Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਣਕ ਦੀ ਖਰੀਦ ਲਈ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਦਾ ਰੱਖਿਆ ਜਾਵੇ ਵਿਸ਼ੇਸ਼ ਧਿਆਨ : ਪ੍ਰਦੀਪ ਸੱਭਰਵਾਲ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ : ਪਰਨੀਤ ਸ਼ੇਰਗਿੱਲ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib, Pardeep Sabharwal

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 12 Apr 2023

Last updated on: Apr 12, 2023, 00:00 IST

ਕਣਕ ਦੀ ਖਰੀਦ ਲਈ ਬਣਾਏ ਗਏ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਹਦਾਇਤ ਪੰਜਾਬ ਸਰਕਾਰ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਤੇ ਤਿੱਖੀ ਨਜ਼ਰ ਰੱਖਣ ਲਈ ਜ਼ਿਲ੍ਹੇ ਵਾਸਤੇ ਨਿਯੁਕਤ ਕੀਤੇ ਗਏ ਇੰਚਾਰਜ ਸਕੱਤਰ ਟਰਾਂਸਪੋਰਟ ਸ਼੍ਰੀ ਪ੍ਰਦੀਪ ਸਭਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖਰੀਦ ਏਜੰਸੀਆ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ। 

ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲੋੜ ਅਨੁਸਾਰ ਬਾਰਦਾਨੇ, ਤਰਪਾਲਾਂ ਆਦਿ ਦਾ ਪ੍ਰਬੰਧ ਹੋਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਸ਼੍ਰੀ ਸਭਰਵਾਲ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਖਰੀਦ ਕੇਂਦਰਾਂ ਦੀ ਸਾਫ ਸਫਾਈ, ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲਾ ਸਾਫ ਸੁਥਰਾ ਪਾਣੀ, ਬੈਠਣ ਲਈ ਛਾਂਦਾਰ ਜਗ੍ਹਾਂ, ਪਖਾਨਿਆਂ ਆਦਿ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆੜਤੀਆਂ ਕੋਲ ਮੌਜੂਦ ਤਰਪਾਲਾਂ ਦੀ ਸਮੇਂ-ਸਮੇਂ ਤੇ ਚੈਕਿੰਗ ਵੀ ਕੀਤੀ ਜਾਵੇ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਇਹ ਵੀ ਕਿਹਾ ਜ਼ਿਲ੍ਹੇ ਵਿੱਚ ਬਣਾਏ ਗਏ ਖਰੀਦ ਕੇਂਦਰਾਂ ਵਿੱਚ ਆੜਤੀਆਂ ਕੋਲ ਪਈਆਂ ਤਰਪਾਲਾਂ ਦੀ ਐਸ.ਡੀ.ਐਮਜ਼ ਤੋਂ ਚੈਕਿੰਗ ਕਰਵਾਈ ਜਾਵੇ।ਸਕੱਤਰ ਟਰਾਂਸਪੋਰਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਨਿਰਵਿਘਨ ਖਰੀਦ ਲਈ ਜ਼ਿਲ੍ਹਾ ਵਾਈਜ਼ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਖਰੀਦ ਕੰਮ ਬਿਨਾਂ ਕਿਸੇ ਮੁਸ਼ਕਲ ਤੋਂ ਚੱਲ ਸਕਣ। 

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਬਰਸਾਤ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਤੇ ਸਰਕਾਰ ਵੱਲੋਂ ਦਿੱਤੀ ਗਈ ਛੋਟ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਸਰਕਾਰ ਵੱਲੋਂ ਦਿੱਤੀ ਗਈ ਛੋਟ ਬਾਰੇ ਕਿਸਾਨਾਂ ਨੂੰ ਜਾਣਕਾਰੀ ਮੁਹੱਈਆ ਹੋ ਸਕੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਣਕ ਦੀ ਨਿਰਵਿਘਨ ਖਰੀਦ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਕਣਕ ਦੀ ਖਰੀਦ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 2283 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 537 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।  

ਮੀਟਿੰਗ ਉਪਰੰਤ ਸ਼੍ਰੀ ਸਭਰਵਾਲ ਨੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਦੇ ਨਾਲ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।ਮੀਟਿੰਗ ਵਿੱਚ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਜ਼ਿਲ੍ਹਾ ਮਾਲ ਅਫਸਰ ਸ਼੍ਰੀ ਸੰਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀ ਹਰਸ਼ਰਨ ਸਿੰਘ ਬਰਾੜ, ਡੀ.ਐਮ. ਮਾਰਕਫੈੱਡ ਸ਼੍ਰੀਮਤੀ ਮੋਨਿਕਾ ਸ਼ਰਮਾ, ਡੀ.ਐਮ. ਪਨਸਪ ਸ਼੍ਰੀ ਬਨਦੀਪ ਸਿੰਘ ਕਾਲੇਕਾ, ਡੀ.ਐਮ. ਪੰਜਾਬ ਵੇਅਰ ਹਾਊਸ ਸ਼੍ਰੀ ਹਰਵਰਿੰਦਰ  ਸਿੰਘ ਔਲਖ, ਆੜਤੀ ਐਸੋਸੀੲਸ਼ਨ ਦੇ ਪ੍ਰਧਾਨ ਸ਼੍ਰੀ ਸਾਧੂ ਰਾਮ ਭੱਟਮਾਜਰਾ ਤੋਂ ਇਲਾਵਾ ਹੋਰ ਅਧਿਕਾਰੀ, ਕਿਸਾਨ ਤੇ ਆੜਤੀ ਮੌਜੂਦ ਸਨ।

 

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib , Pardeep Sabharwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD