Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪਾਣੀ ਦੀ ਬਰਬਾਦੀ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ: ਵਧੀਕ ਡਿਪਟੀ ਕਮਿਸ਼ਨਰ

ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ, ਲੋਕਾਂ ਨੂੰ ਗਰਮੀ ਤੋਂ ਬਚਾਅ ਸਬੰਧੀ ਵੀ ਅਪੀਲ

Punjab Admin, ADC Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐੱਸ. ਏ. ਐੱਸ ਨਗਰ , 17 Apr 2023

Last updated on: Apr 17, 2023, 00:00 IST

ਗਰਮੀਆਂ ਦੀ ਸ਼ੁਰੂਆਤ ਹੁੰਦਿਆਂ ਹੀ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਪਾਣੀ ਦੀ ਮੰਗ ਵਧ ਗਈ ਹੈ। ਇਸੇ ਤਹਿਤ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਦੇ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ) ਸ੍ਰੀ ਦਮਨਜੀਤ ਸਿੰਘ ਮਾਨ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਪ੍ਰਸ਼ਾਸਿਨਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ । ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਪਾਣੀ ਦੀ ਦੁਰਵਰਤੋਂ ਸਬੰਧੀ ਚੈਕਿੰਗਾਂ ਕਰਨ ਦੀ ਹਦਾਇਤ ਕੀਤੀ ।

ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਵੱਖ-ਵੱਖ ਟੀਮਾਂ ਬਣਾ ਕੇ ਰੋਜ਼ਾਨਾਂ ਪੱਧਰ 'ਤੇ ਪਾਣੀ ਦੀ ਦੁਰਵਰਤੋਂ ਸਬੰਧੀ ਚੈਕਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਚੈਕਿੰਗ ਦੌਰਾਨ ਜੇਕਰ ਕੋਈ ਵਿਅਕਤੀ ਪਾਣੀ ਦੀ ਬਰਬਾਦੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਤੇ ਬਣਦੀ ਕਾਰਵਾਈ ਤਹਿਤ ਉਸਦਾ ਚਲਾਨ ਕੱਟਿਆ ਜਾਵੇ ।

ਇਸੇ ਦੌਰਾਨ ਉਹਨਾਂ ਨੇ ਲੋਕਾਂ ਨੂੰ ਗਰਮੀ ਤੋਂ ਬਚਾਅ ਸਬੰਧੀ ਅਪੀਲ ਵੀ ਕੀਤੀ। ਉਹਨਾਂ ਕਿਹਾ ਕਿ ਲੂ ਤੋਂ ਬਚਣ ਲਈ ਧੁੱਪ ਵਿੱਚ ਬਾਹਰ ਨਹੀਂ ਜਾਣਾ ਚਾਹੀਦਾ ਅਤੇ ਠੰਡੀ ਜਗ੍ਹਾ 'ਤੇ ਬੈਠਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਜਾਂ ਹੋਰ ਤਰਲ ਪਦਾਰਥ ਪੀਣੇ ਚਾਹੀਦੇ ਹਨ।

ਗਰਮੀ ਤੋਂ ਬਚਣ ਲਈ ਹਲਕੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਗਰਮੀ ਨਾਲ ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਨ ਹੋਣਾ,ਸਿਰ ਦਰਦ ਹੋਣਾ,ਉਲਟੀਆਂ ਲੱਗਣਾ,ਚਮੜੀ ਦਾ ਲਾਲ ਗਰਮ ਤੇ ਖੁਸ਼ਕ ਹੋਣਾ ਗਰਮ ਲੂ ਲੱਗਣ ਦੀਆਂ ਨਿਸ਼ਾਨੀਆਂ ਹਨ। ਉਹਨਾਂ ਕਿਹਾ ਕਿ ਅਜਿਹੀ ਹਾਲਤ ਹੋਣ ਤੇ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਜਾ ਕੇ ਡਾਕਟਰੀ ਸਹਾਇਤਾ ਲਈ ਜਾਵੇ।

 

Tags: Punjab Admin , ADC Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD