Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਜਲੰਧਰ ਲੋਕ ਸਭਾ ਜਿਮਨੀ ਚੋਣ : ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਹੋਈ

ਜ਼ਿਲ੍ਹੇ ਦੇ 1972 ਪੋਲਿੰਗ ਬੂਥਾਂ 'ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ ਤੇ ਤਿੰਨ ਪੋਲਿੰਗ ਅਫ਼ਸਰ ਹੋਣਗੇ ਤਾਇਨਾਤ : ਜਸਪ੍ਰੀਤ ਸਿੰਘ

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 11 Apr 2023

Last updated on: Apr 11, 2023, 00:00 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਵੱਲੋਂ ਮੰਗਲਵਾਰ ਨੂੰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਲੰਧਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਦੌਰਾਨ ਤਾਇਨਾਤ ਕੀਤੀਆਂ ਜਾਣ ਵਾਲੀਆਂ ਪੋਲਿੰਗ ਪਾਰਟੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਕਰਵਾਈ ਗਈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਮਨੀ ਚੋਣ ਲਈ 10 ਮਈ 2023 ਨੂੰ ਵੋਟਾਂ ਪੈਣਗੀਆਂ, ਜਿਸ ਦੇ ਲਈ 13 ਤੋਂ 20 ਅਪ੍ਰੈਲ ਤੱਕ ਨਾਮਜ਼ਦਗੀਆਂ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ 21 ਅਪ੍ਰੈਲ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ। 

ਉਪਰੰਤ 24 ਅਪ੍ਰੈਲ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਦੀ ਰੈਂਡਮਾਈਜ਼ੇਸ਼ਨ ਐਨ.ਆਈ.ਸੀ. ਦੇ ਸਾਫ਼ਟਵੇਅਰ ਰਾਹੀਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 1972 ਪੋਲਿੰਗ ਬੂਥ ਸਥਾਪਤ ਹੋਣਗੇ, ਜਿਥੇ ਹਰੇਕ ਬੂਥ 'ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਤਿੰਨ ਪੋਲਿੰਗ ਅਫ਼ਸਰਾਂ ਦੀ ਨਿਯੁਕਤੀ ਲਈ ਲੋੜੀਂਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ ਹੈ। 

ਉਨ੍ਹਾਂ ਦੱਸਿਆ ਕਿ ਪੋਲਿੰਗ ਸਟਾਫ਼ ਨੂੰ ਅਲਾਟ ਕੀਤੇ ਗਏ ਚੋਣ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ ਵੱਲੋਂ ਨਿਰਧਾਰਿਤ ਕੀਤੇ ਟ੍ਰੇਨਿੰਗ ਵਾਲੇ ਸਥਾਨ 'ਤੇ 16 ਅਪ੍ਰੈਲ ਨੂੰ ਪਹਿਲੀ ਸਿਖਲਾਈ ਦੌਰਾਨ ਚੋਣ ਡਿਊਟੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਜਾਵੇਗਾ। ਇਸ ਉਪਰੰਤ ਦੂਜੀ, ਤੀਜੀ ਅਤੇ ਚੌਥੀ ਤੇ ਆਖਰੀ ਟ੍ਰੇਨਿੰਗ ਕ੍ਰਮਵਾਰ 25 ਅਪ੍ਰੈਲ, 30 ਅਪ੍ਰੈਲ ਅਤੇ 9 ਮਈ ਨੂੰ ਮੁਹੱਈਆ ਕਰਵਾਈ ਜਾਵੇਗੀ। 

ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਭਗ 11 ਹਜ਼ਾਰ ਪੋਲਿੰਗ ਕਰਮਚਾਰੀਆਂ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਹੈ।ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਦਹੁਰਾਉਂਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਸਹਾਇਕ ਕਮਿਸ਼ਨਰ (ਯੂ.ਟੀ.) ਮੇਜਰ ਡਾ. ਇਰਵਿਨ ਕੌਰ, ਜ਼ਿਲ੍ਹਾ ਇਨਫਰਮੇਟਿਕਸ ਅਫ਼ਸਰ ਰਣਜੀਤ ਸਿੰਘ ਆਦਿ ਵੀ ਮੌਜੂਦ ਸਨ।

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD