Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ : ਚੇਤਨ ਸਿੰਘ ਜੌੜਾਮਾਜਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ: ਚੇਤਨ ਸਿੰਘ ਜੌੜਾਮਾਜਰਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rajnath Singh, Union Defence Minister, Defence Minister of India, BJP, Bharatiya Janata Party

Web Admin

Web Admin

5 Dariya News

ਚੰਡੀਗੜ੍ਹ , 11 Apr 2023

Last updated on: Apr 11, 2023, 00:00 IST

ਮੁੱਖ ਮੰਤਰੀ ਪੰਜਾਬ ਦੀ ਤਰਫੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਹੋਈ ਕੇਂਦਰੀ ਸੈਨਿਕ ਬੋਰਡ ਦੀ 31ਵੀਂ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਹ ਮੀਟਿੰਗ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵੱਖ-ਵੱਖ ਰਾਜਾਂ ਦੇ ਮੰਤਰੀਆਂ, ਰੱਖਿਆ ਮੰਤਰਾਲੇ ਦੇ ਉੱਚ ਅਧਿਕਾਰੀਆਂ ਅਤੇ ਕੇਂਦਰੀ ਸੈਨਿਕ ਬੋਰਡ, ਸਬੰਧਤ ਰਾਜ ਸੈਨਿਕ ਬੋਰਡਾਂ ਦੇ ਹੋਰ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ।

ਇਸ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕ ਸਾਡੀ ਕੌਮੀ ਸੰਪਤੀ ਹਨ। ਉਨ੍ਹਾਂ ਕਿਹਾ ਕਿ ਮਾਤ ਭੂਮੀ ਦੀ ਰੱਖਿਆ, ਰਾਸ਼ਟਰ ਨਿਰਮਾਣ ਅਤੇ ਹੋਰ ਕਈ ਕੁਦਰਤੀ ਆਫ਼ਤਾਂ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਹੈ। ਕੋਵਿਡ-19 ਦੌਰਾਨ ਉਨ੍ਹਾਂ ਦੇ ਯੋਗਦਾਨ ਤੋਂ ਹਰ ਕੋਈ ਵਾਕਫ਼ ਹੈ। 

ਉਨ੍ਹਾਂ ਨੇ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਸ਼ਲਾਘਾ ਕੀਤੀ ਜੋ ਸਾਡੀਆਂ ਸਰਹੱਦਾਂ ਦੀ ਰਾਖੀ ਲਈ ਹਮੇਸ਼ਾ ਬਹਾਦਰੀ ਨਾਲ ਲੜੇ। ਰੱਖਿਆ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ|ਇਸ ਮੌਕੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਵੱਖ-ਵੱਖ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ ਗਈ ਅਤੇ ਘੱਟ ਉਮਰ ਵਿੱਚ ਸੇਵਾਮੁਕਤ ਹੋਏ ਸਾਬਕਾ ਸੈਨਿਕਾਂ ਲਈ ਕੀਤੇ ਜਾਣ ਵਾਲੇ ਪੁਨਰਵਾਸ ਦੇ ਯਤਨਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਡੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਰੱਖਿਆ ਮੰਤਰੀ ਨੇ ਸਾਬਕਾ ਸੈਨਿਕ ਭਾਈਚਾਰੇ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਸਾਬਕਾ ਸੈਨਿਕਾਂ ਲਈ ਸਾਰੀਆਂ ਨੌਕਰੀਆਂ ਵਿੱਚ 13 ਫ਼ੀਸਦੀ ਰਾਖਵਾਂਕਰਨ ਪ੍ਰਦਾਨ ਕਰਨ ਤੋਂ ਇਲਾਵਾ ਉਨ੍ਹਾਂ ਲਈ ਵੱਖ-ਵੱਖ ਭਲਾਈ ਸਕੀਮਾਂ ਅਤੇ ਢੁੱਕਵਾਂ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਪੰਜਾਬ ਦੇ ਸਾਬਕਾ ਸੈਨਿਕਾਂ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਜੌੜਾਮਾਜਰਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਦੀ ਸੇਵਾ ਲਈ ਸਾਰੇ ਸਾਬਕਾ ਸੈਨਿਕਾਂ ਨੂੰ ਸਲਾਮ ਕਰਦੀ ਹੈ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rajnath Singh , Union Defence Minister , Defence Minister of India , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD