Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕੇਂਦਰ ਸਰਕਾਰ ਤੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਛੋਟ ਦੀ ਮੰਗ

ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦੇ ਨੁਕਸਾਨ ਲਈ ਮੁਆਵਜ਼ੇ ਵਿੱਚ ਕੇਂਦਰ ਸਰਕਾਰ ਦਾ ਹਿੱਸਾ ਵਧਾਉਣ ਦੀ ਵੀ ਕੀਤੀ ਅਪੀਲ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Cabinet Decision Punjab

Web Admin

Web Admin

5 Dariya News

ਚੰਡੀਗੜ੍ਹ , 10 Apr 2023

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕੇਂਦਰ ਸਰਕਾਰ ਤੋਂ ਬੇਮੌਸਮੇ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੌਜੂਦਾ ਸੀਜ਼ਨ ਵਿੱਚ ਕਣਕ ਖ਼ਰੀਦ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਹੈ।ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੀਟਿੰਗ ਦੌਰਾਨ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਕਟੌਤੀ ਦੇ ਮਾਪਦੰਡਾਂ ਵਿੱਚ ਢੁਕਵੀਂ ਢਿੱਲ ਦਿੱਤੀ ਜਾਵੇ ਤਾਂ ਕਿ ਪਹਿਲਾਂ ਹੀ ਖ਼ਰਾਬ ਮੌਸਮ ਦੀ ਮਾਰ ਝੱਲ ਰਹੇ ਸੂਬੇ ਦੇ ਕਿਸਾਨਾਂ ਨੂੰ ਹੋਰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਕਣਕ ਦੀ ਪੱਕੀ ਫ਼ਸਲ ਉਤੇ ਪਿਆ ਮੀਂਹ, ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਕਾਰਨ ਬਹੁਤ ਨੁਕਸਾਨ ਹੋਇਆ ਹੈ। ਖੇਤਾਂ ਵਿੱਚ ਪਾਣੀ ਖੜ੍ਹਾ ਹੋਣ ਕਾਰਨ ਕਣਕ ਦਾ ਦਾਣਾ ਵੀ ਬਦਰੰਗ ਹੋਇਆ ਹੈ।  

ਇਸ ਲਈ ਕੈਬਨਿਟ ਨੇ ਇਕਮੱਤ ਵਿੱਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੇ ਦਾਣੇ ਦੇ ਸੁੰਗੜਨ, ਬਦਰੰਗੀ ਤੇ ਨਮੀ ਸਬੰਧੀ ਮਾਪਦੰਡਾਂ ਵਿੱਚ ਛੋਟ ਦਿੱਤੀ ਜਾਣੀ ਚਾਹੀਦੀ ਹੈ।ਕੈਬਨਿਟ ਨੇ ਅੱਗੇ ਕਿਹਾ ਕਿ ਫ਼ਸਲ ਪਾਲਣ ਲਈ ਵਧੀਆਂ ਲਾਗਤਾਂ ਅਤੇ ਹੋਰ ਖ਼ਰਚਿਆਂ ਵਿੱਚ ਹੋਏ ਬੇਤਹਾਸ਼ਾ ਵਾਧੇ ਦੇ ਮੱਦੇਨਜ਼ਰ ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਬਦਲੇ ਕਿਸਾਨਾਂ ਨੂੰ ਮਿਲਦੇ ਮੁਆਵਜ਼ੇ ਵਿੱਚ ਕੇਂਦਰ ਸਰਕਾਰ ਦਾ ਹਿੱਸਾ ਕਾਫ਼ੀ ਘੱਟ ਹੈ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ 75 ਫੀਸਦੀ ਤੋਂ ਵੱਧ ਫ਼ਸਲ ਦੇ ਨੁਕਸਾਨ ਲਈ ਕਿਸਾਨਾਂ ਨੂੰ ਮਿਲਦੇ ਮੁਆਵਜ਼ੇ ਵਿੱਚ ਆਪਣਾ ਹਿੱਸਾ ਵਧਾ ਕੇ 15 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਹੈ। 

ਇਸ ਦੌਰਾਨ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਵੀ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ਾ ਵਧਾਉਣ ਦੀ ਅਪੀਲ ਕੀਤੀ।ਕੈਬਨਿਟ ਦਾ ਤਰਕ ਸੀ ਕਿ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਾਰਨ ਨੁਕਸਾਨ ਝੱਲਣ ਵਾਲੇ ਵੱਡੀ ਗਿਣਤੀ ਕਿਸਾਨਾਂ ਦਾ ਦਰਦ ਤੇ ਪੀੜ ਸ਼ਬਦਾਂ ਵਿੱਚ ਬਿਆਨ ਨਹੀਂ ਕੀਤੀ ਜਾ ਸਕਦੀ। ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦੇ ਨਾਲ ਪਏ ਮੋਹਲੇਧਾਰ ਮੀਂਹ ਕਾਰਨ ਫ਼ਸਲਾਂ ਦਾ ਵੱਡੇ ਪੱਧਰ ਉਤੇ ਨੁਕਸਾਨ ਹੋਇਆ ਹੈ ਅਤੇ ਵੱਡੀ ਗਿਣਤੀ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਸੱਟ ਵੱਜੀ ਹੈ। ਕੈਬਨਿਟ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਤੇਜ਼ ਹਵਾਵਾਂ, ਮੀਂਹ ਤੇ ਗੜ੍ਹੇਮਾਰੀ ਕਾਰਨ ਜਿਨ੍ਹਾਂ ਕਿਸਾਨਾਂ ਦੀ ਖੜ੍ਹੀ ਫ਼ਸਲ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਕੈਬਨਿਟ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਏਕੜ ਮਿਲਦਾ ਘੱਟੋ-ਘੱਟ ਮੁਆਵਜ਼ਾ ਦੇਣ ਲਈ ਨਿਯਮਾਂ ਵਿੱਚ ਸੋਧ ਕਰਨ ਦੀ ਲੋੜ ਹੈ।ਕੈਬਨਿਟ ਨੇ ਚੇਤੇ ਕਰਵਾਇਆ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਪੰਜਾਬ ਕੇਂਦਰੀ ਪੂਲ ਵਿੱਚ ਕਣਕ ਦਾ 40 ਤੋਂ 50 ਫੀਸਦੀ ਅਤੇ ਚੌਲਾਂ ਦਾ 30 ਤੋਂ 35 ਫੀਸਦੀ ਯੋਗਦਾਨ ਪਾ ਕੇ ਦੇਸ਼ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਹਮੇਸ਼ਾ ਮੋਹਰੀ ਰਿਹਾ ਹੈ। ਕਿਸਾਨਾਂ ਦੇ ਸਮਰਪਣ ਤੇ ਵਚਨਬੱਧਤਾ ਦਾ ਅੰਦਾਜ਼ਾ ਇਸ ਗੱਲੋਂ ਲਾਇਆ ਜਾ ਸਕਦਾ ਹੈ ਕਿ ਸਿਰਫ਼ ਦੋ ਫੀਸਦੀ ਭੂਗੋਲਿਕ ਇਲਾਕਾ ਤੇ ਦੇਸ਼ ਦੀ ਆਬਾਦੀ ਦਾ ਇਕ ਫੀਸਦੀ ਤੋਂ ਵੀ ਘੱਟ ਹੋਣ ਦੇ ਬਾਵਜੂਦ ਪੰਜਾਬ, ਦੇਸ਼ ਦੇ ਅਨਾਜ ਭੰਡਾਰ ਵਿੱਚ ਸਾਰੇ ਸੂਬਿਆਂ ਨਾਲੋਂ ਵੱਧ ਯੋਗਦਾਨ ਪਾਉਂਦਾ ਹੈ, ਜਿਸ ਕਾਰਨ ਪੰਜਾਬ ਨੂੰ ‘ਅੰਨ ਭੰਡਾਰ’ ਦਾ ਉਪ ਨਾਮ ਮਿਲਿਆ ਹੈ। 

ਭਾਵੇਂ ਇਸ ਲਈ ਸੂਬੇ ਅਤੇ ਕਿਸਾਨਾਂ ਨੂੰ ਵੱਡੀ ਕੀਮਤ ਤਾਰਨੀ ਪਈ ਕਿਉਂਕਿ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਦੋ ਅਹਿਮ ਕੁਦਰਤੀ ਸਰੋਤਾਂ ਜਰਖ਼ੇਜ਼ ਜ਼ਮੀਨ ਤੇ ਪਾਣੀ ਤੋਂ ਵਾਂਝਾ ਹੋਣਾ ਪਿਆ।  ਇਸ ਦੌਰਾਨ ਪੰਜਾਬ ਕੈਬਨਿਟ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਦੇ ਚੇਅਰਮੈਨ ਮੰਤਰੀਆਂ ਨੂੰ ਸਬੰਧਤ ਜ਼ਿਲ੍ਹਿਆਂ ਵਿੱਚ ਆਪਣੀ ਨਿਗਰਾਨੀ ਹੇਠ ਗਿਰਦਾਵਰੀਆਂ ਕਰਵਾਉਣ ਲਈ ਵੀ ਆਖਿਆ ਤਾਂ ਕਿ ਇਸ ਕੰਮ ਵਿੱਚ ਤੇਜ਼ੀ ਆ ਸਕੇ।

ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀ ਦੀ ਛੇਤੀ ਰਿਹਾਈ ਦੇ ਕੇਸ ਨੂੰ ਹਰੀ ਝੰਡੀ

ਕੈਬਨਿਟ ਨੇ ਸੂਬੇ ਦੀ ਜੇਲ੍ਹ ਵਿੱਚ ਬੰਦ ਇਕ ਕੈਦੀ ਦੀ ਛੇਤੀ ਰਿਹਾਈ ਦਾ ਕੇਸ ਭੇਜਣ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ ਸਜ਼ਾ ਵਿੱਚ ਵਿਸ਼ੇਸ਼ ਛੋਟ ਜਾਂ ਜਲਦੀ ਰਿਹਾਈ ਦਾ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਜਾਵੇਗਾ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD