Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ਤੇ ਵਿਕਸਿਤ ਕੀਤਾ ਜਾਵੇਗਾ - ਕੁਲਦੀਪ ਸਿੰਘ ਧਾਲੀਵਾਲ

ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜੋਂ ਦੇਣ ਦੀ ਲੋੜ ਤੇ ਜ਼ੋਰ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sant Balbir Singh Seechewal, Kapurthala

Web Admin

Web Admin

5 Dariya News

ਸੁਭਾਨਪੁਰ / ਢਿਲਵਾਂ /ਕਪੂਰਥਲਾ , 10 Apr 2023

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਤੇ ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ਤੇ ਵਿਕਸਿਤ ਕਰੇਗੀ ਜਿਸ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ ।ਉਹ ਅੱਜ ਭੁਲੱਥ ਹਲਕੇ ਦੇ ਪਿੰਡ ਲੱਖਣ-ਕੇ - ਪੱਡੇ ਵਿਖੇ ਲਗਭਗ 6.39 ਕਰੋੜ ਰੁਪੈ ਦੇ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖਣ ਮੌਕੇ ਗੱਲ ਕਰ ਰਹੇ ਸਨ । 

ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੀ ਹਾਜ਼ਰ ਸਨ ।ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ  ਨੇ ਕਿਹਾ ਹੈ ਕਿ ਪੰਜਾਬ ਸਰਕਾਰ ਹਰ ਔਖੀ ਘੜੀ ਵਿਚ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਹਾਲ ਹੀ ਵਿਚ ਮੀਂਹ ਕਾਰਨ ਖਰਾਬ ਹੋਈ ਕਣਕ ਤੇ ਹੋਰ ਫਸਲਾਂ ਦੇ ਖਰਾਬੇ ਲਈ ਗਿਰਦਾਵਰੀ ਦਾ ਕੰਮ ਮੁਕੰਮਲ ਕਰਕੇ ਅਬੋਹਰ ਤੋਂ 13 ਅਪ੍ਰੈਲ ਤੋਂ ਕਿਸਾਨਾਂ ਨੂੰ ਮੁਆਵਾਜ਼ਾ ਰਾਸ਼ੀ ਵੰਡਣ ਦੀ ਸ਼ੁਰੂਆਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੈ ਕਿ ਸ੍ਰੀ ਭਗਵੰਤ ਨਾਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਫਸਲਾਂ ਦੇ ਖਰਾਬੇ ਦੀ ਮੁਆਵਜਾ ਰਾਸ਼ੀ ਵਿੱਚ 25 ਫੀਸਦੀ ਦਾ ਵਾਧਾ ਕੀਤਾ ਗਿਆ ਹੈ ਅਤੇ ਕਣਕ ਤੋਂ ਇਲਾਵਾ ਜਿਹੜੀਆਂ ਫਸਲਾਂ ਬਾਰਸ਼ ਕਾਰਨ ਖਰਾਬ ਹੋਈਆਂ ਹਨ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਵੀ ਕੀਤੀ ਜਾਵੇਗੀ।ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਪੇਂਡੂ ਵਿਕਾਸ ਵਿਭਾਗ ਵੱਲੋਂ ਪਿੰਡਾਂ ਅੰਦਰ ਸ਼ਹਿਰਾਂ ਵਾਂਗ ਸਹੂਲਤਾਂ ਦੇਣ ਲਈ ਸੀਵਰੇਜ , ਪੀਣ ਵਾਲੇ ਪਾਣੀ , ਪੱਕੀਆਂ ਗਲੀਆਂ, ਸਟ੍ਰੀਟ ਲਾਇਟਾਂ ਤੇ ਪਾਰਕਾਂ ਦੀ ਉਸਾਰੀ ਕੀਤੀ ਜਾ ਰਹੀ ਹੈ ।

ਪਿੰਡ ਲੱਖਣ ਕੇ ਪੱਡਾ ਵਿਖੇ ਕੈਬਨਿਟ ਮੰਤਰੀ ਵੱਲੋਂ 1.07 ਕਰੋੜ ਰੁਪੈ ਦੀ ਲਾਗਤ ਨਾਲ ਦਾਣਾ ਮੰਡੀ ਦੇ ਫੜ੍ਹ ਦੇ ਵਿਸਥਾਰ ਤੇ ਅੰਦਰੂਨੀ ਸੜਕਾਂ ਦੇ ਨਵੀਨੀਕਰਨ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ ਗਈ ।ਇਸ ਤੋਂ ਇਸ ਮੰਡੀ ਵਿਖੇ 86 ਲੱਖ ਰੁਪੈ ਦੀ ਲਾਗਤ ਨਾਲ ਸਟੀਲ ਦੇ ਨਵੇਂ 75-200 ਵਰਗ ਫੁੱਟ ਦੇ ਸ਼ੈਡ ਦੀ ਉਸਾਰੀ  ਦੇ ਕੰਮ ਦੀ ਵੀ ਅਰੰਭਤਾ ਕਰਵਾਈ ਗਈ ਜਿਸ ਨਾਲ ਨੇੜਲੇ 10 ਪਿੰਡਾਂ ਦੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਸਿੱਧਾ ਲਾਭ ਹੋਵੇਗਾ ਕਿਉਂਕਿ ਉਹਨਾਂ ਨੂੰ ਆਪਣੀ ਫਸਲ ਆਸਾਨੀ ਨਾਲ ਵੇਚਣ ਦੇ ਨਾਲ - ਨਾਲ ਮੌਸਮ ਦੀ ਖ਼ਰਾਬੀ ਵੇਲੇ ਵੀ ਫਸਲ ਦੀ ਸਾਂਭ ਸੰਭਾਲ ਦੀ ਸਹੂਲਤ ਮਿਲੇਗੀ । 

ਇਸ ਤੋਂ ਇਲਾਵਾ ਪਿੰਡ ਦੇ ਛੱਪੜ ਨੂੰ ਥਾਪਰ ਮਾਡਲ ਤਹਿਤ ਵਿਕਸਿਤ ਕਰਕੇ ਉਸਦਾ ਪਾਣੀ ਸਿੰਚਾਈ ਲਈ ਵਰਤਣ ਸਬੰਧੀ ਪ੍ਰਾਜੈਕਟ ਦਾ ਵੀ ਖੇਤੀ ਮੰਤਰੀ ਵੱਲੋਂ ਨੀਂਹ ਪੱਥਰ ਰੱਖਿਆ ਗਿਆ ।ਉਨਾਂ ਪਿੰਡ ਵਿਖੇ ਛੱਪੜ ਦੇ ਨਵੀਨੀਕਰਨ ਲਈ 33 ਲੱਖ ਰੁਪਏ, ਸੀਵਰੇਜ ਦੀ ਉਸਾਰੀ ਦੇ ਲਈ 3.57 ਕਰੋੜ,ਤਰਲ ਵੇਸਟ ਮੈਨੇਜਮੈਂਟ ਤਹਿਤ ਛੱਪੜ ਦੀ ਸਫਾਈ,ਡੂੰਘਾਈ,ਖੂਹ ਬਣਾਉਣ ਅਤੇ ਪੱਕਾ ਕਰਨ ਆਦਿ ਦੇ ਲਈ 20 ਲੱਖ ਰੁਪਏ,ਸੋਲਡ ਵੇਸਟ ਮੈਨੇਜਮੈਂਟ ਪਿੱਟ ,ਗੇਟ,ਚਾਰ ਦਵਾਰੀ,ਫਰਸ਼ ਅਤੇ ਸ਼ੈੱਡ ਦੇ ਲਈ 20 ਲੱਖ,ਸੋਲਰ ਲਾਈਟਾਂ ਦੇ ਲਈ 4 ਲੱਖ,ਸੱਥ ਦੀ ਉਸਾਰੀ ਲਈ 9 ਲੱਖ ਅਤੇ ਪੰਚਾਇਤ ਘਰ ਦੇ ਲਈ 9 ਲੱਖ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ।

ਇਸ ਮੌਕੇ  ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪਰਮਜੀਤ ਕੌਰ,  ਐਸ ਡੀ ਐਮ ਲਾਲ ਵਿਸ਼ਵਾਸ ਬੈਂਸ , ਜਿਲ੍ਹਾ ਮਾਲ ਅਫਸਰ ਮੇਜਰ ਗੁਰਜਿੰਦਰ ਸਿੰਘ ਬੈਨੀਪਾਲ, ਡੀ.ਡੀ.ਪੀ.ਓ. ਹਰਜਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਬਲਬੀਰ ਚੰਦ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sant Balbir Singh Seechewal , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD