Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਤੋਂ 36.9 ਕਿਲੋ ਹੈਰੋਇਨ ਬਰਾਮਦ; ਚਾਰ ਵਿਅਕਤੀ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

Crime News Punjab, Punjab Police, Police, Crime News, Fazilka Police, Fazilka, Heroin, Gaurav Yadav, Punjab Admin, Director General of Police Punjab, DGP Punjab

Web Admin

Web Admin

5 Dariya News

ਚੰਡੀਗੜ੍ਹ/ਫਾਜ਼ਿਲਕਾ , 12 Apr 2023

Last updated on: Apr 12, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਿਸ ਨੇ ਫਾਜ਼ਿਲਕਾ ਦੇ ਪਿੰਡ ਲਾਲੋ ਵਾਲੀ ਦੇ ਇਲਾਕੇ 'ਚੋਂ 35 ਪੈਕੇਟ ਹੈਰੋਇਨ, ਜਿਸ ਦਾ ਵਜ਼ਨ 36.9 ਕਿਲੋ ਹੈ, ਬਰਾਮਦ ਕਰਕੇ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਮਨਪ੍ਰੀਤ ਸਿੰਘ, ਜਸਪਾਲ ਸਿੰਘ ਉਰਫ਼ ਗੋਪੀ, ਸੁਖਦੇਵ ਸਿੰਘ ਅਤੇ ਦਿਆਲਵਿੰਦਰ ਸਿੰਘ ਸਾਰੇ ਵਾਸੀ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਦੋ ਸੀਡੈਨ ਕਾਰਾਂ, ਜਿਹਨਾਂ ਵਿੱਚ ਚਿੱਟੇ ਰੰਗ ਦੀ ਹੁੰਡਈ ਐਲਾਂਟਰਾ (ਪੀਬੀ-02-ਡੀਪੀ-0717) ਅਤੇ ਇੱਕ ਸਿਲਵਰ ਹੌਂਡਾ ਸਿਵਿਕ (ਪੀਬੀ-63-ਡੀ-2370) ਸ਼ਾਮਲ ਹਨ, ਵੀ ਬਰਾਮਦ ਕੀਤੀਆਂ ਹਨ ਜਿਹਨਾਂ ਦੀ ਵਰਤੋਂ ਰਾਜਸਥਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਕੀਤੀ ਗਈ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਰਾਜਸਥਾਨ ਤੋਂ ਪੰਜਾਬ ਵਿੱਚ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਆਮਦ ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ 'ਤੇ ਫਾਜ਼ਿਲਕਾ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਫਾਜ਼ਿਲਕਾ-ਫਿਰੋਜ਼ਪੁਰ ਰੋਡ 'ਤੇ ਪਿੰਡ ਲਾਲੋ ਵਾਲੀ ਦੇ ਇਲਾਕੇ ਵਿੱਚ ਨਹਿਰੀ ਪੁਲ ਨੇੜੇ ਮੁਹਿੰਮ ਚਲਾਈ, ਜਿੱਥੇ ਇਹ ਚਾਰ ਵਿਅਕਤੀ ਆਪਣੀ ਕਾਰ ਵਿੱਚ ਬੈਠ ਹੋਏ ਕਿਸੇ ਵਿਅਕਤੀ ਦੀ ਉਡੀਕ ਕਰ ਰਹੇ ਸਨ। ਪੁਲੀਸ ਪਾਰਟੀ ਨੂੰ ਦੇਖ ਕੇ ਮੁਲਜ਼ਮਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਚੈਕਿੰਗ ਦੌਰਾਨ ਪੁਲਿਸ ਟੀਮਾਂ ਨੇ 24.295 ਕਿਲੋਗ੍ਰਾਮ ਹੈਰੋਇਨ ਦੇ 23 ਪੈਕਟ ਬਰਾਮਦ ਕੀਤੇ ਹਨ, ਜੋ ਕਿ ਐਲਾਂਟਰਾ ਕਾਰ ਦੀਆਂ ਖਿੜਕੀਆਂ ਦੀ ਗੱਤੇ ਦੀ ਚਾਦਰ ਵਿੱਚ ਵਿੱਚ ਲੁਕਾ ਕੇ ਰੱਖੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਫੜੇ ਗਏ ਨਸ਼ਾ ਤਸਕਰਾਂ ਵੱਲੋਂ ਦੱਸੇ ਗਏ ਟਿਕਾਣੇ ਤੋਂ 12.620 ਕਿਲੋਗ੍ਰਾਮ ਹੈਰੋਇਨ ਦੇ 12 ਹੋਰ ਪੈਕੇਟ ਵੀ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਅਨੁਸਾਰ, ਮੁਲਜ਼ਮ ਰਾਜਸਥਾਨ ਤੋਂ ਡਰੋਨ ਰਾਹੀਂ ਸਰਹੱਦ ਪਾਰੋਂ ਸੁੱਟੀ ਹੈਰੋਇਨ ਦੀ ਖੇਪ ਲੈ ਕੇ ਆ ਰਹੇ ਸਨ।ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਇਸ ਗਿਰੋਹ ਵਿੱਚ ਸ਼ਾਮਲ ਹੋਰ ਲੋਕਾਂ ਅਤੇ ਪੰਜਾਬ ਨਾਲ ਸਬੰਧਤ ਵਿਅਕਤੀ, ਜਿਸ ਵੱਲੋਂ ਇਹ ਖੇਪ ਮੰਗਵਾਈ ਗਈ ਸੀ, ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ ਥਾਣਾ ਸਦਰ ਫਾਜ਼ਿਲਕਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21(ਸੀ), 23, 29 ਤਹਿਤ ਐੱਫ.ਆਈ.ਆਰ ਨੰਬਰ 58 ਮਿਤੀ 12.04.2023 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Fazilka Police , Fazilka , Heroin , Gaurav Yadav , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD