Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਜਲੰਧਰ ਲੋਕ ਸਭਾ ਜਿਮਨੀ ਚੋਣ ਪ੍ਰਸ਼ਾਸਨ ਨੇ ਚੋਣ ਖਰਚੇ 'ਤੇ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਨਿਗਰਾਨ ਟੀਮਾਂ ਨੂੰ ਮੁਹੱਈਆ ਕਰਵਾਈ ਸਿਖਲਾਈ

ਲੇਖਾ ਟੀਮਾਂ, ਖਰਚਾ ਨਿਗਰਾਨ ਸੈੱਲ, ਸਹਾਇਕ ਖਰਚਾ ਨਿਗਰਾਨਾਂ ਤੋਂ ਇਲਾਵਾ ਫਲਾਇੰਗ ਸਕੁਐਡ, ਵੀਡੀਓ ਸਰਵੇਲੈਂਸ, ਸਟੈਟਿਕ ਸਰਵੇਲੈਂਸ ਤੇ ਵੀਡੀਓ ਵਿਊਇੰਗ ਟੀਮਾਂ ਨੂੰ ਉਨ੍ਹਾਂ ਦੀ ਭੂਮਿਕਾ ਤੇ ਜ਼ਿੰਮੇਵਾਰੀ ਤੋਂ ਕਰਵਾਇਆ ਜਾਣੂ

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 11 Apr 2023

Last updated on: Apr 11, 2023, 00:00 IST

ਚੋਣ ਖਰਚੇ 'ਤੇ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਗਠਿਤ ਵੱਖ-ਵੱਖ ਟੀਮਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਗਲਵਾਰ ਨੂੰ ਸਿਖਲਾਈ ਮੁਹੱਈਆ ਕਰਵਾਈ ਗਈ ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਦੇ ਚੋਣ ਖਰਚੇ 'ਤੇ ਸਖ਼ਤ ਨਜ਼ਰ ਰੱਖੀ ਜਾ ਸਕੇ। ਇਸ ਸਿਖਲਾਈ ਦੌਰਾਨ ਖਰਚਾ ਨਿਗਰਾਨ ਸੈੱਲ, ਲੇਖਾ ਟੀਮਾਂ ਦੇ ਮੈਂਬਰਾਂ, ਵਿਧਾਨ ਸਭਾ ਹਲਕਾ ਪੱਧਰ ਦੇ ਸਹਾਇਕ ਖਰਚਾ ਨਿਗਰਾਨ, ਐਮ.ਸੀ.ਐਮ.ਸੀ., ਫਲਾਇੰਗ ਸਕੁਐਡ, ਵੀਡੀਓ ਸਰਵੀਲੈਂਸ, ਸਟੈਟਿਕ ਸਰਵੀਲੈਂਸ ਤੇ ਵੀਡੀਓ ਵਿਊਇੰਗ ਟੀਮਾਂ ਦੇ ਮੈਂਬਰਾਂ ਨੇ ਭਾਗ ਲਿਆ। 

ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਲਈ ਹਰੇਕ ਉਮੀਦਵਾਰ ਲਈ ਖਰਚੇ ਦੀ ਸੀਮਾ 95 ਲੱਖ ਰੁਪਏ ਤੈਅ ਕੀਤੀ ਗਈ ਹੈ, ਜਿਸ ਲਈ ਖਰਚਾ ਨਿਗਰਾਨ ਟੀਮਾਂ ਦੇ ਸਮੂਹ ਮੈਂਬਰਾਂ ਨੂੰ ਚੋਣ ਖਰਚੇ ਦੀ ਗਣਨਾ ਕਰਨ ਦੀ ਵਿਧੀ ਤੋਂ ਜਾਣੂ ਹੋਣਾ ਜ਼ਰੂਰੀ ਹੈ। 

ਉਨ੍ਹਾਂ ਕਿਹਾ ਕਿ ਇਸ ਸਿਖਲਾਈ ਦਾ ਮੁੱਖ ਉਦੇਸ਼ ਟੀਮ ਮੈਂਬਰਾਂ ਨੂੰ ਚੋਣ ਖਰਚੇ ਦੀ ਗਣਨਾ ਲਈ ਅਪਣਾਈ ਜਾਣ ਵਾਲੀ ਕਾਰਜਪ੍ਰਣਾਲੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਾ ਹੈ ਤਾਂ ਜੋ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਪੱਧਰ ’ਤੇ ਸਹਾਇਕ ਖਰਚਾ ਨਿਗਰਾਨ ਤਾਇਨਾਤ ਕਰਨ ਦੇ ਨਾਲ-ਨਾਲ ਉਮੀਦਵਾਰਾਂ ਦੇ ਖਰਚ ’ਤੇ ਨਜ਼ਰਸਾਨੀ ਲਈ ਜ਼ਿਲ੍ਹਾ ਪੱਧਰੀ ਨਿਗਰਾਨ ਸੈੱਲ (ਡੀ.ਈ.ਐਮ.ਸੀ.) ਵੀ ਸਥਾਪਤ ਕੀਤਾ ਗਿਆ ਹੈ, ਜੋ ਕਿ 13 ਅਪ੍ਰੈਲ ਨੂੰ ਨਾਮਜ਼ਦਗੀਆਂ ਦੀ ਸ਼ੁਰੂਆਤ ਦੇ ਨਾਲ ਆਪਣਾ ਕੰਮ ਕਰਨਾ ਸ਼ੁਰੂ ਕਰ ਦੇਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀਆਂ ਹਦਾਇਤ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਸਿਖਲਾਈ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਅਧਿਕਾਰੀਆਂ ਨੂੰ ਆਪਣੇ ਫਰਜ਼ਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕਰਨ ਵਿੱਚ ਸਹਾਇਕ ਸਾਬਤ ਹੋਵੇਗੀ।ਇਸ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ (ਖਰਚਾ ਨਿਗਰਾਨ ਸੈੱਲ)-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਹਲਕਾ ਕਰਤਾਰਪੁਰ-ਕਮ-ਐਸ.ਡੀ.ਐਮ. ਜਲੰਧਰ-2 ਬਲਬੀਰ ਰਾਜ ਸਿੰਘ ਵੱਲੋਂ ਚੋਣ ਖਰਚੇ ਦੀ ਗਣਨਾ ਸਬੰਧੀ ਟੀਮਾਂ ਨੂੰ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ। 

ਉਨ੍ਹਾਂ ਦੱਸਿਆ ਕਿ ਟੀਮਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਚੋਣ ਕਮਿਸ਼ਨ ਵੱਲੋਂ ਹਰੇਕ ਵਸਤੂ ਦੀਆਂ ਦਰਾਂ ਸਬੰਧੀ ਸੂਚੀ ਮੁਹੱਈਆ ਕਰਵਾਈ ਗਈ ਹੈ ਅਤੇ ਇਨ੍ਹਾਂ ਟੀਮਾਂ ਦੀ ਮਦਦ ਲਈ ਫਲਾਇੰਗ ਸਕੁਐਡ ਟੀਮਾਂ (ਐਫ.ਐਸ.ਟੀ.), ਸਟੈਟਿਕ ਸਰਵੇਲੈਂਸ ਟੀਮ (ਐਸ.ਐਸ.ਟੀ.), ਵੀਡੀਓ ਸਰਵੇਲੈਂਸ ਟੀਮ (ਵੀ.ਐਸ.ਟੀ.) ਅਤੇ ਵੀਡੀਓ ਵਿਊਇੰਗ ਟੀਮਾਂ ਵੀ ਪ੍ਰਸ਼ਾਸਨ ਵੱਲੋਂ ਗਠਿਤ ਕੀਤੀਆਂ ਗਈਆਂ ਹਨ। 

ਉਨ੍ਹਾਂ ਖਰਚਾ ਨਿਗਰਾਨ ਟੀਮਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸ਼ੈਡੋ ਰਜਿਸਟਰ ਮੈਨਟੇਨ ਕਰਨ ’ਤੇ ਜ਼ੋਰ ਦਿੱਤਾ ਤਾਂ ਜੋ ਖਰਚਾ ਨਿਗਰਾਨਾਂ ਦੇ ਨਿਰਦੇਸ਼ਾਂ ’ਤੇ ਉਹ ਇਸ ਨੂੰ ਪੇਸ਼ ਕਰਨ ਤੋਂ ਜਾਣੂ ਹੋਣ ਅਤੇ ਨਿਯਮਿਤ ਅੰਤਰਾਲਾਂ ’ਤੇ ਉਮੀਦਵਾਰਾਂ ਦੇ ਰਜਿਸਟਰਾਂ ਨਾਲ ਮਿਲਾਨ ਕੀਤਾ ਜਾ ਸਕੇ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਸਮੂਹ ਏ.ਆਰ.ਓਜ਼, ਲੇਖਾ ਟੀਮਾਂ, ਖਰਚਾ ਨਿਗਰਾਨ ਸੈੱਲ ਦੇ ਮੈਂਬਰ, ਸਹਾਇਕ ਖਰਚਾ ਨਿਗਰਾਨ, ਫਲਾਇੰਗ ਸਕੁਐਡ, ਵੀਡੀਓ ਸਰਵੇਲੈਂਸ, ਸਟੈਟਿਕ ਸਰਵੇਲੈਂਸ ਤੇ ਵੀਡੀਓ ਵਿਊਇੰਗ ਟੀਮਾਂ, ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਸੈੱਲ ਦੇ ਮੈਂਬਰ ਵੀ ਮੌਜੂਦ ਸਨ।

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD