Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਵਿਡ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਪੰਜਾਬ ਦੇ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਮੌਕ ਡਰਿੱਲਾਂ

ਸਿਹਤ ਮੰਤਰੀ ਨੇ ਲੋਕਾਂ ਨੂੰ ਮਾਸਕ ਪਹਿਨਣ, ਇੱਕ-ਦੂਜੇ ਤੋਂ ਸਮਾਜਿਕ ਦੂਰੀ ਬਣਾਈ ਰੱਖਣ ਦੀ ਕੀਤੀ ਅਪੀਲ

Coronavirus, Health, Covid-19 preparedness, Mock Drill, COVID-19, Novel Coronavirus, Delta Plus Covid variant, Delta Covid-19 variant, Fight Against Corona

Web Admin

Web Admin

5 Dariya News

ਚੰਡੀਗੜ੍ਹ , 11 Apr 2023

Last updated on: Apr 11, 2023, 00:00 IST

ਦੇਸ਼ ਭਰ ਵਿੱਚ ਕੋਵਿਡ-19 ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਕੱਲ੍ਹ ਅਤੇ ਅੱਜ ਪੰਜਾਬ ਦੇ ਹਸਪਤਾਲਾਂ ਵਿੱਚ ਮੌਕ ਡਰਿੱਲ ਕੀਤੀਆਂ ਗਈਆਂ। ਇਹ ਦੋ ਰੋਜ਼ਾ ਕਾਰਵਾਈ ਜਨਤਕ ਅਤੇ ਨਿੱਜੀ ਸਿਹਤ ਸਹੂਲਤਾਂ ਵਿੱਚ ਕੋਵਿਡ ਦੀਆਂ ਤਿਆਰੀਆਂ ਨੂੰ ਯਕੀਨੀ ਬਣਾਉਣ ਸਬੰਧੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਦੇਸ਼-ਵਿਆਪੀ ਮੌਕ ਡਰਿੱਲਾਂ ਦਾ ਹਿੱਸਾ ਸੀ।

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਜੋ ਲਗਾਤਾਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ, ਨੇ ਸਾਰੇ ਸਿਹਤ ਅਧਿਕਾਰੀਆਂ ਨੂੰ ਕੋਵਿਡ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਮੈਡੀਕਲ ਸਥਿਤੀ  ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਮੂਹ ਸਿਹਤ ਸੰਸਥਾਵਾਂ ਨੂੰ ਦਵਾਈਆਂ ਦਾ ਢੁਕਵਾਂ ਸਟਾਕ ਰੱਖਣ ਦੀ ਹਦਾਇਤ ਕਰਨ ਤੋਂ ਇਲਾਵਾ ਢੁੱਕਵੀਂ ਗਿਣਤੀ ਬੈੱਡਾਂ ਅਤੇ ਵੈਂਟੀਲੇਟਰ, ਫੇਸ ਮਾਸਕ, ਪੀ.ਪੀ.ਈ. ਕਿੱਟਾਂ, ਆਕਸੀਜਨ ਸਿਲੰਡਰ, ਆਕਸੀਜਨ ਪਲਾਂਟ ਵਰਗੇ ਪ੍ਰਬੰਧਾਂ ਨੂੰ ਕਾਇਮ ਰੱਖਣ ਲਈ ਵੀ ਕਿਹਾ। 

ਉਨ੍ਹਾਂ ਨੇ ਸਿਹਤ ਵਿਭਾਗ ਨੂੰ ਕੋਵਿਡ ਟੈਸਟਿੰਗ ਵਿੱਚ ਤੇਜ਼ੀ ਲਿਆਉਣ ਦੇ ਵੀ  ਨਿਰਦੇਸ਼ ਦਿੱਤੇ।ਇਹ ਆਖਦਿਆਂ ਕਿ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਇੱਕ-ਦੂਜੇ ਤੋਂ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਸਮੇਤ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ। 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਜ਼ੁਕਾਮ, ਬੁਖਾਰ, ਜਾਂ ਖੰਘ ਹੈ, ਤਾਂ ਉਹ ਜਨਤਕ ਥਾਵਾਂ 'ਤੇ ਨਾ ਜਾਵੇ ਅਤੇ ਜਦੋਂ ਬਾਹਰ ਨਿਕਲਣ ਸਮੇਂ ਹਮੇਸ਼ਾ ਮਾਸਕ ਪਾ ਕੇ ਰੱਖੇ। ਜਿਹੜੇ ਲੋਕ ਬਿਮਾਰ ਹਨ ਅਤੇ ਜਿਨ੍ਹਾਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਘੱਟ ਹੈ, ਉਹ ਘਰ ਤੋਂ ਬਾਹਰ ਨਾ ਨਿਕਲਣ ਅਤੇ ਭੀੜ-ਭੜੱਕੇ ਵਾਲੇ ਸਥਾਨਾਂ 'ਤੇ ਜਾਣ ਤੋਂ ਗੁਰੇਜ਼ ਕਰਨ।

ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਨੇ ਕੋਵਿਡ ਦੇ ਮਰੀਜ਼ਾਂ ਲਈ ਨਿੱਜੀ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲਗਭਗ 15000 ਬੈੱਡਾਂ ਦੀ ਵਿਵਸਥਾ ਕੀਤੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਗਿਣਤੀ ਵਿੱਚ ਆਕਸੀਜਨ ਸਿਲੰਡਰ, ਐਲ.ਐਮ.ਓ. ਟੈਂਕ ਅਤੇ ਪੀ.ਐਸ.ਏ. ਪਲਾਂਟ ਉਪਲਬਧ ਹਨ।ਇਸ ਦੌਰਾਨ ਸਿਹਤ ਮੰਤਰੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ।

 

Tags: Coronavirus , Health , Covid-19 preparedness , Mock Drill , COVID-19 , Novel Coronavirus , Delta Plus Covid variant , Delta Covid-19 variant , Fight Against Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD