Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਣਕ ਦੀ ਸਰਕਾਰੀ ਖਰੀਦ ਦਾ ਕੀਤਾ ਉਦਘਾਟਨ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 14 Apr 2023

Last updated on: Apr 14, 2023, 00:00 IST

ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਵਿਧਾਇਕ ਸ੍ਰੀ ਜਗਦੀਪ  ਸਿੰਘ ਕਾਕਾ ਬਰਾੜ ਨੇ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਕਣਕ ਦੀ ਸਰਕਾਰੀ ਖਰੀਦ ਦਾ ਉਦਘਾਟਨ ਕੀਤਾ ਅਤੇ ਮਾਰਕੀਟ ਕਮੇਟੀ ਦੇ ਆਹੁਦੇਦਾਰਾਂ, ਪਤਵੰਤੇ ਵਿਅਕਤੀਆਂ ਅਤੇ ਕਿਸਾਨਾਂ ਨੂੰ ਵਧਾਈ ਦਿੱਤੀ। ਇਸ ਮੌਕੇ ਤੇ ਕਾਕਾ ਬਰਾੜ ਨੇ ਕਿਹਾ ਕਿ ਸਰਕਾਰ ਵਲੋਂ ਕਣਕ ਖਰੀਦਣ ਲਈ ਸਾਰੀਆਂ ਅਨਾਜ ਮੰਡੀਆਂ ਵਿੱਚ ਪ੍ਰਬੰਧ ਕਰ ਲਏ ਗਏ ਹਨ ਅਤੇ ਕਿਸੇ ਨੂੰ ਵੀ ਅਨਾਜ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਂਣ ਦਿੱਤੀ ਜਾਵੇਗੀ।

ਉਹਨਾਂ ਕਿਹਾ ਕਿ ਅਗਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸਾਨਾਂ ਨੂੰ ਨਜਾਇਜ ਤੌਰ ਤੇ ਤੰਗ ਪ੍ਰੇਸਾਨੀ ਕਰਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ । ਇਸ ਮੌਕੇ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਅਨਾਜ ਮੰਡੀਆਂ ਵਿੱਚ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋਂ ਅਨਾਜ ਮੰਡੀਆਂ ਵਿੱਚ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੋਕੇ ਤੇ ਸੰਜੇ ਸ਼ਰਮਾ  ਜਿਲ੍ਹਾ ਫੂਡ ਅਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਜਿਲ੍ਹੇ ਵਿਚ ਕਣਕ ਦੀ ਖਰੀਦ ਲਈ 120 ਅਨਾਜ ਮੰਡੀਆਂ ਅਤੇ 72 ਆਰਜੀ ਯਾਰਡ ਬਣਾਏ ਗਏ ਹਨ, ਬਾਰਦਾਨੇ ਦਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਕਣਕ ਦੇ ਸੀਜ਼ਨ ਦੋਰਾਨ ਬਾਰਦਾਨੇ ਦੀ ਕੋਈ ਕਮੀ ਨਹੀਂ ਆਵੇਗੀ। 

ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਮਨਜਿੰਦਰ ਸਿੰਘ ਕਾਕਾ ਉੜਾਗ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ, ਮੇਘ ਰਾਜ ਦੋਦਾ ਚੇਅਰਮੈਨ,ਰਾਜੀਵ ਕੁਮਾਰ ਕਾਕਾ ਗਾਂਧੀ ਸੀਨੀਅਰ ਮੀਤ ਪ੍ਰਧਾਨ, ਅਮਨਦੀਪ ਸਿੰਘ ਮੱਕੜ,ਨਵਦੀਪ ਸਿੰਘ ਬਿੱਲੂ, ਗੌਰਵ ਗਰਗ ਜਿ਼ਲ੍ਹਾ ਮੰਡੀ ਅਫਸਰ, ਬਲਕਾਰ ਸਿੰਘ ਸਕੱਤਰ ਮਾਰਕੀਟ ਕਮੇਟੀ, ਬਲਜਿੰਦਰ ਸ਼ਰਮਾ ਪੀਪਲ ਸਿੰਘ , ਕਲਗਾ ਸਿੰਘ, ਅਜੈ ਕੁਮਾਰ ਮੰਡੀ ਸੁਪਰਵਾਈਜਰ ਵੀ ਮੌਜੂਦ ਸਨ। 

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD