Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਵੱਡੇ ਸੁਧਾਰ ਦੀ ਲੋੜ : ਹਰਜੋਤ ਸਿੰਘ ਬੈਂਸ

ਸਿੱਖਿਆ ਮੰਤਰੀ ਨੇ ਭਾਰਤ-ਪਾਕਿ ਸਰਹੱਦ ਦੇ ਖੇਤਰ ਵਿੱਚ ਸਕੂਲਾਂ ਦੀ ਕੀਤੀ ਜਾਂਚ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

5 Dariya News

5 Dariya News

5 Dariya News

ਅੰਮ੍ਰਿਤਸਰ , 13 Apr 2023

Last updated on: Apr 13, 2023, 00:00 IST

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਜੋ ਕਿ ਬੀਤੇ ਦਿਨਾਂ ਤੋਂ ਭਾਰਤ ਪਾਕਿਸਤਾਨ ਸਰਹੱਦ ਉਤੇ ਪੈਂਦੇ ਇਲਾਕੇ ਵਿੱਚ ਚੱਲਦੇ ਸਰਕਾਰੀ ਸਕੂਲਾਂ ਦਾ ਦੌਰਾ ਕਰ ਰਹੇ ਹਨ, ਨੇ ਅਟਾਰੀ ਵਿਖੇ ਪ੍ਰੈਸ ਨਾਲ ਗੱਲਬਾਤ ਕਰਦੇ ਕਿਹਾ ਕਿ ਸਰਹੱਦ ਖੇਤਰ ਦੇ ਸਕੂਲਾਂ ਵਿੱਚ ਵੱਡੇ ਪੱਧਰ ਉਤੇ ਸੁਧਾਰ ਦੀ ਲੋੜ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦਿਲੀ ਇੱਛਾ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਆਲਮੀ ਪੱਧਰ ਦੇ ਸਕੂਲਾਂ ਵਿਚ ਸ਼ੁਮਾਰ ਕਰਨ ਦੀ ਹੈ ਅਤੇ ਮੈਂ ਇਸ ਸੁਪਨੇ ਨੂੰ ਹਕੀਕੀ ਰੂਪ ਵਿਚ ਪੂਰਾ ਕਰਨ ਲਈ ਕੱਲ ਤਰਨਤਾਰਨ ਜਿਲੇ ਅਤੇ ਅੱਜ ਅੰਮ੍ਰਿਤਸਰ ਤੇ ਗੁਰਦਾਸਪੁਰ ਜਿਲੇ ਦੀ ਸਰਹੱਦੀ ਪੱਟੀ ਦੇ ਸਕੂਲਾਂ ਦਾ ਦੌਰਾ ਕੀਤਾ ਹੈ।

ਇਸ ਤੋਂ ਪਹਿਲਾਂ ਫਾਜ਼ਿਲਕਾ, ਫਿਰੋਜ਼ਪੁਰ ਦੇ ਸਕੂਲਾਂ ਦਾ ਦੌਰਾ ਕੀਤਾ ਸੀ, ਜਿਸ ਦੌਰਾਨ ਸਕੂਲਾਂ ਦੀ ਹਾਲਤ ਵੇਖਣ ਤੋਂ ਇਲਾਵਾ ਬੱਚਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ , ਜਿਸ ਵਿਚੋਂ ਸਥਿਤੀ ਪਾਣੀ ਵਾਂਗ ਸਾਫ ਹੋ ਗਈ ਹੈ ਕਿ ਇਸ ਇਲਾਕੇ ਦੇ ਸਰਕਾਰੀ ਸਕੂਲਾਂ ਵਿੱਚ ਪੜਾਈ ਅਤੇ ਮੁੱਢਲੇ ਢਾਂਚੇ ਵਿੱਚ ਵੱਡੇ ਸੁਧਾਰ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਮੈਂ ਬੱਚਿਆਂ ਨੂੰ ਕਿਤਾਬਾਂ ਪੜਾ ਕੇ, ਪ੍ਰਸ਼ਨ ਪੁੱਛ ਕੇ ਵੇਖੇ ਅਤੇ ਮਨ ਦੁਖੀ ਹੋਇਆ ਹੈ ਕਿ ਬੱਚੇ ਜਮਾਤਾਂ ਵਿੱਚ ਤਾਂ ਅੱਗੇ ਵੱਧ ਰਹੇ ਹਨ, ਪਰ ਉਨ੍ਹਾਂ ਦੀ ਪੜਾਈ ਬਹੁਤ ਪਿੱਛੇ ਹੈ। 

ਸ ਬੈਂਸ ਨੇ ਕਿਹਾ ਕਈ ਸਕੂਲਾਂ ਵਿੱਚ ਬੱਚੇ ਨਾ ਪੰਜਾਬੀ, ਨਾ ਹਿੰਦੀ ਅਤੇ ਨਾ ਅੰਗਰੇਜੀ ਲਿਖ ਸਕੇ ਹਨ। ਉਨ੍ਹਾਂ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਅਜਿਹੇ ਸਕੂਲ ਵੀ ਇਲਾਕੇ ਦੇ ਨਾਮਵਰ ਸਕੂਲਾਂ ਵਿੱਚ ਗਿਣੇ ਜਾ ਰਹੇ ਹਨ। ਉਨਾਂ ਕਿਹਾ ਕਿ ਇੰਨਾ ਸਕੂਲਾਂ ਵਿਚ ਸਿੱਖਿਆ ਮੰਤਰੀ ਤਾਂ ਦੂਰ, ਕਈ ਸਕੂਲ ਅਜਿਹੇ ਮਿਲੇ ਹਨ, ਜਿੱਥੇ 2017 ਤੋਂ ਬਾਅਦ ਕੋਈ ਜਿਲ੍ਹਾ ਸਿੱਖਿਆ ਅਧਿਕਾਰੀ ਵੀ ਨਹੀਂ ਗਿਆ।

ਉਨਾਂ ਕਿਹਾ ਕਿ ਸਕੂਲਾਂ ਦਾ ਦੌਰਾ ਕਰਕੇ ਕਈ ਜਮੀਨੀ ਹਕੀਕਤਾਂ ਤੋਂ ਜਾਣੂੰ ਹੋਇਆ ਹਾਂ ਅਤੇ ਹੁਣ ਮੇਰੀ ਕੋਸ਼ਿਸ਼ ਸਕੂਲਾਂ ਦਾ ਤਰਤੀਬਵਾਰ ਵਿਕਾਸ ਕਰਨ ਦੀ ਰਹੇਗੀ, ਤਾਂ ਕਿ ਸਕੂਲ ਬੱਚਿਆਂ ਦੀ ਹਰੇਕ ਲੋੜ ਨੂੰ ਪੂਰੀ ਕਰਕੇ ਉਸਦੀ ਸਮਰੱਥਾ ਨੂੰ ਨਿਖਾਰ ਸਕਣ। ਇਸ ਦੌਰਾਨ ਉਨ੍ਹਾਂ ਸਰਕਾਰੀ ਸਕੂਲ ਟਪਿਆਲਾ, ਜੋ ਕਿ ਅਜਨਾਲਾ ਹਲਕੇ ਵਿਚ ਲੜਕੀਆਂ ਦਾ ਸਕੂਲ ਹੈ, ਦਾ ਵਿਸੇਸ ਜਿਕਰ ਕਰਦੇ ਕਿਹਾ ਉਨ੍ਹਾਂ ਦੇ ਪਿ੍ਰੰਸੀਪਲ ਨੇ ਆਪਣੇ ਪੱਧਰ ਉਤੇ ਮਿਹਨਤ ਕਰਕੇ ਸਕੂਲ ਵਿੱਚ ਵਿਦਿਆਰਥੀਆਂ ਲਈ ਬੱਸਾਂ ਤੱਕ ਦਾ ਪ੍ਰਬੰਧ ਕੀਤਾ ਹੈ ਅਤੇ ਇਲਾਕੇ ਦੇ ਮਹਿੰਗੇ ਸਕੂਲਾਂ ਨਾਲੋਂ ਵੀ ਚੰਗੀ ਵਿਦਿਆ ਦੇ ਰਹੇ ਹਨ, ਪਰ ਇਸ ਇਲਾਕੇ ਵਿਚ ਅਜਿਹੇ ਸਕੂਲ ਬਹੁਤ ਘੱਟ ਹਨ।

ਉਨ੍ਹਾਂ ਕਿਹਾ ਕਿ ਮੈਂ ਸਕੂਲਾਂ ਦੇ ਨਤੀਜਿਆਂ ਅਤੇ ਨਵੇਂ  ਦਾਖਲਿਆਂ ਉਤੇ ਬਹੁਤ ਧਿਆਨ ਕੇਂਦਰਤ ਕੀਤਾ ਹੈ ਅਤੇ ਇਨ੍ਹਾਂ ਮੁੱਦਿਆਂ ਕਾਰਨ ਹੀ ਸਾਰੇ ਜਿਲਿਆਂ ਦੇ ਸਕੂਲਾਂ ਦਾ ਦੌਰਾ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੈਂ ਸਕੂਲਾਂ ਦੇ ਦੌਰੇ ਜਮੀਨੀ ਹਕੀਕਤ ਜਾਣਨ ਲਈ ਲਗਾਤਾਰ ਕਰਦਾ ਰਹਾਂਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਮੇਰਾ ਧਿਆਨ ਸਿੱਖਿਆ ਉਤੇ ਹੀ ਹੈ ਅਤੇ ਜਲਦੀ ਸਕੂਲਾਂ ਵਿੱਚ 3000 ਨਵੇਂ ਕਮਰੇ ਅਤੇ 117 ਸਕੂਲ  ਆਫ ਐਮੀਨੈਂਸ ਬਣਾ ਦਿਤੇ ਜਾਣਗੇ। 

ਉਨ੍ਹਾਂ ਸਪੱਸਟ ਕੀਤਾ ਕਿ ਨਿੱਜੀ ਸਕੂਲਾਂ ਦੀਆਂ ਵਧੀਕੀਆਂ ਖਿਲਾਫ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਕਰੀਬ ਤਿੰਨ ਹਜਾਰ ਸ਼ਿਕਾਇਤਾਂ ਮਿਲੀਆਂ ਹਨ ਅਤੇ 100 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ।    ਅੱਜ ਸਿੱਖਿਆ ਮੰਤਰੀ ਨੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਰਮਦਾਸ, ਅਵਾਣ, ਅਟਾਰੀ, ਛੇਹਰਟਾ ਅਤੇ ਟਾਊਨ ਹਾਲ ਸਕੂਲਾਂ ਦਾ ਦੌਰਾ ਕੀਤਾ। ਇਸ ਮੌਕੇ ਜਿਲ੍ਹਾ ਸਿੱਖਿਆ ਅਧਿਕਾਰੀ ਸ. ਜੁਗਰਾਜ ਸਿੰਘ, ਪਿੰਸੀਪਲ ਰਿੰਪੀ ਅਰੋੜਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD