Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਸ਼ਹਿਰੀ ਖੇਤਰ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਇਮਾਨਦਾਰੀ ਨਾਲ ਕੰਮ ਕਰਨ ਅਧਿਕਾਰੀ : ਅਜੇ ਲਿਬੜਾ

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੇ ਸਿੰਘ ਲਿਬੜਾ ਨੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰਾਂ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Ajay Singh Libra, Fatehgarh Sahib, Chairman Ajay Singh Libra, Fatehgarh Sahib Chairman

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 10 Apr 2023

Last updated on: Apr 10, 2023, 00:00 IST

ਸ਼ਹਿਰੀ ਖੇਤਰ ਦੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਦੇਣ ਲਈ ਅਧਿਕਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸ਼੍ਰੀ ਅਜੈ ਸਿੰਘ ਲਿਬੜਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਕੌਂਸਲ ਫ਼ਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਅਮਲੋਹ, ਬਸੀ ਪਠਾਣਾ ਤੇ ਨਗਰ ਪੰਚਾਇਤ ਖਮਾਣੋਂ ਦੇ ਕਾਰਜ ਸਾਧਕ ਅਫਸਰਾਂ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। 

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਵਿਸਥਾਰਤ ਰਿਪੋਰਟ ਤਿਆਰ ਕੀਤੀ ਜਾਵੇ।ਸ. ਲਿਬੜਾ ਨੇ ਕਾਰਜ ਸਾਧਕ ਅਫਸਰਾਂ ਨੂੰ ਇਹ ਵੀ ਕਿਹਾ ਕਿ ਸ਼ਹਿਰਾਂ ਵਿੱਚ ਰਹਿੰਦੇ ਲੋਕਾਂ ਦੀ ਜਰੂਰਤ ਅਨੁਸਾਰ ਵਿਕਾਸ ਪ੍ਰੋਜੈਕਟ ਉਲੀਕੇ ਜਾਣ ਅਤੇ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਲੋੜੀਂਦੀ ਰਾਸ਼ੀ ਅਤੇ ਪ੍ਰੋਜੈਕਟ ਪੂਰੇ ਕਰਨ ਵਿੱਚ ਪੇਸ਼ ਆ ਰਹੀਆ ਮੁਸ਼ਕਲਾਂ ਬਾਰੇ ਵੀ ਮੁਕੰਮਲ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਪੰਜਾਬ ਸਰਕਾਰ ਨਾਲ ਰਾਵਤਾ ਕਰਕੇ ਇਹ ਵਿਕਾਸ ਕੰਮ ਪਹਿਲ ਦੇ ਆਧਾਰ ਤੇ ਮੁਕੰਮਲ ਕੀਤੇ ਜਾ ਸਕਣ।

ਚੇਅਰਮੈਨ ਲਿਬੜਾ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ ਆਪਸੀ ਤਾਲਮੇਲ ਵਿੱਚ ਵਾਧਾ ਕਰਕੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਣ ਵਿੱਚ ਯੋਗਦਾਨ ਦੇਣ ਤਾਂ ਜੋ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਸਹੀ ਅਰਥਾਂ ਵਿੱਚ ਯੋਗ ਵਿਅਕਤੀਆਂ ਤੱਕ ਲਾਭ ਪਹੁੰਚਾਇਆ ਜਾ ਸਕੇ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਇੱਕ ਇਮਾਨਦਾਰ ਸਰਕਾਰ ਹੈ ਜੋ ਕਿ ਪੂਰੀ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਕੰਮ ਕਰ ਰਹੀ ਹੈ। ਇਸ ਲਈ ਜਰੂਰੀ ਹੈ ਕਿ ਅਧਿਕਾਰੀ ਸਰਕਾਰ ਦੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾ ਕੇ ਯੋਗ ਲਾਭਪਾਤਰੀਆਂ ਤੱਕ ਸਕੀਮਾਂ ਦਾ ਲਾਭ ਪਹੁੰਚਾਣ।

ਮੀਟਿੰਗ ਵਿੱਚ ਨਗਰ ਕੌਂਸਲ ਫ਼ਤਹਿਗੜ੍ਹ ਸਾਹਿਬ ਦੇ ਕਾਰਜ ਸਾਧਕ ਅਫਸਰ ਸ. ਗੁਰਬਖਸ਼ੀਸ਼ ਸਿੰਘ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਕਾਰਜ ਸਾਧਕ ਅਫਸਰ ਸ਼੍ਰੀ ਕੇ.ਐਸ. ਬਰਾੜ, , ਨਗਰ ਕੌਂਸਲ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰ ਮਨਜੀਤ ਸਿੰਘ, ਨਗਰ ਪੰਚਾਇਤ ਖਮਾਣੋ ਦੇ ਸ਼੍ਰੀ ਰਜਨੀਸ਼ ਸੂਦ, ਜਲ ਸਪਲਾਈ ਵਿਭਾਗ ਦੇ ਪਰਮਦੀਪ ਸਿੰਘ ਆਮ ਆਦਮੀ ਪਾਰਟੀ ਦੇ ਸਿਮਰਨਜੀਤ ਸਿੰਘ ਲੱਕੀ ਅਤੇ ਨਵਦੀਪ ਸਿੰਘ ਨਵੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Ajay Singh Libra , Fatehgarh Sahib , Chairman Ajay Singh Libra , Fatehgarh Sahib Chairman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD