Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਕੁਲਵੰਤ ਸਿੰਘ ਵੱਲੋਂ ਕਿਸਾਨਾਂ ਨੂੰ ਅਧੁਨਿਕ ਖੇਤੀ ਤਕਨੀਕਾਂ ਆਪਨਾਉਣ ਦੀ ਅਪੀਲ

ਭਗਵੰਤ ਮਾਨ ਸਰਕਾਰ ਖੇਤੀ ਨੂੰ ਨਵੀਂ ਦਿਸ਼ਾ ਦੇਣ ਲਈ ਵਚਨਬੱਧ-ਵਿਧਾਇਕ ਕੁਲਜੀਤ ਸਿੰਘ ਰੰਧਾਵਾ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab,Kuljit Singh Randhawa, Dera Bassi

Web Admin

Web Admin

5 Dariya News

ਐਸ.ਏ.ਐਸ. ਨਗਰ , 12 Apr 2023

Last updated on: Apr 12, 2023, 00:00 IST

ਸੂਬੇ ਦੀ ਖੇਤੀਬਾੜੀ ਨੂੰ ਹੁਲਾਰਾ ਦੇਣ ਦੇ ਵਾਸਤੇ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਅਧੁਨਿਕ ਤਕਨੀਕਾਂ ਆਪਨਾਉਣ ਦੀ ਸਲਾਹ ਦਿੱਤੀ ਹੈ ਤਾਂ ਜੋ ਖੇਤੀ ਉਤਪਾਦਨ ਦੇ ਨਾਲ ਨਾਲ ਉਨ੍ਹਾਂ ਦੀ ਅਮਦਨ ਵਿੱਚ ਵੀ ਵਾਧਾ ਹੋ ਸਕੇ।ਅੱਜ ਸਥਾਨਿਕ ਕਿਸਾਨ ਵਿਕਾਸ ਚੈਂਬਰ ਵਿਖੇ ਕਿਸਾਨ ਸਿਖਲਾਈ ਕੈਂਪ ਦੌਰਾਨ ਗੱਲਬਾਤ ਕਰਦੇ ਹੋਏ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਖੇਤੀ ਨਾਲ ਸਬੰਧਿਤ ਵੱਖ ਵੱਖ ਧੰਦਿਆਂ ਨਾਲ ਜੁੜੇ ਹੋਏ ਲੋਕਾਂ ਦੀ ਸਹਾਇਤਾ ਮੋਹਾਲੀ ਵਿਖੇ ਕਿਸਾਨ ਹੱਟ ਖੋਲ੍ਹਣ ਬਾਰੇ ਵਿਚਾਰ-ਚਰਚਾ ਚੱਲ ਰਹੀ। 

ਉਨ੍ਹਾਂ ਕਿਹਾ ਕਿ ਲੋਕ ਖਾਸ ਤੌਰ ’ਤੇ ਔਰਤਾਂ ਵੱਖ ਵੱਖ ਤਰ੍ਹਾਂ ਦਾ ਸਮਾਨ ਬਣਾ ਲੈਂਦੀਆਂ ਹਨ ਪਰ ਉਨ੍ਹਾਂ ਲਈ ਮਾਰਕੀਟ ਨਹੀਂ ਮਿਲਦੀ। ਇਸ ਸਮੱਸਿਆ ਨੂੰ ਦੇਖਦੇ ਹੋਏ ‘ਕਿਸਾਨ ਹੱਟ’ ਖੋਲ੍ਹਣ ਦਾ ਪ੍ਰਸਤਾਵ ਵਿਚਾਰ ਆਧੀਨ ਹੈ। ਇਸ ਨਾਲ ਇੱਕ ਪਾਸੇ ਇਨ੍ਹਾਂ ਧੰਦਿਆਂ ਨਾਲ ਜੁੜੇ ਲੋਕਾਂ ਨੂੰ ਮਾਰਕੀਟ ਉਪਲਬਧ ਹੋਵੇਗੀ ਅਤੇ ਦੂਜੇ ਪਾਸੇ ਆਮ ਲੋਕਾ ਨੂੰ ਸਸਤਾ ਸਮਾਨ ਵੀ ਮਿਲੇਗਾ।

ਸ. ਕੁਲਵੰਤ ਸਿੰਘ ਨੇ ਕਿਹਾ ਕਿ  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਪੱਖੀ ਨਵਾਂ ਖੇਤੀ ਮਾਡਲ ਤਿਅਰ ਕਰ ਰਹੀ ਹੈ ਅਤੇ ਇਸੇ ਲਈ ਪੰਜਾਬ ਦੀ ਖੇਤੀ ਨੀਤੀ ਤਿਆਰ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ-ਕਿਸਾਨ ਮਿਲਣੀਆਂ ਦੌਰਾਨ ਹਜ਼ਾਰਾਂ ਕਿਸਾਨਾਂ ਦੇ ਸੁਝਾਅ ਖੇਤੀ ਨੀਤੀ ਲਈ ਲਏ ਹਨ। ਉਨ੍ਹਾਂ ਕਿਹਾ ਕਿ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਵੀਂ ਖੇਤੀ ਨੀਤੀ ‘ਤੇ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਪਹਿਲੀ ਕਿਸੇ ਵੀ ਸਰਕਾਰ ਨੇ ਖੇਤੀ ਨੂੰ ਮੁਨਾਫੇ ਵਾਲਾ ਕਿੱਤਾ ਬਣਾਉਣ ’ਤੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਇੱਛਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਦੀ ਸਿਹਤ, ਪਾਣੀ ਅਤੇ ਵਾਤਾਵਰਣ ਨੂੰ ਬਚਾਉਣ ਦੀ ਬਹੁਤ ਜ਼ਰੂਰਤ ਹੈ ਅਤੇ ਇਸ ਵਾਸਤੇ ਸਰਕਾਰ ਕੰਮ ਕਰ ਰਹੀ ਹੈ। ਖੇਤੀ ਮੇਲੇ ਦੀ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇਨ੍ਹਾਂ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਅਤੇ ਇਹ ਮੇਲੇ ਲਗਤਾਰ ਲਵਾਏ ਜਾਣਗੇ।

ਇਸ ਕੈਂਪ ਵਿੱਚ ਸ੍ਰੀ ਕੁਲਜੀਤ ਸਿੰਘ ਰੰਧਾਵਾ ਐਮ.ਐਲ.ਏ ਹਲਕਾ ਡੇਰਾਬਸੀ ਨੇ ਵਿਸ਼ੇਸ਼ ਤੌਰ ਤੇ  ਭਾਗ ਲਿਆ ਅਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਕਿਸਾਨਾਂ ਵੱਲੋਂ ਟਰੈਕਟਰਾਂ ਤੇ ਵੱਡੇ ਵੱਡੇ ਮਿਊਜ਼ਿਕ ਸਿਸਟਮ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ ਤਾਂ ਜੋ ਅਜਿਹਾ ਕਰਨ ਨਾਲ ਹੋ ਰਹੀਆਂ ਘਟਨਾਵਾਂ ਤੇ ਕਾਬੂ ਪਾਇਆ ਜਾ ਸਕੇ । ਉਹਨਾਂ ਨੇ ਨਹਿਰੀ ਪਾਣੀ ਦੀ ਸਪਲਾਈ ਲਈ ਕਿਸਾਨਾਂ ਪਾਸੋਂ ਹੱਥ ਖੜ੍ਹੇ ਕਰਵਾਕੇ ਸਹਿਮਤੀ ਲਈ ਅਤੇ ਵਾਦਾ ਕੀਤਾ ਕਿ ਕਿਸਾਨਾਂ ਦੀ ਪਾਣੀ ਦੀ ਜਰੂਰਤ ਨੂੰ ਮੁੱਖ ਰੱਖਦੇ ਹੋਏ ਪੁਰਜ਼ੋਰ ਉਪਰਾਲਾ ਕੀਤਾ ਜਾਵੇਗਾ ਲਈ ਲਈ ਇਸ ਮੌਕੇ ਚੇਅਰਮੈਨ ਮਿਲਫਕੈਡ ਸ੍ਰੀ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ  ਕਣਕ ਦੀ ਫ਼ਸਲ ਦੀ ਖਰੀਦ ਲਈ ਸਚਾਰੂ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਇਸ ਸਬੰਧੀ ਕੋਈ ਮੁਸ਼ਕਲ ਪੇਸ਼ ਨਹੀਂ ਆਉਂਣ ਦਿੱਤੀ ਜਾਵੇਗੀ।

ਉਨ੍ਹਾਂ ਨੇ ਕਣਕ ਦੇ ਨਾੜ  ਅਤੇ ਹੋਰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨਾਂ ਨੂੰ ਅਪੀਲ ਕੀਤੀ।ਇਸ ਮੌਕੇ ਖੇਤੀ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਕਿਸਾਨਾਂ ਦਾ ਸ. ਕੁਲਵੰਤ ਸਿੰਘ ਨੇ ਸਨਮਾਨ ਵੀ ਕੀਤਾ। ਇਸ ਦੌਰਾਨ ਲਗਾਈ ਗਈ ਪ੍ਰਦਰਸ਼ਨੀ ਵਿੱਚ ਉਨ੍ਹਾਂ ਨੇ ਵੱਖ ਵੱਖ ਸਟਾਲਾਂ ’ਤੇ ਜਾ ਕੇ ਜਾਣਕਾਰੀ ਹਾਸਲ ਕੀਤੀ। ਕੈਂਪ ਵਿੱਚ ਖੇਤੀਬਾੜੀ ਵਿਭਾਗ/ਅਲਾਇਡ ਵਿਭਾਗਾਂ ਦੇ ਮਾਹਿਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਨੇ ਕਿਸਾਨਾਂ ਨੂੰ ਨਵੀਆਂ ਖੇਤੀਬਾੜੀ ਤਕਨੀਕਾਂ ਤੋਂ ਜਾਣੂੰ ਕਰਵਾਇਆ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ. ਮੋਹਾਲੀ ਸਰਬਜੀਤ ਕੌਰ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਜਗਦੀਸ਼ ਸਿੰਘ, ਬੱਬੀ ਬਾਦਲ, ਜਗਦੇਵ ਸਿੰਘ ਮਲੋਆ, ਜ਼ਿਲ੍ਹਾ ਸਿਖਲਾਈ ਅਫ਼ਸਰ  ਡਾ. ਬਲਜਿੰਦਰ  ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ. ਗੁਰਬਚਨ ਸਿੰਘ ਅਤੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ / ਕਿਸਾਨ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Kuljit Singh Randhawa , Dera Bassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD