Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਦੂਜੇ ਹਫ਼ਤੇ ਵੀ ਫਿਲਮ "ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ" ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

Pollywood, Entertainment, Actress, Cinema, Punjabi Films, Movie, Chal Jindiye, Es Jahanon Door Kite Chal Jindiye, Chal Jindiye Movie

Web Admin

Web Admin

5 Dariya News

ਚੰਡੀਗੜ੍ਹ , 15 Apr 2023

Last updated on: Apr 15, 2023, 00:00 IST

ਫਿਲਮ "ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ" ਦਾ ਵੱਖਰਾ ਟੌਪਿਕ ਹੀ ਫਿਲਮ ਨੂੰ ਹੋਰ ਖਾਸ ਬਣਾਉਂਦਾ ਹੈ ਅਤੇ ਫਿਲਮ ਦੀ ਕਹਾਣੀ ਦਰਸ਼ਕਾਂ ਨੂੰ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਰਹੀ ਹੈ। ਫਿਲਮ ਵਿੱਚ ਬਹੁਤ ਸਾਰੇ ਡਾਈਲੌਗਸ ਨੇ ਜੋ ਦਰਸ਼ਕਾਂ ਨੂੰ ਬੇਹੱਦ ਪਸੰਦ ਆ ਰਹੇ ਹਨ। ਫਿਲਮ ਦੇ ਡਾਈਲੌਗਸ ਰਾਈਟਿੰਗ ਤੋਂ ਇਲਾਵਾ ਫਿਲਮ ਦਾ ਬੈਕਗਰਾਉਂਡ ਮਿਊਜ਼ਿਕ ਵੀ ਫਿਲਮ ਨੂੰ ਹੋਰ ਖਾਸ ਬਣਾਉਂਦਾ ਹੈ।

ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪੇਸ਼ ਫਿਲਮ "ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ" ਕੁਲਵਿੰਦਰ ਬਿੱਲਾ, ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਜੱਸ ਬਾਜਵਾ, ਅਦਿਤੀ ਸ਼ਰਮਾ ਤੇ ਰੁਪਿੰਦਰ ਰੂਪੀ ਨੇ ਪੰਜਾਬੀ ਫਿਲਮਾਂ ਦੇ ਪਲਾਟ ਨੂੰ ਵਿਕਸਿਤ ਕਰਨ ਵਿੱਚ ਇੱਕ ਮਹੱਤਵਪੂਰਨ ਯੋਗਦਾਨ ਪਾਇਆ ਹੈ।ਫਿਲਮ ਰਿਲੀਜ਼ ਹੁੰਦੇ ਸਾਰ ਸਾਰੇ ਸਿਨੇਮਾ ਘਰ ਹਾਊਸ ਫੁੱਲ ਚੱਲ ਰਹੇ ਹਨ ਜਿਸਦੇ ਨਾਲ ਅਸੀਂ ਦਰਸ਼ਕਾਂ ਦੀ ਫਿਲਮ ਨੂੰ ਦੇਖਣ ਦੀ ਉਤਸੁਕਤਾ ਦੇਖ ਸਕਦੇ ਹਾਂ। 

ਫਿਲਮ ਜਗਦੀਪ ਵੜਿੰਗ ਦੁਆਰਾ ਲਿਖੀ ਤੇ ਉਦੈ ਪ੍ਰਤਾਪ ਸਿੰਘ ਦੁਆਰਾ ਡਾਇਰੈਕਟ ਕੀਤੀ ਗਈ ਹੈ, ਜੋ ਦੇਸ਼ਾਂ-ਪ੍ਰਦੇਸਾਂ ਵਿੱਚ ਰਹਿੰਦੇ ਹਰ ਲੋਕਾਂ ਦੀਆਂ ਭਾਵਨਾਵਾਂ ਤੇ ਆਪਣੇ ਪਿੰਡ ਆਉਣ ਦੀ ਇੱਛਾਂ ਨੂੰ ਦਰਸਾਉਂਦੀ ਹੈ। ਫਿਲਮ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ, ਅਤੇ ਸੰਤੋਸ਼ ਸੁਭਾਸ਼ ਥੀਟੇ ਨਿਰਮਿਤ ਕੀਤੀ ਗਈ ਹੈ।ਤਾਰੀਫ਼ ਇੱਥੇ ਹੀ ਖ਼ਤਮ ਨਹੀਂ ਹੁੰਦੀ; ਦਰਸ਼ਕ ਚਾਹੇ ਉਹ ਪੰਜਾਬ ਦੇ ਵਸਨੀਕ ਹੋਣ ਜਾਂ ਪ੍ਰਦੇਸਾਂ ਵਿੱਚ ਵੱਸ ਰਹੇ ਹਨ, ਹਰ ਕੋਈ ਇਸ ਫਿਲਮ ਨੂੰ ਇੰਨਾ ਜਿਆਦਾ ਪਸੰਦ ਕਰ ਰਹੇ ਹਨ ਕਿ ਇਸਨੂੰ ਇੱਕ "ਮਾਸਟਰਪੀਸ," "ਸ਼ਾਨਦਾਰ ਨਿਰਦੇਸ਼ਨ" ਜਾਂ "ਦਿਲ ਨੂੰ ਛੂਹਣ ਵਾਲੀ ਸਿਨੇਮੈਟਿਕ ਪ੍ਰਦਰਸ਼ਨ" ਵਜੋਂ ਦਰਸਾਉਂਦੇ ਹਨ। 

ਫਿਲਮ ਦੀ ਕਹਾਣੀ ਇੰਨੀ ਜਿਆਦਾ ਭਾਵਨਾਤਮਕ ਹੈ ਕਿ ਇਸਨੇ ਦਰਸ਼ਕਾਂ ਨੂੰ ਸੀਟਾਂ ਨਾਲ ਜੋੜ ਕੇ ਰੱਖਣ ਤੇ ਮਜ਼ਬੂਰ ਕਰ ਦਿੱਤਾ ਸੀ।ਫ਼ਿਲਮ ਦੇ ਨਿਰਦੇਸ਼ਨ, ਬੈਕਗ੍ਰਾਊਂਡ ਸੰਗੀਤ, ਗੀਤ ਜਾਂ ਡਾਇਲੌਗ ਦੇ ਨਾਲ-ਨਾਲ ਇਸ ਵਿੱਚ ਦਰਸਾਉਂਦੀਆਂ ਪੰਜ ਜ਼ਿੰਦਗੀਆਂ ਫਿਲਮ ਦੀ ਕਹਾਣੀ ਨੂੰ ਅਸਲ ਮੋੜ ਪ੍ਰਦਾਨ ਕਰਦੀਆਂ ਹਨ। ਦਰਸ਼ਕ ਫਿਲਮ ਦੇ ਛੋਟੇ ਤੋਂ ਛੋਟੇ ਹਿੱਸੇ ਵਿੱਚ ਵੀ ਦਿਖਾਈਆਂ ਗਈਆਂ ਪਾਤਰਾਂ ਦੀਆਂ ਅੰਦਰੂਨੀ ਭਾਵਨਾਵਾਂ ਦੀ ਕਦਰ ਕਰ ਰਹੇ ਹਨ। 

ਇਹ ਫਿਲਮ ਦੁਨੀਆ ਅਤੇ ਇਸ ਸਮਾਜ ਦੀ ਅਸਲ ਸਚਾਈ ਦੇ ਨਾਲ ਜਾਣੂ ਵੀ ਕਰਵਾਉਂਦੀ ਹੈ। ਫ਼ਿਲਮ ਦਾ ਸੰਗੀਤ ਵਿਹਲੀ ਜਨਤਾ ਰਿਕਾਰਡਜ਼ ਦੇ ਲੇਬਲ ਹੇਠ ਪੇਸ਼ ਕੀਤਾ ਗਿਆ ਹੈ ਅਤੇ ਫ਼ਿਲਮ ਦਾ ਬੈਕਗ੍ਰਾਊਂਡ ਸਕੋਰ ਰਾਜੂ ਸਿੰਘ ਨੇ ਦਿੱਤਾ ਹੈ। ਫਿਲਮ ਨੂੰ ਓਮਜੀ ਸਟਾਰ ਸਟੂਡੀਓਜ਼ ਦੁਆਰਾ ਵਿਸ਼ਵ ਭਰ ਵਿੱਚ ਡਿਸਟ੍ਰਿਬਿਊਟ ਕੀਤਾ ਗਿਆ ਹੈ।

 

Tags: Pollywood , Entertainment , Actress , Cinema , Punjabi Films , Movie , Chal Jindiye , Es Jahanon Door Kite Chal Jindiye , Chal Jindiye Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD