Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਮ ਆਦਮੀ ਪਾਰਟੀ ਵੱਲੋੰ ਕਲੀਨਿਕ ਚਲਾਉਣ ਲਈ ਕੇਂਦਰ ਅੱਗੇ ਗੋਡੇ ਟੇਕਣਾ ਆਪ ਦੇ ਮੂਰਖਪੁਣੇ ਦੀ ਗਵਾਹੀ ਭਰਦਾ ਹੈ: ਰਾਜਾ ਵੜਿੰਗ

ਪੰਜਾਬ ਦੇ ਲੋਕਾਂ ਦਾ ਪੈਸਾ ਆਮ ਆਦਮੀ ਕਲੀਨਿਕਾਂ 'ਤੇ ਖ਼ਰਚ ਕਰਕੇ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਬਹੁਤ ਵੱਡਾ ਧੋਖਾ ਦਿੱਤਾ ਹੈ: ਵੜਿੰਗ

Amrinder Singh Raja Warring, Congress, Punjab Congress, Amarinder Singh Raja Warring

Web Admin

Web Admin

5 Dariya News

ਚੰਡੀਗੜ੍ਹ , 12 Apr 2023

Last updated on: Apr 12, 2023, 00:00 IST

ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਕੇਂਦਰ ਦੇ ਦਬਾਅ ਅੱਗੇ ਆਤਮ ਸਮਰਪਣ ਕਰਨਾ ਸਵੀਕਾਰ ਕਰ ਲਿਆ ਹੈ ਅਤੇ ਉਨ੍ਹਾਂ ਦੀ ਇਸ ਹਰਕਤ ਨੇ ਆਮ ਆਦਮੀ ਪਾਰਟੀ ਦੀ ਅਯੋਗਤਾ ਦਾ ਪਰਦਾਫਾਸ਼ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਹੁਣ ਆਪਣੀ ਸਿਆਸੀ ਹੋਂਦ ਬਰਕਰਾਰ ਰੱਖਣ ਲਈ ਹਿੱਟ ਐਂਡ ਟਰਾਇਲ ਦਾ ਤਰੀਕਾ ਅਜ਼ਮਾ ਰਹੀ ਹੈ।

ਆਮ ਆਦਮੀ ਪਾਰਟੀ ਦੇ ਵਿਜ਼ਨ 'ਤੇ ਸਵਾਲ ਉਠਾਉਂਦੇ ਹੋਏ ਵੜਿੰਗ ਨੇ ਕਿਹਾ ਕਿ ਜੇਕਰ 'ਆਪ' ਸਰਕਾਰ ਫੰਡਾਂ ਲਈ ਕੇਂਦਰ ਦੇ ਰਹਿਮੋ-ਕਰਮ 'ਤੇ ਸੀ ਤਾਂ ਉਹਨਾਂ ਨੇ ਸੂਬੇ 'ਚ ਮੌਜੂਦਾ ਸਿਹਤ ਸੰਭਾਲ ਢਾਂਚੇ ਦਾ ਨਾਂ ਬਦਲਣ 'ਚ ਲੋਕਾਂ ਦੇ ਟੈਕਸ ਦਾ ਪੈਸਾ ਬਰਬਾਦ ਕਰਕੇ ਪੰਜਾਬੀਆਂ ਨੂੰ ਧੋਖਾ ਕਿਉਂ ਦਿੱਤਾ? ਆਮ ਆਦਮੀ ਪਾਰਟੀ ਨੇ  'ਆਪ' ਦੇ ਕਲੀਨਿਕਾਂ ਦੀ ਸਫਲਤਾ ਦਾ ਦਾਅਵਾ ਕਰਨ ਵਾਲੇ ਇਸ਼ਤਿਹਾਰਾਂ ‘ਤੇ ਪੰਜਾਬ ਦੇ ਲੋਕਾਂ ਦਾ ਪੈਸਾ ਕਿਉਂ ਖ਼ਰਚਿਆ ? 

ਜੇਕਰ ਪਾਰਟੀ ਦੇ ਕੋਲ ਸੋਧਾਂ ਤੋਂ ਪਹਿਲਾਂ ਸਪੱਸ਼ਟ ਰਸਤਾ ਸੀ, ਤਾਂ ਫਿਰ ਕੇਂਦਰ ਦੇ ਦਬਾਅ ਅੱਗੇ ਝੁਕ ਕੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਤੇ ਤਬਦੀਲੀਆਂ ਕਰਨ ਲਈ ਸਹਿਮਤ ਕਿਉਂ ਹੋਏ? ਇਸ ਤੋਂ ਪਤਾ ਲੱਗਦਾ ਹੈ ਕਿ ‘ਆਪ’ ਆਪਣੇ ਵੱਲੋਂ ਹੀ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਵਿੱਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ।

ਅਰਵਿੰਦਰ ਕੇਜਰੀਵਾਲ ਦੇ ਨਕਸ਼ੇ ਕਦਮਾਂ ‘ਤੇ ਚੱਲਦਿਆਂ ਹੋਇਆਂ ਭਗਵੰਤ ਮਾਨ ਨੇ ਕੇੰਦਰ ਦੀਆਂ ਹਦਾਇਤਾਂ ਨੂੰ ਭੁਲਾ ਕੇ ਪੰਜਾਬ ਦੇ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਦਾਅ ‘ਤੇ ਲਾਇਆ। ‘ਦਿੱਲੀ ਮਾਡਲ’ ਤੋਂ ਅੰਨ੍ਹਾ ਹੋਇਆ ਮਾਨ ਸੂਬੇ ਦੀ ਤਰੱਕੀ ਵੱਲ ਧਿਆਨ ਦੇਣਾ ਹੀ ਭੁੱਲ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਦਵਾਈਆਂ, ਮਸ਼ੀਨਰੀ ਜਾਂ ਮੈਨ ਪਾਵਰ ਹੋਣ, 'ਆਪ' ਲੀਡਰਸ਼ਿਪ ਨੇ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੀਆਂ ਸਭ ਜ਼ਰੂਰਤਾਂ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਹੈ।

ਜਦੋਂ ਕੇਂਦਰ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਲਈ ਫੰਡ ਰੋਕ ਦਿੱਤੇ ਤਾਂ ਉਸ ਸਮੇਂ ਆਮ ਆਦਮੀ ਪਾਰਟੀ ਆਪਣੀ ਡੂੰਘੀ ਨੀਂਦ ਵਿੱਚੋਂ ਜਾਗ ਗਈ ਅਤੇ ਰਾਜ ਸਰਕਾਰ ਨੂੰ ਕੇਂਦਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਬਦੀਲੀਆਂ ਕਰਨ ਲਈ ਮਜ਼ਬੂਰ ਹੋਣਾ ਪਿਆ। ਆਮ ਆਦਮੀ ਪਾਰਟੀ ਨੇ ਜਾਣਬੁੱਝ ਕੇ ਹਦਾਇਤਾਂ ਦਾ ਪਾਲਣ ਨਾ ਕਰਕੇ ਆਮ ਲੋਕਾਂ ਦੇ ਜੀਵਨ ‘ਤੇ ਮਾੜਾ ਪ੍ਰਭਾਵ ਪਾਇਆ ਹੈ ਅਤੇ ਇਸੇ ਨਾਲ ਇਨ੍ਹਾਂ ਦਾ ਲੋਕ ਵਿਰੋਧੀ ਚਿਹਰਾ ਵੀ ਨੰਗਾ ਹੋ ਗਿਆ ਹੈ।

ਕਾਂਗਰਸ ਪ੍ਰਧਾਨ ਨੇ ਕਿਹਾ, 'ਆਪ', ਜਿਹੜੀ ਲੋਕਾਂ ਦੇ ਟੈਕਸ ਦੇ ਪੈਸੇ ਦੀ ਸਹੀ ਵਰਤੋਂ ਬਾਰੇ ਬੋਲਦੀ ਹੁੰਦੀ ਸੀ ਅੱਜ ਇਹੀ ਪਾਰਟੀ ਲੋਕਾਂ ਦੇ ਪੈਸਿਆਂ ਨੂੰ ਆਪਣੀਆਂ ਮਸ਼ਹੂਰੀਆਂ ਕਰਨ ਲਈ ਵਰਤ ਰਹੀ ਹੈ।ਕਾਂਗਰਸ ਪਾਰਟੀ ਦੇ ਸ਼ਾਸਨ ਬਾਰੇ ਮੀਡੀਆ ਦੇ ਸਵਾਲ ਦੇ ਜਵਾਬ ਵਿੱਚ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਵਿੱਚ ਇੱਕ ਮਜ਼ਬੂਤ ਸਿਹਤ ਸੰਭਾਲ ਬੁਨਿਆਦੀ ਢਾਂਚਾ ਸੀ। 

ਕਾਂਗਰਸ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ 'ਤੇ ਜ਼ੋਰ ਦਿੱਤਾ ਸੀ। ਇਹ ਪੰਜਾਬ ਪ੍ਰਤੀ ਦ੍ਰਿੜਤਾ ਤੇ ਸਮਰਪਣ ਨਾਲ ਸੂਬੇ ਦੀ ਤਰੱਕੀ ਪ੍ਰਤੀ ਆਪਣੀ ਵਚਨਬੱਧਤਾ ਨਿਭਾਈ ਤੇ ਪੰਜਾਬ ਵਾਸੀਆਂ ਦੇ ਭਲੇ ਲਈ ਵੱਖ-ਵੱਖ ਸਕੀਮਾਂ ਨੂੰ ਲਾਗੂ ਕੀਤਾ।

'ਆਪ' ਪੰਜਾਬ ਦੀ ਲੀਡਰਸ਼ਿਪ 'ਤੇ ਵਰ੍ਹਦਿਆਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਆਪਣੀਆਂ ਗਲਤੀਆਂ ਦਾ ਭੁਗਤਾਨ ਕਰਨਾ ਪਵੇਗਾ। ਹੁਣ ਇਨ੍ਹਾਂ ਦੀ ਲੀਡਰਸ਼ਿਪ ਨੂੰ ਜਨਤਾ ਦੇ ਪੈਸੇ ਦੀ ਬਰਬਾਦੀ ਜਾਂ ਸਰਕਾਰੀ ਖਜ਼ਾਨੇ 'ਤੇ ਬੋਝ ਪਾਏ ਬਿਨਾਂ ਪਾਰਟੀ ਫੰਡ ਵਿੱਚੋਂ ਹੋਣ ਵਾਲੀਆਂ ਤਬਦੀਲੀਆਂ ਦਾ ਸਾਰਾ ਖਰਚਾ ਚੁੱਕਣਾ ਚਾਹੀਦਾ ਹੈ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD