Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਮੁਹਾਲੀ ਵਿੱਚ ਬੰਦ ਪਏ ਖੇਡ ਸਟੇਡੀਅਮ ਖੋਲ੍ਹਣ ਲਈ ਡਿਪਟੀ ਮੇਅਰ ਬੇਦੀ ਨੇ ਸੌਂਪਿਆ ਡਿਪਟੀ ਕਮਿਸ਼ਨਰ ਨੂੰ ਪੱਤਰ

ਡਿਪਟੀ ਕਮਿਸ਼ਨਰ ਨੇ ਕੀਤੀ ਨਿੱਜੀ ਦਿਲਚਸਪੀ ਲੈ ਕੇ ਖੇਡ ਸਟੇਡੀਅਮ ਕਰਵਾਉਣ ਦੀ ਬੇਨਤੀ

Mohali Municipal Corporation, Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar, BJP, Bharatiya Janata Party, BJP Punjab, DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ ਏ ਐਸ ਨਗਰ (ਮੋਹਾਲੀ) , 10 Apr 2023

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਡਿਪਟੀ ਕਮਿਸ਼ਨਰ ਮੋਹਾਲੀ ਆਸ਼ਿਕਾ ਜੈਨ ਨੂੰ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਮੁਹਾਲੀ ਵਿੱਚ ਬੰਦ ਪਏ  ਖੇਡ ਸਟੇਡੀਅਮ ਫੌਰੀ ਤੌਰ ਤੇ ਖੁਲਵਾਏ ਜਾ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਹਾਸਲ ਹੋ ਸਕੇ।ਅੱਜ ਡਿਪਟੀ ਕਮਿਸ਼ਨਰ ਨੂੰ ਉਨਾਂ ਦੇ ਦਫਤਰ ਵਿੱਚ ਮਿਲਣ ਪਹੁੰਚੇ ਡਿਪਟੀ ਮੇਅਰ ਬੇਦੀ ਨੇ ਉਨ੍ਹਾਂ ਪੱਤਰ ਸੌਂਪਦਿਆਂ ਬੇਨਤੀ ਕੀਤੀ ਕਿ ਮੋਹਾਲੀ ਵਿਚ ਗਮਾਡਾ ਵੱਲੋਂ ਬਣਾਏ ਗਏ ਖੇਡ ਸਟੇਡੀਅਮ ਪਿਛਲੇ ਕਈ ਸਾਲਾਂ ਤੋਂ ਬੰਦ ਪਏ ਹਨ। 

ਹਾਲਾਂ ਕਿ ਇਨ੍ਹਾਂ ਖੇਡ ਸਟੇਡੀਅਮਾਂ  ਉਤੇ ਕਰੋੜਾਂ ਰੁਪਏ ਰੈਨੋਵੇਸ਼ਨ ਦੇ ਨਾਂ ਉਤੇ ਖਰਚ ਕੀਤੇ ਗਏ ਸਨ ਪਰ ਉਸਦੇ ਬਵਜ਼ੂਦ ਇਨ੍ਹਾਂ ਖੇਡ ਸਟੇਡੀਅਮਾਂ ਨੂੰ ਲੋਕਾਂ ਵਾਸਤੇ ਖੋਲ੍ਹਿਆ ਨਹੀਂ ਗਿਆ। ਇਸ ਨਾਲ ਇਕ ਤਾਂ ਗਮਾਡਾ ਦੇ ਅਧਿਕਾਰੀਆਂ ਵੱਲੋਂ ਕਰੋੜਾਂ ਰੁਪਏ ਦੀ ਬਰਬਾਦੀ ਕੀਤੀ ਗਈ ਹੈ ਅਤੇ ਲੋਕਾਂ ਨੂੰ ਸਹੂਲਤ ਦੇ ਨਾਮ ਤੇ ਕੁਝ ਵੀ ਹਾਸਲ ਨਹੀਂ ਹੋਇਆ।

ਡਿਪਟੀ ਮੇਅਰ ਬੇਦੀ ਨੇ ਆਪਣੇ ਪੱਤਰ ਵਿਚ ਕਿਹਾ ਕਿ ਇਸ ਮਾਮਲੇ ਵਿਚ ਉਹਨਾਂ ਨੇ ਕਈ ਵਾਰ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਸਮੇਤ ਪਿਛਲੇ ਮੰਤਰੀ ਅਤੇ ਮੁੱਖ ਮੰਤਰੀ ਤੱਕ ਨੂੰ ਕਈ ਪੱਤਰ ਲਿਖੇ ਹਨ ਪਰ ਇਹਨਾ ਸਟੇਡੀਅਮਾਂ ਨੂੰ ਚਾਲੂ ਕਰਵਾਉਣ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ। ਮੁਹਾਲੀ ਵਿੱਚ ਮੌਜੂਦਾ ਸਮੇਂ ਸਿਰਫ ਦੋ ਹੀ ਖੇਡ ਸਟੇਡੀਅਮ ਚਾਲੂ ਹਨ ਜੋ ਕਿ ਗਮਾਡਾ ਵੱਲੋਂ ਬਣਾ ਕੇ ਖੇਡ ਵਿਭਾਗ ਨੂੰ ਦਿੱਤੇ ਗਏ ਸਨ। 

ਇਨ੍ਹਾਂ ਵਿੱਚੋਂ ਇੱਕ ਫੇਜ਼ 9 ਅਤੇ ਦੂਜਾ ਸੈਕਟਰ 78 ਵਿੱਚ ਹੈ। ਇਸ ਤੋਂ ਇਲਾਵਾ ਇਕ ਖੇਡ ਸਟੇਡੀਅਮ ਸੈਕਟਰ-69 ਵਿੱਚ ਇੱਕ ਪ੍ਰਾਈਵੇਟ ਸਕੂਲ ਵੱਲੋਂ ਚਲਾਇਆ ਜਾ ਰਿਹਾ ਹੈ ਜੋ ਠੇਕੇ ਤੇ ਲਿਆ ਗਿਆ ਹੈ ਅਤੇ ਉਕਤ ਸਕੂਲ ਨੇ ਇਸ ਨੂੰ ਆਪਣੀ ਨਿੱਜੀ ਜਾਇਦਾਦ ਬਣਾ ਲਿਆ ਹੈ।ਡਿਪਟੀ ਮੇਅਰ ਬੇਦੀ ਨੇ ਡੀਸੀ ਮੋਹਾਲੀ ਨੂੰ ਦੱਸਿਆ ਕਿ ਇਸ ਤੋਂ ਇਲਾਵਾ ਫੇਜ਼ 11, ਫੇਜ਼ 7, ਫੇਜ਼ 5, ਸੈਕਟਰ 71 ਦੇ ਖੇਡ ਸਟੇਡੀਅਮ ਬੰਦ ਪਏ ਹਨ ਜਦੋਂ ਕਿ ਇਹਨਾਂ ਦੀ ਰੈਨੋਵੇਸ਼ਨ ਹੋਈ ਨੂੰ ਵੀ ਡੇੜ ਸਾਲ ਤੋਂ ਵੱਧ ਸਮਾਂ ਬੀਤ ਚੁੱਕਿਆ ਹੈ।

ਉਹਨਾਂ ਕਿਹਾ ਕਿ ਇਹ ਸਵਾਲ ਉਠਦਾ ਹੈ ਕਿ ਜੇ ਕਰ ਸਟੇਡੀਅਮ ਖੋਲ੍ਹਣੇ ਹੀ ਨਹੀਂ ਸਨ ਤਾਂ ਇਹਨਾਂ ਦੀ ਰੈਨੋਵੇਸ਼ਨ ਉਤੇ ਕਰੋੜਾਂ ਰੁਪਏ ਕਿਉਂ ਖ਼ਰਚ ਕੀਤੇ ਗਏ ਹਨ।ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਦੱਸਿਆ ਕਿ ਸੈਕਟਰ-71 ਅਤੇ ਫੇਜ-5 ਦੇ ਖੇਡ ਸਟੇਡੀਅਮ ਵਿੱਚ ਸਵਿਮਿੰਗ ਪੂਲ ਵੀ ਬਣੇ ਹੋਏ ਹਨ ਜੋ ਅਪ੍ਰੈਲ ਤੋਂ ਖੁਲ੍ਹਦੇ ਹੁੰਦੇ ਹਨ ਪਰ ਇਹ ਵੀ ਨਹੀਂ ਖੋਲ੍ਹੇ ਗਏ ਅਤੇ ਮੋਹਾਲੀ ਦੇ ਲੋਕ ਮੋਹਾਲੀ ਦੇ ਚੁਣੇ ਹਨ ਨੁਮਾਇੰਦਿਆਂ ਨੂੰ  ਸਵਾਲ ਕਰਦੇ ਹਨ। 

ਕਿਉਂਕਿ ਇਹ ਸਟੇਡੀਅਮ ਗਮਾਡਾ ਦੇ ਅਧੀਨ ਹਨ ਇਸ ਕਰਕੇ ਕੌਂਸਲਰਾਂ ਕੋਲ ਇਸ ਦਾ ਕੋਈ ਜਵਾਬ ਨਹੀਂ ਹੁੰਦਾ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਬੇਨਤੀ ਕੀਤੀ ਕਿ ਇਸ ਮਾਮਲੇ ਵਿੱਚ ਨਿਜੀ ਦਿਲਚਸਪੀ ਲੈ ਕੇ ਗਮਾਡਾ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਕੇ ਇਹ ਸਟੇਡੀਅਮ ਫੌਰੀ ਤੌਰ ਤੇ ਖੋਲੇ ਜਾਣ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਹਾਸਲ ਹੋ ਸਕੇ। ਡਿਪਟੀ ਮੇਅਰ ਬੇਦੀ ਨੇ ਇਹ ਵੀ ਮੰਗ ਕੀਤੀ ਕਿ ਇਸ ਗੱਲ ਦੀ ਜਾਂਚ ਕਰਵਾਈ ਜਾਵੇ ਕਿ ਕਰੋੜਾਂ ਰੁਪਏ ਖਰਚਣ ਦੇ ਬਾਵਜੂਦ ਇਨ੍ਹਾਂ ਖੇਡ ਸਟੇਡੀਅਮ ਨੂੰ ਖੋਲ੍ਹਿਆ ਕਿਉਂ ਨਹੀਂ ਗਿਆ। 

 

Tags: Mohali Municipal Corporation , Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar , BJP , Bharatiya Janata Party , BJP Punjab , DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD