Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਪੰਜਵੀ ਜਮਾਤ ਦੀ ਸਲਾਨਾਂ ਪ੍ਰੀਖਿਆ ਵਿੱਚ ਸੋ ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਡਿਪਟੀ ਕਮਿਸ਼ੱਨਰ ਵਿਨੀਤ ਕੁਮਾਰ ਨੇ ਕੀਤਾ ਸਨਮਾਨਿਤ

DC Sri Mukatsar Sahib, Vineet Kumar, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 14 Apr 2023

Last updated on: Apr 14, 2023, 00:00 IST

ਪੰਜਵੀ ਜਮਾਤ ਦੀ ਸਲਾਨਾ ਪ੍ਰੀਖਿਆਂ ਵਿੱਚ ਚੰਗੇ ਨੰਬਰ ਪ੍ਰਾਪਤ ਕਰਨ ਵਾਲੇ ਸਕੂਲੀ ਬੱਚਿਆਂ ਨੂੰ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਬੀਤੀ ਦਿਨੀ  ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਅਤੇ ਹੌਸਲਾ ਅਫਜਾਈ ਕੀਤੀ।ਇਸ ਮੌਕੇ  ਸ੍ਰੀਮਤੀ ਪ੍ਰਭਜੋਤ ਕੌਰ ਜਿ਼ਲ੍ਹਾ ਸਿੱਖਿਆ ਅਫ਼ਸਰ (ਐ ਸਿੱ) ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜੈਦੀਪ ਕੌਰ  ਸਰਕਾਰੀ ਪ੍ਰਾਇਮਰੀ ਸਕੂਲ ਮੌੜ, ਪਰਮਜੀਤ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਨਾਨਕ ਨਗਰੀ ਮਲੋਟ ਅਤੇ ਅੰਮ੍ਰਿਤਪਾਲ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਧੂਲਕੋਟ ਨੇ ਪੰਜਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦੌਰਾਨ 500/500 ਅੰਕ ਪ੍ਰਾਪਤ ਕਰਕੇ ਆਪਣੇ ਸਕੂਲਾਂ, ਇਲਾਕੇ, ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ।

ਉਹਨਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਿਛਲੇ ਦਿਨੀਂ ਪੰਜਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਘੋਸਿਤ ਕੀਤਾ ਗਿਆ।ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਨਤੀਜਾ 99% ਰਿਹਾ ਹੈ।ਇਸ ਮੌਕੇ  ਅਧਿਆਪਕਾਂ ਬੇਅੰਤ ਕੌਰ, ਜਸਵੀਰ ਸਿੰਘ ਅਤੇ ਬਲਜਿੰਦਰ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ , ਡਿਪਟੀ ਕਮਿਸ਼ਨਰ ਨੇ ਇਹਨਾਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਵਧੇਰੇ ਤਰੱਕੀ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। 

ਇਸ ਮੌਕੇ ਸ੍ਰੀ ਹਰਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ ਸਿੱ), ਕਮਲਪ੍ਰੀਤ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਜੀਵਨ ਸਿੰਘ ਹੈਡ ਟੀਚਰ, ਕੰਵਰਜੀਤ ਸਿੰਘ ਹੈਡ ਟੀਚਰ, ਕਮਲਪ੍ਰੀਤ ਸਿੰਘ ਈ ਟੀ ਟੀ ਅਧਿਆਪਕ, ਪਰਖਜੀਤ ਸਿੰਘ ਆਦਿ ਹਾਜ਼ਰ ਸਨ। 

 

Tags: DC Sri Mukatsar Sahib , Vineet Kumar , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD