Monday, 29 April 2024

 

 

ਖ਼ਾਸ ਖਬਰਾਂ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

 

ਚੰਨੀ 'ਤੇ ਕੰਗ ਦਾ ਸ਼ਬਦੀ ਹਮਲਾ: ਇਨ੍ਹਾਂ ਲੋਕਾਂ ਨੇ ਗਰੀਬਾਂ ਦੀਆਂ ਵੋਟਾਂ ਲਈਆਂ,ਪਰ ਬਦਲੇ 'ਚ ਉਨ੍ਹਾਂ ਲਈ ਕੁਝ ਨਹੀਂ ਕੀਤਾ, ਸਗੋਂ ਆਪਣੇ ਮਹਿਲ ਬਣਾਏ

ਚੰਨੀ ਕਰ ਰਿਹਾ ਹੈ ਤੁਸ਼ਟੀਕਰਨ ਦੀ ਰਾਜਨੀਤੀ, ਵਿਜੀਲੈਂਸ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰ ਰਹੀ ਹੈ, ਇਹ ਕਿਸੇ ਭਾਈਚਾਰੇ ਜਾਂ ਧਰਮ 'ਤੇ ਅਧਾਰਤ ਨਹੀਂ: ਮਾਲਵਿੰਦਰ ਸਿੰਘ ਕੰਗ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab, Charanjit Singh Channi, Punjab Pradesh Congress Committee, Congress, Punjab Congress

Web Admin

Web Admin

5 Dariya News

ਚੰਡੀਗੜ੍ਹ , 15 Apr 2023

ਕਾਂਗਰਸ ਅਤੇ ਉਨ੍ਹਾਂ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਵਰ੍ਹਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਚੰਨੀ ਤੁਸ਼ਟੀਕਰਨ ਦੀ ਰਾਜਨੀਤੀ ਕਰ ਰਹੇ ਹਨ ਪਰ ਉਨ੍ਹਾਂ ਨੂੰ ਇਸ ਦਾ ਕੋਈ ਫਾਇਦਾ ਨਹੀਂ ਹੋਣ ਵਾਲਾ, ਕਿਉਂਕਿ ਪੰਜਾਬ ਦੇ ਲੋਕ ਸੱਚਾਈ ਜਾਣਦੇ ਹਨ ਅਤੇ ਪਹਿਲਾਂ ਹੀ ਉਸ ਨੂੰ ਨਕਾਰ ਦਿੱਤਾ ਹੈ।

ਸ਼ਨੀਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਚੰਨੀ ਸਿਰਫ ਮੁੱਖ ਮੰਤਰੀ ਹੀ ਨਹੀਂ ਸਨ, ਸਗੋਂ ਇਸ ਤੋਂ ਪਹਿਲਾਂ ਉਹ ਵਿਰੋਧੀ ਧਿਰ ਦੇ ਨੇਤਾ, ਕੈਬਨਿਟ ਮੰਤਰੀ ਅਤੇ ਖਰੜ ਨਗਰ ਨਿਗਮ ਦੇ ਪ੍ਰਧਾਨ ਵੀ ਸਨ। ਪਰ ਹੁਣ ਜਦੋਂ ਵਿਜੀਲੈਂਸ ਉਸ ਦੇ ਭ੍ਰਿਸ਼ਟਾਚਾਰ ਬਾਰੇ ਪੁੱਛਗਿੱਛ ਕਰਨ ਜਾ ਰਹੀ ਹੈ ਤਾਂ ਉਹ ਗਰੀਬ ਵਿਅਕਤੀ ਦਾ ਪੱਤਾ ਖੇਡ ਰਿਹਾ ਹੈ। 

ਕੰਗ ਨੇ ਚੰਨੀ ਤੇ ਚੁਟਕੀ ਲੈਂਦਿਆਂ ਪੁੱਛਿਆ ਕਿ ਕਿਹੜਾ ਗਰੀਬ ਬੰਦਾ ਵਿਦੇਸ਼ 'ਚ ਮਹੀਨਿਆਂ ਬੱਧੀ ਬਿਤਾਉਂਦਾ ਹੈ ਜਾਂ ਅਮਰੀਕਾ ਤੋਂ ਇਲਾਜ ਕਰਵਾ ਕੇ ਆਪਣੇ ਬੇਟੇ ਦੇ 5 ਸਟਾਰ ਮੈਰਿਜ ਫੰਕਸ਼ਨ ਕਰਦਾ ਹੈ।ਕੰਗ ਨੇ ਕਿਹਾ ਕਿ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਲਹਿਰ ਨੂੰ ਇੱਕ ਸਾਲ ਹੋ ਗਿਆ ਹੈ ਅਤੇ ਹੁਣ ਤੱਕ ਕਈ ਭ੍ਰਿਸ਼ਟ ਨੇਤਾਵਾਂ ਅਤੇ ਅਫਸਰਾਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ। 

ਵਿਜੀਲੈਂਸ ਭ੍ਰਿਸ਼ਟ ਲੋਕਾਂ ਵਿਰੁੱਧ ਕਾਰਵਾਈ ਕਰ ਰਹੀ ਹੈ ਅਤੇ ਉਨ੍ਹਾਂ ਦੀ ਕਾਰਵਾਈ ਕਿਸੇ ਵੀ ਭਾਈਚਾਰੇ ਜਾਂ ਧਰਮ ਨੂੰ ਨਿਸ਼ਾਨਾ ਬਣਾਉਣ ਵਾਲੀ ਨਹੀਂ ਹੈ। ਕੰਗ ਨੇ ਕਿਹਾ ਕਿ ਇਹ ਸਿਰਫ ਕਾਂਗਰਸ ਦੀ ਮਾਨਸਿਕਤਾ ਹੈ ਕਿਉਂਕਿ ਉਨ੍ਹਾਂ ਨੇ 70 ਸਾਲਾਂ ਤੋਂ ਦੇਸ਼ ਦੇ ਗਰੀਬ ਲੋਕਾਂ ਨੂੰ ਵੋਟਾਂ ਲਈ ਵਰਤਿਆ ਹੈ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ 10 ਕਰੋੜ ਦੀ ਜਾਇਦਾਦ ਦਾ ਜ਼ਿਕਰ ਕਰਨ ਵਾਲੇ ਚੰਨੀ ਗਰੀਬ ਨਹੀਂ ਹਨ।

ਕੰਗ ਨੇ ਕਿਹਾ ਕਿ ਵਿਸਾਖੀ ਅਤੇ ਅੰਬੇਡਕਰ ਜਯੰਤੀ ਦੇ ਪਵਿੱਤਰ ਮੌਕੇ 'ਤੇ ਚੰਨੀ ਵੱਲੋਂ ਉਨ੍ਹਾਂ ਨੂੰ ਗਰੀਬ ਅਤੇ ਐੱਸ.ਸੀ ਭਾਈਚਾਰੇ ਨਾਲ ਸਬੰਧਤ ਹੋਣ ਦਾ ਡਰਾਮਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਗੁਰੂ ਸਾਹਿਬ ਦੇ ਉਪਦੇਸ਼ ਦੇ ਉਲਟ ਹੈ ਜਿਸ ਨੇ ਸਾਨੂੰ ਬਰਾਬਰਤਾ ਦਾ ਉਪਦੇਸ਼ ਦਿੱਤਾ ਅਤੇ ਡਾ: ਭੀਮ ਰਾਓ ਅੰਬੇਡਕਰ ਦੇ ਸੰਵਿਧਾਨ ਨੇ ਸਾਰਿਆਂ ਲਈ ਬਰਾਬਰੀ ਦੇ ਅਧਿਕਾਰ ਅਤੇ ਮੌਕੇ ਯਕੀਨੀ ਬਣਾਏ। 

ਕੰਗ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਗਰੀਬ ਲੋਕਾਂ ਦੀਆਂ ਵੋਟਾਂ ਲਈਆਂ ਅਤੇ ਫਿਰ ਉਨ੍ਹਾਂ ਲਈ ਕੁਝ ਨਹੀਂ ਕੀਤਾ ਪਰ ਭ੍ਰਿਸ਼ਟਾਚਾਰ ਦੀ ਬਦੌਲਤ ਇਹ ਹੁਣ ਕਰੋੜਪਤੀ ਹਨ ਅਤੇ ਆਪਣੇ ਮਹਿਲਾਂ ਦੇ ਮਾਲਕ ਹਨ।ਕੰਗ ਨੇ ਕਿਹਾ ਕਿ ਜੇਕਰ ਚੰਨੀ ਸੱਚਮੁੱਚ ਹੀ ਐੱਸ.ਸੀ ਭਾਈਚਾਰੇ ਦਾ ਹਮਦਰਦ ਸੀ ਤਾਂ ਉਸ ਨੇ ਐੱਸ.ਸੀ ਵਜ਼ੀਫ਼ਾ ਘੁਟਾਲੇ ਲਈ ਜ਼ਿੰਮੇਵਾਰ ਆਗੂਆਂ ਤੇ ਅਧਿਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕੀਤੀ। 

ਚੰਨੀ ਨੇ ਆਪਣੇ ਹਲਕੇ ਚਮਕੌਰ ਸਾਹਿਬ ਤੋਂ ਇੱਕ ਵੀ ਐੱਸ.ਸੀ ਭਾਈਚਾਰੇ ਦੇ ਆਗੂ ਨੂੰ ਅੱਗੇ ਕਿਉਂ ਨਹੀਂ ਲਿਆਂਦਾ।ਕੰਗ ਨੇ ਅੱਗੇ ਕਿਹਾ ਕਿ ਸਿਰਫ ਆਮ ਆਦਮੀ ਪਾਰਟੀ ਅਤੇ ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਹੀ ਭਗਤ ਸਿੰਘ ਅਤੇ ਡਾ: ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ 'ਤੇ ਚੱਲ ਰਹੇ ਹਨ। 

ਡਾ: ਅੰਬੇਡਕਰ ਨੇ ਸਾਨੂੰ ਆਪਣੇ ਸਮਾਜ ਦੇ ਦੱਬੇ ਕੁਚਲੇ ਲੋਕਾਂ ਨੂੰ ਉੱਚਾ ਚੁੱਕਣ ਲਈ ਪ੍ਰੇਰਿਤ ਕੀਤਾ ਅਤੇ ਅਸੀਂ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਸਕੂਲ ਆਫ਼ ਐਮੀਨੈਂਸ ਬਣਾ ਰਹੇ ਹਾਂ। ਸਰਕਾਰੀ ਸਕੂਲਾਂ ਦਾ ਸੁਧਾਰ ਕੀਤਾ ਜਾ ਰਿਹਾ ਹੈ ਤਾਂ ਜੋ ਗਰੀਬ ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀ ਮਿਆਰੀ ਸਿੱਖਿਆ ਪ੍ਰਾਪਤ ਕਰਕੇ ਅਧਿਕਾਰੀ ਬਣ ਸਕਣ। 

ਇਸ਼ਦੇ ਨਾਲ ਹੀ ਉਨ੍ਹਾਂ ਸਵਾਲ ਕੀਤਾ ਕਿ ਚੰਨੀ ਨੇ ਬਤੌਰ ਵਿਧਾਇਕ,ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਇਨ੍ਹਾਂ ਲੋਕਾਂ ਲਈ ਕੀ ਕੀਤਾ? ਹੁਣ ਉਹ ਲੋਕਾਂ ਦੀ ਹਮਦਰਦੀ ਹਾਸਲ ਕਰਨ ਲਈ ਇਹ ਪੱਤੇ ਖੇਡ ਰਿਹਾ ਹੈ ਪਰ ਲੋਕ ਪਹਿਲਾਂ ਹੀ ਸਭ ਕੁਝ ਜਾਣਦੇ ਹਨ। ਕੰਗ ਨੇ ਕਿਹਾ ਕਿ ਚੰਨੀ ਨੇ ਸੱਤਾ ਵਿੱਚ ਹੁੰਦਿਆਂ ਕਦੇ ਵੀ ਗਰੀਬਾਂ ਜਾਂ ਅਨੁਸੂਚਿਤ ਜਾਤੀ ਭਾਈਚਾਰੇ ਲਈ ਕੁਝ ਨਹੀਂ ਸੋਚਿਆ ਪਰ ਹੁਣ ਉਹ ਸਿੱਖੀ, ਗੁਰੂ ਸਾਹਿਬ ਦੇ ਫਲਸਫੇ ਅਤੇ ਅੰਬੇਡਕਰ ਦੀ ਗੱਲ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇੱਕ ਪਾਸੇ ‘ਆਪ’ ਸਰਕਾਰ ਸਟੱਡੀ ਸੈਂਟਰ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨ ਲਈ ਉਪਰਾਲੇ ਕਰ ਰਹੀ ਹੈ ਅਤੇ ਦੂਜੇ ਪਾਸੇ ਚੰਨੀ ਦਾ ਨਾਂ ਪ੍ਰਵੀਨ ਕੁਮਾਰ ਵਰਗਿਆਂ ਨਾਲ ਜੁੜਿਆ ਹੋਇਆ ਹੈ, ਜਿਨ੍ਹਾਂ ’ਤੇ ਨਾਜਾਇਜ਼ ਕਾਲੋਨੀਆਂ ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗ ਰਹੇ ਹਨ। 

ਕੰਗ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਸਿਆਸੀ ਏਜੰਡੇ ਨੂੰ ਅੱਗੇ ਵਧਾਉਣ ਲਈ ਹਮੇਸ਼ਾ ਗਰੀਬ ਲੋਕਾਂ ਦੀਆਂ ਵੋਟਾਂ ਨੂੰ ਨਿਸ਼ਾਨਾ ਬਣਾਇਆ ਹੈ।'ਆਪ' ਆਗੂ ਨੇ ਕਿਹਾ ਕਿ ਬਾਦਲ ਕਹਿੰਦੇ ਸਨ ਕਿ ਉਹ ਕਿਸਾਨਾਂ ਦਾ ਨੇਤਾ ਹੈ ਅਤੇ ਅੱਜ ਕਿਸਾਨਾਂ ਦੀ ਹਾਲਤ ਦੇਖੋ। ਕੈਪਟਨ ਆਪਣਾ ਆਰਮੀ ਕਾਰਡ ਖੇਡਦਾ ਸੀ ਅਤੇ ਮੁੱਖ ਮੰਤਰੀ ਹੋਣ ਦੇ ਨਾਤੇ ਉਹ ਪਾਕਿਸਤਾਨ ਡਿਫੈਂਸ ਸਰਵਿਸ ਦੇ ਪੱਤਰਕਾਰ ਨੂੰ ਆਪਣੇ ਘਰ ਮਹਿਮਾਨ ਵਜੋਂ ਰੱਖਦਾ ਸੀ ਅਤੇ ਹੁਣ ਚੰਨੀ ਜੋ ਕਰੋੜਪਤੀ ਹੈ, 'ਗਰੀਬ' ਦਾ ਪੱਤਾ ਖੇਡ ਰਿਹਾ ਹੈ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Charanjit Singh Channi , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD