Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਉਪ ਚੋਣ ਤੋਂ ਪਹਿਲਾਂ ਹਰਪਾਲ ਚੀਮਾ ਨੇ ਜਲੰਧਰ ਦੇ ਲੋਕਾਂ ਨੂੰ ਮਾਨ ਸਰਕਾਰ ਦੀਆਂ ਸ਼ਾਨਦਾਰ ਪ੍ਰਾਪਤੀਆਂ ਤੋਂ ਕਰਵਾਇਆ ਜਾਣੂ

ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੂੰ ਆਪਣੇ ਕਾਰਜਕਾਲ ਦੌਰਾਨ ਮਾਲੀਆ ਵਧਾਉਣ ਲਈ ਕੁਝ ਨਾ ਕਰਨ ਲਈ ਘੇਰਿਆ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harchand Singh Barsat, Sushil Kumar Rinku, Sheetal Angural, Jagbir Brar, Rajwinder Kaur Thiara, Dera Sachkhand Ballan, Shri Devi Talab Mandir,  Gurdwara Patshahi Chhevi, Basti Sheikh

Web Admin

Web Admin

5 Dariya News

ਜਲੰਧਰ , 09 Apr 2023

Last updated on: Apr 09, 2023, 00:00 IST

 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਮਨੀ ਚੋਣ ਤੋਂ ਪਹਿਲਾਂ ਮੀਡੀਆ ਰਾਹੀਂ ਜਲੰਧਰ ਦੇ ਲੋਕਾਂ ਨੂੰ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਇੱਕ ਸਾਲ ਦੀ ਬੇਮਿਸਾਲ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ।

ਐਤਵਾਰ ਨੂੰ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਦੁਆਰਾ ਲਿਆਂਦੀ ਗਈ ਨਵੀਂ ਆਬਕਾਰੀ ਨੀਤੀ ਨਾਲ 41% ਦਾ ਰਿਕਾਰਡ ਮਾਲੀਆ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਮਾਨਦਾਰ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਕਈ ਵਿਭਾਗਾਂ ਵਿੱਚ ਮਾਲੀਏ ਵਿੱਚ ਇਤਿਹਾਸਕ ਵਾਧਾ ਹੋਇਆ ਹੈ। 

ਉਨ੍ਹਾਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਸੂਬੇ ਦਾ ਮਾਲੀਆ ਵਧਾਉਣ ਲਈ ਕੁਝ ਨਹੀਂ ਕੀਤਾ ਸਗੋਂ ਉਲਟਾ ਅਕਾਲੀ ਅਤੇ ਕਾਂਗਰਸ ਸਰਕਾਰਾਂ ਦੌਰਾਨ ਮਾਲੀਆ ਘਟਦਾ ਸੀ। ਉਨ੍ਹਾਂ ਕਿਹਾ ਕਿ ਮਾਲੀਆ ਘਟਣ ਦਾ ਮੁੱਖ ਕਾਰਨ ਵੱਖ-ਵੱਖ ਮਾਫੀਆ ਜਿਵੇਂ ਆਬਕਾਰੀ ਮਾਫੀਆ, ਸ਼ਰਾਬ ਮਾਫੀਆ ਅਤੇ ਟਰਾਂਸਪੋਰਟ ਮਾਫੀਆ ਹਨ। ਇਹ ਮਾਫ਼ੀਏ ਅਕਾਲੀ, ਭਾਜਪਾ ਅਤੇ ਕਾਂਗਰਸੀ ਆਗੂਆਂ ਦੀ ਮਦਦ ਨਾਲ ਪੰਜਾਬ ਦੇ ਖਜ਼ਾਨੇ ਨੂੰ ਲੁੱਟਦੇ ਸਨ।

 ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਦੇ ਲੋਕਾਂ ਨੇ ਪਿਛਲੇ ਸਾਲ ਭਾਰੀ ਫ਼ਤਵੇ ਨਾਲ ਇਮਾਨਦਾਰ ਸਰਕਾਰ ਚੁਣੀ ਹੈ, ਉਦੋਂ ਤੋਂ ਲੁੱਟ-ਖਸੁੱਟ ਤੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਈ ਹੈ। ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਨੂੰ ਇਮਾਨਦਾਰ ਰਾਜਨੀਤੀ ਸਿਖਾਈ ਹੈ।  ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਦੇ ਨਤੀਜੇ ਵਜੋਂ ਪੰਜਾਬ ਵਿੱਚ ਨੌਜਵਾਨਾਂ ਦਾ ਵਿਸ਼ਵਾਸ ਮੁੜ ਬਹਾਲ ਹੋ ਰਿਹਾ ਹੈ। 

ਉਹ ਵਿਦੇਸ਼ਾਂ ਤੋਂ ਵਾਪਸ ਘਰ ਪਰਤ ਰਹੇ ਹਨ ਅਤੇ ਇੱਥੇ ਕੰਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੀਐਸਟੀ ਕੁਲੈਕਸ਼ਨ ਵਿੱਚ ਵੀ ਲਗਭਗ 17% ਵਾਧਾ ਹੋਇਆ ਹੈ ਕਿਉਂਕਿ ਜਦੋਂ ਲੋਕਾਂ ਨੂੰ ਪਤਾ ਹੁੰਦਾ ਹੈ ਕਿ ਉਨ੍ਹਾਂ ਦੇ ਟੈਕਸ ਦਾ ਪੈਸਾ ਸੂਬੇ ਦੇ ਵਿਕਾਸ 'ਤੇ ਲੱਗੇਗਾ ਤਾਂ ਲੋਕ ਆਪ ਇਮਾਨਦਾਰੀ ਨਾਲ ਟੈਕਸ ਅਦਾ ਕਰਦੇ ਹਨ। 

ਉਨ੍ਹਾਂ ਕਿਹਾ ਕਿ ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ 'ਤੇ 2.25 ਫੀਸਦੀ ਦੀ ਛੋਟ ਦਿੱਤੀ ਗਈ ਸੀ ਅਤੇ ਇਸ ਕਾਰਨ ਮਾਲੀਆ ਫਰਵਰੀ ਦੇ 339 ਕਰੋੜ ਰੁਪਏ ਤੋਂ ਵਧ ਕੇ ਮਾਰਚ ਵਿਚ 658.68 ਕਰੋੜ ਰੁਪਏ ਹੋ ਗਿਆ ਹੈ ਜੋ ਲਗਭਗ 70 ਫੀਸਦੀ ਵਾਧਾ ਹੈ।'ਆਪ' ਆਗੂ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਧਰਮ ਜਾਂ ਫਿਰਕੂ ਤਣਾਅ ਦੇ ਆਧਾਰ 'ਤੇ ਰਾਜਨੀਤੀ ਕਰਦੀਆਂ ਹਨ ਜਾਂ ਉਨ੍ਹਾਂ ਨੂੰ ਸਬਜ਼ਬਾਗ ਦਿਖਾਉਂਦੀਆਂ ਹਨ, ਪਰ 'ਆਪ' ਕੰਮ ਅਤੇ ਇਮਾਨਦਾਰੀ ਦੀ ਰਾਜਨੀਤੀ ਕਰਦੀ ਹੈ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਰੋਜ਼ਗਾਰ ਪੈਦਾ ਕਰਨ, ਸਰਕਾਰੀ ਨੌਕਰੀਆਂ ਦੇਣ ਅਤੇ ਆਰਜ਼ੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਪਹਿਲੇ ਦਿਨ ਤੋਂ ਸ਼ੁਰੂ ਕਰ ਦਿੱਤਾ ਸੀ। ਅਕਾਲੀ ਅਤੇ ਕਾਂਗਰਸ ਸਰਕਾਰਾਂ ਪਹਿਲੇ ਸਾਢੇ ਚਾਰ ਸਾਲ ਸੁੱਤੀਆਂ ਰਹਿੰਦੀਆਂ ਸਨ, ਪਰ ਅਸੀਂ ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ ਤੋਂ ਬਾਅਦ 26,554 ਨੌਕਰੀਆਂ ਦਾ ਇਸ਼ਤਿਹਾਰ ਦਿੱਤਾ, 28,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਅਤੇ ਹਜ਼ਾਰਾਂ ਮੁਲਾਜ਼ਮਾਂ ਨੂੰ ਪੱਕੇ ਕੀਤਾ।

 ਹਰਪਾਲ ਚੀਮਾ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਦੀ 20,200 ਕਰੋੜ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਪੀ.ਐਸ.ਪੀ.ਸੀ.ਐਲ. ਨੂੰ ਰਾਜ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਘਾਟੇ ਦਾ ਪ੍ਰਤੀਕ ਮੰਨਿਆ ਜਾਂਦਾ ਸੀ ਪਰ ਆਪ ਸਰਕਾਰ ਪੀ.ਐਸ.ਪੀ.ਸੀ.ਐਲ ਦੀਆਂ ਸਾਰੀਆਂ ਬਕਾਇਆ ਸਬਸਿਡੀਆਂ ਨੂੰ ਕਲੀਅਰ ਕਰੇਗੀ।

 ਮਾਨ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਨਾਲ ਹੁਣ ਪੰਜਾਬ ਦੇ 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ। ਅਸੀਂ 1 ਕਰੋੜ ਐਕਸ-ਗ੍ਰੇਸ਼ੀਆ ਦੀ ਗਾਰੰਟੀ ਵੀ ਪੂਰੀ ਕੀਤੀ ਹੈ। ਇਸ ਸਾਲ ਸਿੱਖਿਆ ਦੇ ਬਜਟ ਵਿੱਚ 17% ਦਾ ਵਾਧਾ ਕੀਤਾ ਗਿਆ ਹੈ ਅਤੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਚੱਲ ਰਿਹਾ ਹੈ। 

ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਕ੍ਰਾਂਤੀ ਲਿਆਉਣ ਦਾ ਵਾਅਦਾ ਕੀਤਾ ਸੀ ਅਤੇ ਮਾਨ ਸਰਕਾਰ ਉਸ ਵਾਅਦੇ ਨੂੰ ਪੂਰਾ ਕਰਨ ਲਈ ਪਹਿਲੇ ਦਿਨ ਤੋਂ ਹੀ ਤਨਦੇਹੀ ਨਾਲ ਕੰਮ ਕਰ ਰਹੀ ਹੈ। 

ਅਸੀਂ ਰਾਜ ਭਰ ਵਿੱਚ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਹਨ ਅਤੇ ਟੈਕਸਦਾਤਾਵਾਂ ਦੇ ਪੈਸੇ ਨੂੰ ਬਚਾਉਣ ਲਈ ਇੱਕ ਵਿਧਾਇਕ ਇੱਕ ਪੈਨਸ਼ਨ ਸਕੀਮ ਵੀ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਭ੍ਰਿਸ਼ਟਾਚਾਰ 'ਤੇ ਨਕੇਲ ਕੱਸਦਿਆਂ ਕਈ ਭ੍ਰਿਸ਼ਟ ਨੇਤਾਵਾਂ ਅਤੇ ਅਫਸਰਾਂ ਨੂੰ ਗ੍ਰਿਫਤਾਰ ਕੀਤਾ।

ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਸਿਆਸੀ ਬਦਲਾਖੋਰੀ ਕਾਰਨ ਕੁਝ ਲੋਕ ਸਾਡੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ ਪਰ ਅਸਲ 'ਚ ਭਗਵੰਤ ਮਾਨ ਪੰਜਾਬ ਦੇ ਸਭ ਤੋਂ ਮਿਹਨਤੀ ਅਤੇ ਇਮਾਨਦਾਰ ਮੁੱਖ ਮੰਤਰੀ ਹਨ। ਉਨ੍ਹਾਂ ਕਿਹਾ ਕਿ ਪਿਛਲੇ ਮੁੱਖ ਮੰਤਰੀ ਕਈ-ਕਈ ਮਹੀਨੇ ਸਕੱਤਰੇਤ ਦਫ਼ਤਰ ਤੋਂ ਗ਼ੈਰਹਾਜ਼ਰ ਰਹਿੰਦੇ ਸਨ ਪਰ ਸਾਡੇ ਮੁੱਖ ਮੰਤਰੀ ਤੇ ਮੰਤਰੀ ਮੰਡਲ ਪੰਜਾਬੀ ਨੂੰ ਮੁੜ ‘ਰੰਗਲਾ’ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ।

 ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਜਲੰਧਰ ਉਪ ਚੋਣ ਦੀ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਦੀ ਕਾਰਗੁਜ਼ਾਰੀ ਅਤੇ ‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਉਨ੍ਹਾਂ ਦੀ ਪਾਰਟੀ ਨੂੰ ਵੋਟਾਂ ਪਾਉਣਗੇ ਅਤੇ 'ਆਪ' ਉਮੀਦਵਾਰ ਵੱਡੇ ਫਰਕ ਨਾਲ ਜਿੱਤ ਹਾਸਲ ਕਰੇਗਾ। ਉਨ੍ਹਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਸੰਸਦ ਵਿੱਚ ਪੰਜਾਬ ਅਤੇ ਪੰਜਾਬੀਆਂ ਦੀ ਆਵਾਜ਼ ਬਣਨਗੇ।

ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਨਾਲ 'ਆਪ' ਜਲੰਧਰ ਉਪ ਚੋਣ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਸ਼ੀਤਲ ਅੰਗੁਰਾਲ, ਵਿਧਾਇਕ ਜਗਬੀਰ ਬਰਾੜ, 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸਕੱਤਰ ਰਾਜਵਿੰਦਰ ਕੌਰ ਥਿਆੜਾ ਮੌਜੂਦ ਸਨ। ਇਸ ਉਪਰੰਤ ਹਰਪਾਲ ਸਿੰਘ ਚੀਮਾ ਹੋਰ 'ਆਪ' ਸਮੇਤ ਜਲੰਧਰ ਦੇ ਵੱਖ ਵੱਖ ਧਾਰਮਿਕ ਸਥਾਨਾਂ, ਡੇਰਾ ਸੱਚਖੰਡ ਬੱਲਾਂ, ਸ਼੍ਰੀ ਦੇਵੀ ਤਾਲਾਬ ਮੰਦਰ ਅਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ, ਬਸਤੀ ਸ਼ੇਖ ਵਿਖੇ ਨਤਮਸਤਕ ਹੋਏ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harchand Singh Barsat , Sushil Kumar Rinku , Sheetal Angural , Jagbir Brar , Rajwinder Kaur Thiara , Dera Sachkhand Ballan , Shri Devi Talab Mandir , Gurdwara Patshahi Chhevi , Basti Sheikh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD