Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਈ ਟੀ ਓ ਨੇ ਗਹਿਰੀ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਕਿਸਾਨਾਂ ਨੂੰ ਕਣਕ ਦੀ ਪੂਰੀ ਅਦਾਇਗੀ ਕੀਤੀ ਜਾਵੇਗੀ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਜੰਡਿਆਲਾ ਗੁਰੂ , 14 Apr 2023

Last updated on: Apr 14, 2023, 00:00 IST

ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ ਗਹਿਰੀ ਅਨਾਜ  ਮੰਡੀ ਜੰਡਿਆਲਾ ਗੁਰੂ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਲਈ ਕੋਈ ਪ੍ਰੇਸ਼ਾਨੀ ਨਹੀਂ ਆਉਣ ਦੇਵੇਗੀ ਅਤੇ ਕਿਸਾਨਾਂ ਦੀ ਜਿਣਸ ਦੀ ਅਦਾਇਗੀ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਨਿਯਮਤ ਤੌਰ ਤੇ  ਨਾਲੋ- ਨਾਲ ਕੀਤੀ ਜਾਵੇਗੀ ।

ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਕੇਂਦਰ ਵੱਲੋਂ ਮੌਸਮ ਦੀ ਖਰਾਬੀ ਕਾਰਨ ਹੋ ਰਹੇ ਕਣਕ ਦੇ ਟੋਟੇ ਉਤੇ ਜੋ ਰਕਮ ਦਾ ਕੱਟ ਲਗਾਇਆ ਗਿਆ ਹੈ, ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਉਹ ਪੈਸਾ ਵੀ ਆਪਣੇ ਕੋਲੋਂ ਕਿਸਾਨਾਂ ਨੂੰ ਦੇਣ ਦਾ ਵੱਡਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕਣਕ ਦੇ ਖਰਾਬੇ ਦੀ ਰਕਮ ਵੀ ਕਿਸਾਨਾਂ ਨੂੰ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ।ਇਸ ਮੌਕੇ  ਉਨ੍ਹਾਂ ਦੱਸਿਆ ਕਿ ਮੰਡੀਆਂ 'ਚ ਕਣਕ ਦੀ ਸੁਚਾਰੂ ਖ਼ਰੀਦ ਲਈ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ । 

ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਬਿਲਕੁਲ ਵੀ ਖੱਜਲ-ਖ਼ੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਹਰੇਕ ਤਰਾ ਦੇ ਲੋੜੀਂਦੇ ਪ੍ਰਬੰਧਾਂ ਸਮਾਂ ਰਹਿੰਦਿਆਂ  ਜ਼ਿਲ੍ਹਾ ਪ੍ਰਸ਼ਾਸਨ ਵਲੋਂ  ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ।ਉਨ੍ਹਾਂ ਹਦਾਇਤ ਕੀਤੀ ਕਿ ਮੰਡੀਆਂ 'ਚ ਬਾਰਦਾਣੇ ਸਮੇਤ ਬਰਸਾਤਾਂ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਲੋੜ ਮੁਤਾਬਕ ਤਰਪਾਲਾਂ ਦੀ ਉਪਲਬਧਤਾ, ਕਿਸਾਨਾਂ, ਮਜ਼ਦੂਰਾਂ ਆਦਿ ਦੇ ਬੈਠਣ ਸਮੇਤ ਹੋਰ ਬੁਨਿਆਦੀ ਲੋੜਾਂ ਨੂੰ ਯਕੀਨੀ ਵੀ ਬਣਾਇਆ ਜਾਵੇ। 

ਉਨ੍ਹਾਂ ਸਮੂਹ ਕਿਸਾਨਾਂ, ਆੜ੍ਹਤੀਆਂ ਨੂੰ ਸੁਖਾਵੇਂ ਮਾਹੌਲ ’ਚ ਖ਼ਰੀਦ ਪ੍ਰਕਿਰਿਆ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ 'ਚ ਸੁੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਮੰਡੀ 'ਚ ਆਈ ਕਣਕ ਦੀ ਨਾਲੋਂ ਨਾਲ ਖ਼ਰੀਦ ਕਰਕੇ ਅਦਾਇਗੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਰੀਦੀ ਜਿਣਸ ਦੀ ਅਦਾਇਗੀ ਨਾਲੋਂ ਨਾਲ ਕੀਤੀ ਜਾਵੇਗੀ।ਇਸ ਮੌਕੇ ਸੈਕਟਰੀ ਮਾਰਕੀਟ ਕਮੇਟੀ ਅਮਨਦੀਪ ਸਿੰਘ, ਪ੍ਧਾਨ ਸੁਰਜੀਤ ਸਿੰਘ ਕੰਗ, ਸੂਬੇਦਾਰ ਛਨਾਕ ਸਿੰਘ, ਸਤਿੰਦਰ ਸਿੰਘ,ਸੁਖਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ , ਕਿਸਾਨ ਅਤੇ ਆੜ੍ਹਤੀਏ ਮੌਜੂਦ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD