Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਵਲੋਂ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ ਸਫਲ ਬੋਲੀਕਾਰਾਂ ਨੂੰ ਸੌਂਪੇ ਅਲਾਟਮੈਂਟ ਪੱਤਰ

ਅਪਾਰਟਮੈਂਟਾਂ 'ਚ ਪਾਰਕਾਂ, 24 ਘੰਟੇ ਪਾਣੀ ਦੀ ਸਪਲਾਈ, ਸੀ.ਸੀ.ਟੀ.ਵੀ., ਸਵੀਮਿੰਗ ਪੂਲ, ਜਿਮ, ਟੇਬਲ ਟੈਨਿਸ, ਪਾਰਕਿੰਗ, ਭੂਚਾਲ ਪ੍ਰਤੀਰੋਧ ਅਤੇ ਹੋਰ ਬਹੁਤ ਸਾਰੀਆਂ ਅਤਿ-ਆਧੁਨਿਕ ਸਹੂਲਤਾਂ ਹੋਣਗੀਆਂ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rajinderpal Kaur Chhina, Madan Lal Bagga, Ashok Parashar Pappi, Gurpreet Bassi Gogi, Ludhiana

Web Admin

Web Admin

5 Dariya News

ਲੁਧਿਆਣਾ , 10 Apr 2023

Last updated on: Apr 10, 2023, 00:00 IST

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੁਆਰਾ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ 487 ਸਫਲ ਬਿਨੈਕਾਰਾਂ ਨੂੰ ਅਲਾਟਮੈਂਟ ਪੱਤਰ ਸੌਂਪੇ ਗਏ। ਇਸ ਸਕੀਮ ਤਹਿਤ ਸ਼ਹਿਰ ਦੇ ਸ਼ਹੀਦ ਕਰਨੈਲ ਸਿੰਘ ਨਗਰ ਇਲਾਕੇ ਵਿੱਚ 8.80 ਏਕੜ ਜ਼ਮੀਨ ਵਿੱਚ 336 ਐਚ.ਆਈ.ਜੀ. ਅਤੇ 240 ਐਮ.ਆਈ.ਜੀ. ਫਲੈਟ ਬਣਾਏ ਜਾਣਗੇ।

ਸਥਾਨਕ ਨਹਿਰੂ ਸਿਧਾਂਤ ਕੇਂਦਰ ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਬਾਰਾਂ ਮੰਜ਼ਿਲਾ ਰਿਹਾਇਸ਼ੀ ਭੂਚਾਲ ਰੋਧਕ ਟਾਵਰ ਬਣਾਏ ਜਾਣਗੇ ਅਤੇ ਇਨ੍ਹਾਂ ਅਪਾਰਟਮੈਂਟਾਂ ਵਿਚ ਸਵਿਮਿੰਗ ਪੂਲ, ਜਿਮਨੇਜ਼ੀਅਮ, ਗ੍ਰੀਨ ਪਾਰਕ, ਕਲੱਬ ਹਾਊਸ, ਸੀ.ਸੀ.ਟੀ.ਵੀ., 24 ਘੰਟੇ ਪਾਣੀ ਦੀ ਸਪਲਾਈ, ਟੇਬਲ-ਟੈਨਿਸ ਕਮਰੇ, ਮਲਟੀਪਰਪਜ਼ ਹਾਲ, ਚੌਵੀ ਘੰਟੇ ਪਾਵਰ ਬੈਕਅਪ ਵਾਲੀਆਂ ਡਬਲ ਲਿਫਟਾਂ, ਹਰੇਕ ਫਲੈਟ ਵਿੱਚ ਵੀਡੀਓ-ਡੋਰ ਫੋਨ, ਵੱਡੀਆਂ ਬਾਲਕੋਨੀਆਂ, ਫਾਇਰ ਹਾਈਡ੍ਰੈਂਟ ਸਿਸਟਮ, ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਛੋਟੇ ਵਪਾਰਕ ਕੇਂਦਰ ਅਤੇ ਵੱਖਰੀ ਪੰਜ ਮੰਜ਼ਿਲਾ ਪਾਰਕਿੰਗ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਪ੍ਰਾਜੈਕਟ ਅਧੀਨ 75 ਫੀਸਦ ਰਕਬਾ ਵਾਤਾਵਰਨ ਪੱਖੀ ਵੱਖ-ਵੱਖ ਕਾਰਜ਼ਾਂ ਲਈ ਖਾਲੀ ਰੱਖਿਆ ਜਾਵੇਗਾ।ਕੈਬਨਿਟ ਮੰਤਰੀ ਨਿੱਝਰ ਨੇ ਦੱਸਿਆ ਕਿ ਇਹ ਫਲੈਟ ਨਗਰ ਸੁਧਾਰ ਟਰੱਸਟ ਲੁਧਿਆਣਾ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਉਸਾਰੇ ਜਾਣਗੇ, ਜਿਸ ਦਾ ਕਬਜ਼ਾ 100 ਫੀਸਦੀ ਸਵੈ-ਵਿੱਤੀ ਢੰਗ ਨਾਲ ਅਤੇ ਅਲਾਟੀਆਂ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 576 ਫਲੈਟਾਂ (336 ਐਚ.ਆਈ.ਜੀ. ਅਤੇ 151 ਐਮ.ਆਈ.ਜੀ. ਅਰਜ਼ੀਆਂ ਲਈ) ਲਈ ਡਰਾਅ 16 ਜੂਨ, 2022 ਨੂੰ ਕੱਢਿਆ ਗਿਆ ਸੀ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਥਾਨਕ ਵਸਨੀਕਾਂ ਨੂੰ ਸਸਤੇ ਘਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਫਲੈਟਾਂ ਦੀ ਸਮੇਂ ਸਿਰ ਉਸਾਰੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ 24 ਘੰਟੇ ਕੰਮ ਕਰ ਰਹੀ ਹੈ ਅਤੇ ਲੁਧਿਆਣਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਵੀ ਉਲੀਕੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਕੰਮ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਣ ਨੂੰ ਯਕੀਨੀ ਬਣਾਉਣ।

ਇਸ ਮੌਕੇ ਹਲਕਾ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਚੇਅਰਮੈਨ ਨਗਰ ਸੁਧਾਰ ਟਰੱਸਟ ਤਰਸੇਮ ਸਿੰਘ ਭਿੰਡਰ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ, ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਅਹਿਬਾਬ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rajinderpal Kaur Chhina , Madan Lal Bagga , Ashok Parashar Pappi , Gurpreet Bassi Gogi , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD