Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਿਸਾਨਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

ਸੂਬੇ ’ਚ ਕਿਸਾਨਾਂ ਦੀ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜੇ ਲਈ ਮੁੱਖ ਮੰਤਰੀ ਨੇ 450 ਕਰੋੜ ਰੁਪਏ ਕੀਤੇ ਹਨ ਜਾਰੀ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 14 Apr 2023

Last updated on: Apr 14, 2023, 00:00 IST

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਹ ਅੱਜ ਵਿਸਾਖੀ ਦੇ ਸ਼ੁਭ ਮੌਕੇ ਦਾਣਾ ਮੰਡੀ ਹੁਸ਼ਿਆਰਪੁਰ ਤੋਂ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। 

ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਸੰਯੋਗਿਤਾ ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਭਾਰੀ ਬਾਰਸ਼ ਕਾਰਨ ਕਿਸਾਨਾਂ ਦੀ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜੇ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ 450 ਕਰੋੜ ਰੁਪਏ ਜਾਰੀ ਕੀਤੇ ਹਨ ਅਤੇ ਜ਼ਿਲ੍ਹਾ  ਹੁਸ਼ਿਆਰਪੁਰ ਵਿਚ ਹੁਣ ਤੱਕ 3 ਕਰੋੜ ਰੁਪਏ ਡਿਪਟੀ ਕਮਿਸ਼ਨਰ ਕੋਲ ਪਹੁੰਚ ਚੁੱਕੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦਾ ਹੱਥ ਫੜਿਆ ਅਤੇ ਰਿਕਾਰਡ ਦਿਨਾਂ ਵਿਚ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਵੰਡਣ ਦੀ ਪ੍ਰਕ੍ਰਿਆ ਵੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿਚ ਕਿਸਾਨਾਂ ਨੂੰ ਰਾਹਤ ਦੇਣ ਲਈ ਆਪ ਦੀ ਸਰਕਾਰ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿਚ ਪਹਿਲਾਂ ਕੇਵਲ ਖੋਖਲੇ ਦਾਅਵੇ ਹੀ ਹੁੰਦੇ ਸਨ ਅਤੇ ਜ਼ਮੀਨੀ ਪੱਧਰ ’ਤੇ ਕਿਸਾਨਾਂ ਦੀ ਕੋਈ ਸੁਧ ਨਹੀਂ ਲੈਂਦਾ ਸੀ।

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜ਼ਿਲ੍ਹੇ ਦੀਆਂ 73 ਮੰਡੀਆਂ ਵਿਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਮੰਡੀਆਂ ਵਿਚ 3,75,687 ਮੀਟ੍ਰਿਕ ਟਨ ਕਣਕ ਦੀ ਖਰੀਦ ਦੀ ਆਸ ਹੈ, ਜਦਕਿ ਪਿਛਲੇ ਸਾਲ 2022-23 ਦੌਰਾਨ ਮੰਡੀਆਂ ਤੋਂ 2,71,163 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਸੀ। 

ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਸਰਕਾਰ ਵਲੋਂ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆ ਵਿਚ ਕਣਕ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਬੰਧ ਪੂਰੇ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰ ਵਲੋਂ ਕਣਕ ਦਾ ਐਮ.ਐਸ.ਪੀ 2125 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਪੂਰੀ ਤਰ੍ਹਾਂ ਨਾਲ ਸੁਕੀ ਤੇ ਸਾਫ਼-ਸੁਥਰੀ ਫ਼ਸਲ ਮੰਡੀਆਂ ਵਿਚ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਕਿਸਾਨਾਂ ਨੂੰ ਫ਼ਸਲ ਦੇ ਮੰਡੀਕਰਨ ਵਿਚ ਕੋਈ ਦਿੱਕਤ ਨਾ ਆਵੇ।

ਬ੍ਰਮ ਸ਼ੰਕਰ ਜਿੰਪਾ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਵਲੋਂ ਅਨਾਜ ਮੰਡੀ ਵਿਚ ਕੀਤੇ ਪ੍ਰਬੰਧਾਂ ਬਾਰੇ ਉਨ੍ਹਾਂ ਦੀ ਪ੍ਰਤੀਕ੍ਰਿਆ ਹਾਸਲ ਕੀਤੀ। ਇਸ ਦੌਰਾਨ ਮੰਡੀ ਵਿਚ ਵੱਖ-ਵੱਖ ਢੇਰੀਆਂ ’ਤੇ ਜਾ ਕੇ ਕਣਕ ਦੀ ਫ਼ਸਲ ਦੇਖਦੇ ਹੋਏ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਾ ਆਵੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਛੋਟੀ ਤੋਂ ਛੋਟੀ ਸਮੱਸਿਆ ਪ੍ਰਤੀ ਚਿੰਤਤ ਹੈ ਅਤੇ ਹਰ ਸਮੱਸਿਆ ਦਾ ਹੱਲ ਨਿਕਾਲਣ ਦਾ ਪੂਰਾ ਯਤਨ ਕੀਤਾ ਜਾ ਰਿਹਾ ਹੈ।ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਨਗਰ ਨਿਗਮ ਫਾਈਨਾਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ, ਸੰਦੀਪ ਸੈਣੀ, ਵਰਿੰਦਰ ਵੈਦ, ਸੁਮੇਸ਼ ਸੋਨੀ, ਚੰਦਨ ਲੱਕੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD