Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

5,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau, Barnala

Web Admin

Web Admin

5 Dariya News

ਬਰਨਾਲਾ , 10 Apr 2023

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਤਪਾ ਸ਼ਹਿਰ ਦੇ ਰਹਿਣ ਵਾਲੇ ਅਨਿਲ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਵੱਲੋਂ ਬਰਨਾਲਾ ਸ਼ਹਿਰ ਥਾਣੇ ਵਿੱਚ ਦਰਜ ਕਰਵਾਏ ਇੱਕ ਕੇਸ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਬਦਲੇ 5,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ। 

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਪਟਿਆਲਾ ਰੇਂਜ ਵਿੱਚ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD