Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਰਮਾ ਕਿਸਾਨਾਂ ਨੂੰ 15 ਅਪਰੈਲ ਤੋਂ ਨਹਿਰੀ ਪਾਣੀ ਮਿਲੇਗਾ: ਵਿਜੈ ਕੁਮਾਰ ਜੰਜੂਆ

ਮੁੱਖ ਸਕੱਤਰ ਨੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਦੇ ਦਿੱਤੇ ਨਿਰਦੇਸ਼

Vijay Kumar Janjua, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 11 Apr 2023

Last updated on: Apr 11, 2023, 00:00 IST

ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਨਰਮੇ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਰਮਾ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਅਪਰੈਲ ਮਹੀਨੇ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਰੋਤ ਵਿਭਾਗ ਵੱਲੋਂ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਦੌਰਾਨ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਵੱਧ ਕਰਨ ਲਈ ਜਾਗਰੂਕਤਾ ਅਭਿਆਨ ਵੀ ਸ਼ੁਰੂ ਕੀਤੀ ਜਾ ਰਹੀ ਹੈ।

ਇਹ ਜਾਣਕਾਰੀ ਅੱਜ ਇਥੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਜਲ ਸਰੋਤ, ਖੇਤੀਬਾੜੀ, ਸਕੂਲ ਸਿੱਖਿਆ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਉਪਰੰਤ ਦਿੱਤੀ।ਸ੍ਰੀ ਜੰਜੂਆ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਜਲ ਸਰੋਤ ਤੇ ਖੇਤੀਬਾੜੀ ਵਿਭਾਗ ਵੱਲੋਂ ਮਿਲ ਕੇ 15 ਅਪਰੈਲ ਤੋਂ ਦੱਖਣੀ ਮਾਲਵਾ ਦੀ ਨਰਮਾ ਪੱਟੀ ਦੇ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਸਿੰਜਾਈ ਲਈ ਨਹਿਰੀ ਪਾਣੀ ਛੱਡਣ ਦੀ ਤਿਆਰੀ ਕਰ ਲਈ ਗਈ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ ਨਰਮੇ ਦੀ ਫਸਲ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਜੇਕਰ ਅਪਰੈਲ ਮਹੀਨੇ ਵਿੱਚ ਨਹਿਰੀ ਪਾਣੀ ਮਿਲ ਜਾਵੇ ਤਾਂ ਨਰਮੇ ਦੀ ਫਸਲ ਲਈ ਬਹੁਤ ਲਾਹੇਵੰਦ ਹੋਵੇਗਾ। 

ਸੂਬਾ ਸਰਕਾਰ ਕਿਸਾਨਾਂ ਦੀ ਇਹ ਮੰਗ ਇਸ ਸਾਲ ਪੂਰੀ ਕਰਨ ਜਾ ਰਹੀ ਹੈ। ਇਸ ਸਬੰਧੀ ਖੇਤੀਬਾੜੀ ਤੇ ਜਲ ਸਰੋਤ ਵਿਭਾਗ ਵਧੇਰੇ ਤਾਲਮੇਲ ਲਈ ਨਿਰੰਤਰ ਮੀਟਿੰਗਾਂ ਕਰਨਗੇ।ਜੇਕਰ ਕਿਸੇ ਕਿਸਾਨ ਕੋਈ ਦਿੱਕਤ ਆਵੇ ਤਾਂ ਉਹ ਟੋਲ ਫਰੀ ਨੰਬਰ 1100 ਉੱਤੇ ਕਾਲ ਕਰ ਸਕਦਾ ਹਨ।ਸ੍ਰੀ ਜੰਜੂਆ ਨੇ ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨਹਿਰੀ ਪਾਣੀ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੌਕਸੀ ਵਧਾਈ ਜਾਵੇ ਅਤੇ ਜਲ ਸਰੋਤ ਵਿਭਾਗ ਨਾਲ ਮਿਲ ਕੇ ਕੰਮ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਹੈਡਕੁਆਟਰ ਉਤੇ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਨੂੰ ਸਟੇਟ ਨੋਡਲ ਅਫਸਰ ਅਤੇ ਨਰਮਾ ਪੱਟੀ ਦੇ ਜ਼ਿਲ੍ਹਿਆਂ ਵਿੱਚ ਐਸ.ਪੀ. ਰੈਂਕ ਦੇ ਅਧਿਕਾਰੀ ਨੂੰ ਜ਼ਿਲਾ ਪੱਧਰ ਦਾ ਨੋਡਲ ਅਫਸਰ ਤਾਇਨਾਤ ਕੀਤਾ ਜਾਵੇਗਾ।ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੂੰ ਵਿਦਿਆਰਥੀਆਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਲਈ ਜਾਗਰੂਕ ਅਭਿਆਨ ਸ਼ੁਰੂ ਕਰਨ ਲਈ ਕਿਹਾ ਗਿਆ ਹੈ। 

ਸਵੇਰ ਦੀ ਪ੍ਰਾਥਨਾ ਸਭਾ ਵਿੱਚ ਵਿਸ਼ੇਸ਼ ਲੈਕਚਰ ਤੋਂ ਇਲਾਵਾ ਵਿਦਿਆਰਥੀਆਂ ਦੇ ਇਨ੍ਹਾਂ ਵਿਸ਼ਿਆਂ ਬਾਰੇ ਲੇਖ ਮੁਕਾਬਲੇ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਿਨੋਂ-ਦਿਨ ਘਟ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ, ਫਸਲੀ ਵਿਭਿੰਨਤਾ ਤਹਿਤ ਰਵਾਇਤੀ ਫਸਲਾਂ ਦੇ ਚੱਕਰ ਵਿੱਚੋਂ ਬਾਹਰ ਨਿਕਲਣ ਅਤੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਚਨਬੱਧ ਹੈ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਖੇਤੀਬਾੜੀ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਤੇ ਏ.ਆਈ.ਜੀ. (ਪ੍ਰਸੋਨਲ) ਗੌਰਵ ਤੂਰਾ ਹਾਜ਼ਰ ਸਨ।

 

Tags: Vijay Kumar Janjua , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD