Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਜ਼ਿਲ੍ਹੇ ਦੇ 903 ਪਿੰਡਾਂ 'ਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਿਲੇਗਾ ਜਾਇਦਾਦ ਦਾ ਮਾਲਕਾਨਾ ਹੱਕ

ਮਾਲ ਵਿਭਾਗ ਦੇ ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ ਵੱਲੋਂ ਜ਼ਿਲ੍ਹੇ ਅੰਦਰ ਮੇਰਾ ਘਰ ਮੇਰੇ ਨਾਮ ਦਾ ਜਾਇਜ਼ਾ

Punjab Admin, Mera Ghar Mere Naam, SWAMITVA,  Keshav Hingonia, Patiala ,Dr Akshita Gupta, Kirpal Vir Singh, Tarsem Kumar, Dr Sanjiv Kumar, DRO Navdeep Singh, DDPO Amandeep Kaur

Web Admin

Web Admin

5 Dariya News

ਪਟਿਆਲਾ , 13 Apr 2023

Last updated on: Apr 13, 2023, 00:00 IST

ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੇਂਡੂ ਇਲਾਕਿਆਂ 'ਚ ਲਾਲ ਲਕੀਰ/ਆਬਾਦੀ ਦੇਹ ਦੇ ਖੇਤਰਾਂ ਵਿੱਚ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਮਾਲਕਾਨਾ ਹੱਕ ਦੇਣ ਲਈ 'ਮੇਰਾ ਘਰ ਮੇਰੇ ਨਾਮ' ਕੇਂਦਰ ਸਰਕਾਰ ਦੀ ਸਵਾਮੀਤਵ ਯੋਜਨਾ ਨੂੰ ਜੰਗੀ ਪੱਧਰ 'ਤੇ ਲਾਗੂ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਮਾਲ ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਮਿਸ਼ਨ ਡਾਇਰੈਕਟਰ ਸਵਾਮੀਤਵ ਕੇਸ਼ਵ ਹਿੰਗੋਨੀਆਂ ਨੇ ਅੱਜ ਇੱਥੇ ਕੀਤਾ।

ਉਹ ਸਵਾਮੀਤਵ ਯੋਜਨਾ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਐਸ.ਡੀ.ਐਮਜ਼, ਮਾਲ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਬੈਠਕ ਕੀਤੀ ਅਤੇ ਇਸ ਸਕੀਮ ਦਾ ਲਾਭ ਸਾਰੇ ਲਾਭਪਾਤਰੀਆਂ ਨੂੰ ਦੇਣ ਲਈ ਚਰਚਾ ਕੀਤੀ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੇਸ਼ਵ ਹਿੰਗੋਨੀਆ ਨੇ ਕਿਹਾ ਕਿ ਦੱਸਿਆ ਕਿ 'ਮੇਰਾ ਘਰ ਮੇਰੇ ਨਾਮ' ਯੋਜਨਾ ਦਾ ਲਾਭ ਦੇਣ ਲਈ ਜ਼ਿਲ੍ਹਾ ਪਟਿਆਲਾ ਦੇ ਲਾਲ ਲਕੀਰ ਤਹਿਤ ਆਉਂਦੇ 903 ਪਿੰਡਾਂ ਨੂੰ ਅਧਿਸੂਚਿਤ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਪਿੰਡ ਦਾ ਡਰੋਨ ਸਰਵੇਖਣ ਸਰਵੇ ਆਫ਼ ਇੰਡੀਆ, ਭਾਰਤ ਸਰਕਾਰ ਨੂੰ ਭੇਜਿਆ ਜਾਂਦਾ ਹੈ। ਉਸ ਨੂੰ ਅਧਿਕਾਰੀਆਂ/ਕਰਮਚਾਰੀਆਂ ਵਲੋਂ ਸਰਵੇ ਆਫ਼ ਇੰਡੀਆ ਵਲੋਂ ਮੁਹੱਈਆ ਕਰਵਾਏ ਨਕਸ਼ੇ ਵਿਚ ਦਿਖਾਏ ਯੂਨਿਟਾਂ ਦੀ ਜ਼ਮੀਨੀ ਪੱਧਰ 'ਤੇ ਪੜ÷ ਤਾਲ (ਗਰਾਊਂਡ ਟਰੁਥਿੰਗ ਕੀਤੀ ਜਾਂਦੀ ਹੈ ਅਤੇ ਉਸ ਉਪਰੰਤ ਠੀਕ ਹੋ ਕੇ ਆਏ ਨਕਸ਼ੇ ਨੂੰ ਪਿੰਡ ਵਿਚ ਸਾਂਝੇ ਸਥਾਨ 'ਤੇ ਲਗਾ ਕੇ 90 ਦਿਨਾਂ ਦੇ ਅੰਦਰ ਇਤਰਾਜ਼ਾਂ ਦੀ ਮੰਗ ਕੀਤੀ ਜਾਂਦੀ ਹੈ। 

ਇਤਰਾਜ ਦੂਰ ਹੋਣ ਉਪਰੰਤ ਇਸ ਨੂੰ ਦੁਬਾਰਾ ਸਰਵੇ ਆਫ਼ ਇੰਡੀਆ ਨੂੰ ਭੇਜਿਆ ਜਾਂਦਾ ਹੈ, ਜਿਥੇ ਅੰਤਿਮ ਰੂਪ ਵਿਚ ਮਾਲਕਾਨਾ ਕਾਨੂੰਨੀ ਹੱਕ ਦੇਣ ਦਾ ਨਿਪਟਾਰਾ ਹੁੰਦਾ ਹੈ।ਵਿਸ਼ੇਸ਼ ਸਕੱਤਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿਚ ਹੁਣ ਤੱਕ 121 ਪਿੰਡਾਂ ਦਾ ਡਰੋਨ ਸਰਵੇਖਣ ਕੀਤਾ ਜਾ ਚੁੱਕਾ ਹੈ, ਜਿਸ ਦੀ ਗਰਾਊਂਡ ਟਰੁਥਿੰਗ ਤੋਂ ਬਾਅਦ ਇਤਰਾਜ਼ ਮੰਗ ਕੇ ਅੰਤਿਮ ਰੂਪ ਦੇਣ ਲਈ ਸਰਵੇ ਆਫ਼ ਇੰਡੀਆ ਨੂੰ ਭੇਜਿਆ ਜਾਵੇਗਾ।ਕੇਸ਼ਵ ਹਿੰਗੋਨੀਆ ਨੇ ਅਧਿਕਾਰੀਆਂ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਾਰੇ ਨੋਟੀਫਾਈ ਪਿੰਡਾਂ ਵਿਚ ਕੰਮ ਸੁਚੱਜੇ ਢੰਗ ਨਾਲ ਜਲਦ ਮੁਕੰਮਲ ਕੀਤਾ ਜਾ ਸਕੇ। 

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ 'ਮੇਰਾ ਘਰ ਮੇਰੇ ਨਾਮ' ਸਕੀਮ ਯੋਜਨਾਬੰਦੀ ਅਤੇ ਮਾਲੀਆ ਉਗਰਾਹੀ ਨੂੰ ਸੁਚਾਰੂ ਬਣਾਉਣ ਵਿਚ ਸਹਾਈ ਸਾਬਤ ਹੋਵੇਗੀ, ਇਸੇ ਤਰ ਇਹ ਪੇਂਡੂ ਹਲਕਿਆਂ ਵਿਚ ਜਾਇਦਾਦ ਦੇ ਅਧਿਕਾਰਾਂ ਬਾਰੇ ਸਪੱਸ਼ਟਤਾ ਨੂੰ ਯਕੀਨੀ ਬਣਾਏਗੀ, ਜਿਸ ਨਾਲ ਜਾਇਦਾਦ ਸਬੰਧੀ ਵਿਵਾਦ ਨੂੰ ਸੁਲਝਾਉਣ ਵਿਚ ਮਦਦ ਮਿਲੇਗੀ।ਕੇਸ਼ਵ ਹਿੰਗੋਨੀਆ ਨੇ ਕਿਹਾ ਕਿ ਇਸ ਸਕੀਮ ਤਹਿਤ ਲਾਲ ਲਕੀਰ ਅੰਦਰ ਆਉਂਦੀ ਜਾਇਦਾਦ ਦੇ ਮਾਲਕ ਕਾਨੂੰਨੀ ਤੌਰ 'ਤੇ ਆਪਣੀ ਜਾਇਦਾਦ ਦੇ ਦਸਤਾਵੇਜ਼ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ, ਜਿਸ ਨਾਲ ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਖਰੀਦ-ਵੇਚ ਅਤੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿਚ ਕੋਈ ਔਕੜ ਨਹੀਂ ਆਵੇਗੀ। 

ਇਸ ਦੌਰਾਨ ਉਨ੍ਹਾਂ ਤਹਿਸੀਲਾਂ, ਸਬ-ਤਹਿਸੀਲਾਂ, ਪਟਵਾਰਖਾਨਿਆਂ ਆਦਿ ਵਿਚ ਬੁਨਿਆਦੀ ਸੁਵਿਧਾਵਾਂ ਤੇ ਜ਼ਰੂਰਤਾਂ ਦਾ ਵੀ ਜਾਇਜ਼ਾ ਲਿਆ ਅਤੇ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਕਾਨੂੰਗੋਆਂ ਤੋਂ ਦਰਪੇਸ਼ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਇਨ੍ਹਾਂ ਨੂੰ ਜਲਦ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ।ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮਜ ਕਿਰਪਾਲਵੀਰ ਸਿੰਘ, ਤਰਸੇਮ ਕੁਮਾਰ, ਡਾ. ਸੰਜੀਵ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਸਮੇਤ ਡੀ.ਡੀ.ਪੀ.ਓ. ਅਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Punjab Admin , Mera Ghar Mere Naam , SWAMITVA , Keshav Hingonia , Patiala , Dr Akshita Gupta , Kirpal Vir Singh , Tarsem Kumar , Dr Sanjiv Kumar , DRO Navdeep Singh , DDPO Amandeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD