨੇ ਬੱਚਿਆ ਨੂੰ ਆਸ਼ੀਰਵਾਦ ਦਿੱਤਾ । ਉਨ੍ਹਾਂ ਵਿfਦਆਰਥੀਆ ਨੂੰ ਨਸਿ਼ਆ ਤੋ ਬੱਚਣ ਅਤੇ ਤੁੰਦਰੁਸਤ ਜਿੰਦਗੀ  ਜਿਉਣ ਦੀ ਅਪੀਲ ਕੀਤੀ। ਲੜਕਿਆਂ ਦੀ 100 ਮੀਟਰ ਰੇਸ ਵਿੱਚ ਪਹਿਲਾ ਸਥਾਨ ਬਾਹੂਦੀਨ ਅਤੇ ਲੜਕੀਆਂ ਦੀ 100 ਮੀਟਰ ਰੇਸ ਵਿੱਚ ਪਹਿਲਾ ਸਥਾਨ ਸੰਜਨਾ ਨੇ ਪ੍ਰਾਪਤ ਕੀਤਾ। 

ਲੜਕਿਆਂ ਦੀ 200 ਮੀਟਰ ਰੇਸ ਵਿੱਚ ਪਹਿਲਾ ਸਥਾਨ ਮਹੁੰਮਦ ਕੈਫ ਅਤੇ ਲੜਕੀਆਂ ਦੀ 200 ਮੀਟਰ ਰੇਸ ਵਿੱਚ ਪਹਿਲਾ ਸਥਾਨ ਸੰਜਨਾ ਨੇ ਪ੍ਰਾਪਤ ਕੀਤਾ। ਲੜਕਿਆਂ ਦੀ 400 ਮੀਟਰ ਰੇਸ ਵਿੱਚ ਪਹਿਲਾ ਸਥਾਨ ਮੁਸਲੀਮ ਅਤੇ ਲੜਕੀਆਂ ਦੀ 400 ਮੀਟਰ ਰੇਸ ਵਿੱਚ ਪਹਿਲਾ ਸਥਾਨ ਅਲੀਨਾ ਅਲੀ ਨੇ ਪ੍ਰਾਪਤ ਕੀਤਾ। ਤਿੰਨ ਟੰਗੀ ਲੜਕੀਆ ਦੀ ਰੇਸ ਵਿੱਚ ਪਹਿਲਾ ਸਥਾਨ ਨੀਮਰੀਤ ਅਤੇ ਅਮਨਦੀਪ ਅਤੇ ਲੜਕਿਆਂ ਦੀ ਤਿੰਨ ਟੰਗੀ ਰੇਸ ਵਿੱਚ ਪਹਿਲਾ ਸਥਾਨ ਅਕਾਸ਼ ਅਤੇ ਨੀਤੀਨ ਨੇ ਪ੍ਰਾਪਤ ਕੀਤਾ। 

ਅੰਤ ਵਿੱਚ ਕਾਲਜ਼ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਵਾਲੀਆ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।ਬਾਅਦ ਵਿੱਚ, ਉਨ੍ਹਾਂ ਵਾਰਡ ਨੰਬਰ 41 ਅਧੀਨ ਹਾਈਵੇਅ ਸਾਈਕਲ ਵਾਲੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਵੀ ਕੀਤਾ।ਆਪਣੇ ਹਲਕੇ ਦੇ ਵਿਕਾਸ ਨੂੰ ਨਿਰੰਤਰ ਜਾਰੀ ਰੱਖਦਿਆਂ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਇਲਾਕਾ ਨਿਵਾਸੀਆਂ ਦੇ ਨਾਲ ਸੜ੍ਹਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ।

ਵਿਧਾਇਕ ਸਿੱਧੂ ਨੇ ਕਿਹਾ ਕਿ ਮੈਂ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਲੋਕਾਂ ਵੱਲੋਂ ਕੀਤੇ ਵਿਸ਼ਵਾਸ਼ 'ਤੇ ਖਰਾ ਉੱਤਰਾਂਗਾ ਅਤੇ ਚੌਣਾਂ ਦੌਰਾਨ ਦਿੱਤੀ ਹਰ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ।ਉਨ੍ਹਾ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕੀਤੇ ਜਾਣ। 

ਉਨ੍ਹਾ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ 'ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD