Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

13 ਅਪ੍ਰੈਲ ਨੂੰ ਹੋਣ ਵਾਲੇ ਆਈ.ਪੀ.ਐਲ ਮੈਚ ਸਬੰਧੀ ਕੀਤੀਆਂ ਗਈਆਂ ਟ੍ਰੈਫਿਕ ਡਾਇਵਰਜਨ : ਇੰਸਪੈਕਟਰ ਜਨਰਲ ਆਫ ਪੁਲਿਸ

Web Admin

Web Admin

5 Dariya News

ਐਸ ਏ ਐਸ ਨਗਰ , 12 Apr 2023

Last updated on: Apr 12, 2023, 00:00 IST

 ਇੰਸਪੈਕਟਰ ਜਨਰਲ ਆਫ ਪੁਲਿਸ ਦੇ ਆਦੇਸ਼ਾਂ ਅਨੁਸਾਰ ਅਤੇ ਸੀਨੀਅਰ ਕਪਤਾਨ ਪੁਲਿਸ, ਸ਼੍ਰੀ ਸੰਦੀਪ ਗਰਗ, ਆਈ.ਪੀ.ਐਸ ਦੀ ਅਗਵਾਈ ਅਧੀਨ ਜਿਲ੍ਹਾ ਐਸ.ਏ.ਐਸ ਨਗਰ ਵਿਚ ਚੱਲ ਰਹੇ ਧਰਨੇ ਅਤੇ ਆਈ.ਪੀ.ਐਲ ਮੈਚ ਡਿਊਟੀ ਨੂੰ ਸਹੀ ਢੰਗ ਨਾਲ ਨਿਭਾਇਆ ਜਾ ਰਿਹਾ ਹੈ ਤਾਂ ਜੋ ਮੈਚ ਨੂੰ ਸ਼ਾਤੀ ਪੂਰਵਕ ਕਰਵਾਇਆ ਜਾ ਸਕੇ। 

 13 ਅਪ੍ਰੈਲ ਨੂੰ ਹੋਣ ਵਾਲੇ ਆਈ.ਪੀ.ਐਲ ਮੈਚ ਸਬੰਧੀ ਸਟੇਡੀਅਮ ਦੇ ਅੰਦਰ ਅਤੇ ਬਾਹਰ ਦੋਵੇਂ ਜਗ੍ਹਾਵਾਂ ਪਰ ਵੱਖ ਵੱਖ ਜਿਲਿਆਂ ਤੋਂ ਫੋਰਸ ਤਾਇਨਾਤ ਕੀਤੀ ਗਈ ਅਤੇ ਸੀਨੀਅਰ ਅਫਸਰਾਂ ਵਲੋਂ ਡਿਊਟੀ ਪਰ ਤਾਇਨਾਤ ਕਰਮਚਾਰੀਆਂ ਨੂੰ ਨਾਗਰਿਕਾਂ ਨਾਲ ਚੰਗਾ ਵਿਵਹਾਰ ਕਰਨ ਸਬੰਧੀ ਅਤੇ ਆਪਣੀ ਡਿਊਟੀ ਸਹੀ ਢੰਗ ਨਾਲ ਨਿਭਾਉਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

 ਇਸ ਤੋਂ ਇਲਾਵਾ QRTs ਅਤੇ ਹੋਰ ਸਪੈਸ਼ਲ ਯੂਨੀਟਾਂ ਨੂੰ ਵੀ ਮੈਚ ਡਿਊਟੀ ਲਈ ਤਾਇਨਾਤ ਕੀਤਾ ਗਿਆ ਤਾਂ ਜੋ ਕੋਈ ਵੀ ਅਣਸੁਖਾਵੀ ਘਟਨਾ ਵਾਪਰਨ ਤੋਂ ਰੋਕਿਆ ਜਾਵੇ। ਮੈਚ ਦੌਰਾਨ BCCI ਵਲੋਂ ਜਾਰੀ ਹਦਾਇਤਾਂ ਮੁਤਾਬਿਕ ਕਿਸੇ ਵੀ ਅਣਲੋੜੀਦੀ ਵਸਤੂ ਨੂੰ ਸਟੇਡੀਅਮ ਅੰਦਰ ਦਾਖਲ ਹੋਣ ਨਹੀਂ ਦਿੱਤਾ ਜਾਵੇਗਾ ਅਤੇ ਬਿਨ੍ਹਾਂ ਟਿਕਟ ਤੋਂ ਕਿਸੇ ਵੀ ਵਿਅਕਤੀ ਨੂੰ ਸਟੇਡੀਅਮ ਦੇ ਅੰਦਰ ਦਾਖਲ ਹੋਣ ਨਹੀਂ ਦਿੱਤਾ ਜਾਵੇਗਾ। 

ਪੀ.ਸੀ.ਏ ਸਟੇਡੀਅਮ, ਫੇਜ-9 ਦੇ ਆਸ ਪਾਸ ਰਿਹਾਇਸ਼ੀ ਇਲਾਕਾ ਹੋਣ ਕਾਰਨ ਲੋਕਾਂ ਨੂੰ ਸਪੈਸ਼ਲ ਪਾਸ ਜਾਰੀ ਕੀਤੇ ਗਏ ਹਨ ਤਾਂ ਜੋ ਆਪਣੇ ਘਰ ਜਾਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਅਮਨ ਕਾਨੂੰਨ ਨੂੰ ਮੁੱਖ ਰੱਖਦੇ ਹੋਏ ਸੀਨੀਅਰ ਕਪਤਾਨ ਪੁਲਿਸ ਵਲੋਂ ਆਵਾਜਾਈ ਸਬੰਧੀ ਵੀ ਜਿਲ੍ਹੇ ਭਰ ਵਿਚ ਦਰੁਸਤ ਅਤੇ ਪੁਖਤਾ ਪ੍ਰਬਧ ਕੀਤੇ ਗਏ ਹਨ। ਆਵਾਜਾਈ ਨੂੰ ਨਿਰਵਿਘਣ ਚਲਾਉਣ ਅਤੇ ਸੁਰੱਖਿਆ ਅਤੇ ਆਵਾਜਾਈ ਦੇ ਪੁੱਖਤਾ ਇੰਤਜਾਮ ਯਕੀਨੀ ਬਣਾਉਣ ਲਈ ਨਿਮਨਲਿਖਤ ਅਨੁਸਾਰ ਟ੍ਰੈਫਿਕ ਡਾਇਵਰਜਨ ਕੀਤੀ ਗਈ ਹੈ:-

1. ਮਦਨਪੁਰ ਚੌਂਕ ਤੋਂ ਆਉਣ ਵਾਲੀ ਟ੍ਰੈਫਿਕ, 3-7 ਲਾਇਟਾਂ ਰਾਂਹੀ ਚਾਵਲਾ ਚੌਂਕ ਤੋਂ ਹੁੰਦੀ ਹੋਈ ਡਾਇਵਰਟ ਹੋਵੇਗੀ

2. 3-5 ਲਾਇਟਾਂ ਤੋਂ ਆਉਣ ਵਾਲੀ ਟ੍ਰੈਫਿਕ ਪੀ.ਸੀ.ਐਲ ਚੌਂਕ ਰਾਂਹੀ, ਰਾਧਾ ਸੁਆਮੀ ਚੌਂਕ ਵੱਲ ਜਾਵੇਗੀ

3. ਨਾਕਾ ਚਾਵਲਾ ਚੌਂਕ 3/7 ਚੌਂਕ ਅਤੇ 3/5 ਚੌਂਕ ਤੋਂ ਆਉਣ ਵਾਲੀ ਟ੍ਰੈਫਿਕ ਸੈਕਟਰ-70, ਮੋਹਾਲੀ ਵਲੋਂ ਜਾਵੇਗੀ

4. ਨਾਕਾ ਲਾਇਬ੍ਰੇਰੀ ਚੌਂਕ ਫੇਜ-7 ਦੀ ਅੰਦਰੂਨੀ ਟ੍ਰੈਫਿਕ ਆਈ.ਸੀ.ਏ.ਆਈ ਇੰਸਟੀਚਿਊਟ ਰਾਂਹੀ ਕੁੰਬੜਾ ਚੌਂਕ ਵੱਲ ਮੋੜੀ ਜਾਵੇਗੀ

5. ਨਾਕਾ ਰਵੀਦਾਸ ਭਵਨ ਚੰਡੀਗੜ੍ਹ ਪਾਸੋਂ ਆਉਣ ਵਾਲੀ ਟ੍ਰੈਫਿਕ ਸਕੂਟਰ ਮਾਰਕਿੱਟ ਫੇਜ-7 ਰਾਂਹੀ ਡਾਇਵਰਟ ਕੀਤੀ ਜਾਵੇਗੀ

6. ਆਈ.ਸੀ.ਏ.ਆਈ ਇੰਸਟੀਚਿਊਟ ਨਾਕੇ ਵਾਲੀ ਫੋਰਸ ਰਾਂਹੀ ਟ੍ਰੈਫਿਕ ਕੁੰਬੜਾ ਚੌਂਕ ਤੋਂ ਸੈਕਟਰ-70 ਵੱਲ ਮੋੜੀ ਜਾਵੇਗੀ

7. ਕੁੰਬੜਾ ਚੌਂਕ ਤੋਂ ਟ੍ਰੈਫਿਕ ਅੰਬਾਂ ਵਾਲੇ ਚੌਂਕ ਨੂੰ ਨਹੀਂ ਆਉਣ ਦਿੱਤੀ ਜਾਵੇਗੀ

ਇਸ ਤੋਂ ਇਲਾਵਾ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਦੇ ਹੁਕਮਾਂ ਅਨੁਸਾਰ ਸੀਨੀਅਰ ਕਪਤਾਨ ਪੁਲਿਸ, ਪਟਿਆਲਾ ਸ੍ਰੀ ਵਰੁਣ ਸ਼ਰਮਾ, ਆਈ.ਪੀ.ਐਸ ਨੂੰ ਵੀ ਆਈ.ਪੀ.ਐਲ ਮੈਚ ਨੂੰ ਸ਼ਾਤੀ ਪੂਰਵਕ ਕਰਵਾਉਣ ਲਈ ਅਤੇ ਲਾਅ ਐਂਡ ਆਰਡਰ ਲਈ ਜਿਲ੍ਹਾ ਐਸ.ਏ.ਐਸ ਨਗਰ ਵਿਖੇ ਤਾਇਨਾਤ ਕੀਤਾ ਗਿਆ ਹੈ। 

ਕਪਤਾਨ ਪੁਲਿਸ, ਸ਼ਹਿਰੀ, ਜਿਲ੍ਹਾ ਐਸ.ਏ.ਐਸ ਨਗਰ ਵੀ ਅਮਨ ਕਾਨੂੰਨ ਸਬੰਧੀ ਨਿਗਰਾਨੀ ਬਣਾ ਕੇ ਰੱਖਣਗੇ, ਸੋ ਉਪਰੋਕਤ ਅਨੁਸਾਰ ਟ੍ਰੈਫਿਕ ਰੂਟਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਟ੍ਰੈਫਿਕ ਨਿਯਮਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਰੁਕਾਵਟ ਦਾ ਸਾਹਮਣੇ ਨਾ ਕਰਨਾ ਪਵੇ ਅਤੇ ਰਾਹਗੀਰਾਂ ਨੁੰ ਵੀ ਕੋਈ ਅੜਚਨ ਪੇਸ਼ ਨਾ ਆਵੇ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD