Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁਹਾਲੀ ਵਿੱਚ ਸੀਵਰੇਜ ਜਾਮ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਹੱਲ ਲਈ ਮੇਅਰ ਜੀਤੀ ਸਿੱਧੂ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਆਉਂਦੇ ਬਰਸਾਤੀ ਸੀਜਨ ਦੌਰਾਨ ਲੋਕਾਂ ਨੂੰ ਪਾਣੀ ਦੀ ਨਿਕਾਸੀ ਸਬੰਧੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 17 Apr 2023

Last updated on: Apr 17, 2023, 00:00 IST

ਮੋਹਾਲੀ ਸ਼ਹਿਰ ਵਿਚ ਸੀਵਰੇਜ ਜਾਮ ਦੀ ਸਮੱਸਿਆ ਦੇ ਹੱਲ ਅਤੇ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਰੋਡ ਗਲੀਆਂ ਦੀ ਸਫਾਈ ਦੇ ਨਾਲ ਨਾਲ ਡਰੇਨੇਜ ਵਿਵਸਥਾ ਨੂੰ ਮਜਬੂਤ ਕਰਨ ਲਈ ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਕਮਿਸ਼ਨਰ ਨਵਜੋਤ ਕੌਰ ਵਿਸ਼ੇਸ਼ ਤੌਰ ਤੇ ਹਾਜਰ ਰਹੇ।

ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਤੇ ਮੁਹਾਲੀ ਵਿਖੇ ਮੁੱਖ ਸੀਵਰੇਜ ਦੀ ਵੱਡੀ ਪਾਈਪ  ਪਾਈ ਜਾ ਚੁੱਕੀ ਹੈ ਪਰ ਅੰਦਰੂਨੀ ਖੇਤਰਾਂ ਵਿਚੋਂ ਹਾਲੇ ਵੀ ਸੀਵਰੇਜ ਜਾਮ ਹੋਣ ਦੀਆਂ ਸ਼ਿਕਾਇਤਾਂ ਲਗਾਤਾਰ ਆਉਂਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸੀਵਰੇਜ ਜਾਮ ਨੂੰ  ਖੋਲ੍ਹਣ ਲਈ ਮਸ਼ੀਨਾਂ ਵੀ ਭੇਜੀਆਂ ਜਾਂਦੀਆਂ ਹਨ ਅਤੇ ਕਰਮਚਾਰੀ ਵੀ  ਲਗਾਤਾਰ ਕੰਮ ਕਰਦੇ ਹਨ ਪਰ ਇਸ ਸਮੱਸਿਆ ਦਾ ਪੱਕ ਹੱਲ ਕੱਢਣ ਲਈ ਪੁਰਾਣੇ ਸੀਵਰੇਜ ਸਿਸਟਮ ਨੂੰ ਬਦਲਣ ਦੀ ਲੋੜ ਹੈ। 

ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਇਸੇ ਤਰ੍ਹਾਂ ਹੀ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਲਈ ਡਰੇਨੇਜ ਦੀਆਂ ਪਾਈਪਾਂ ਅਤੇ ਰੋਡ ਗਲੀਆਂ ਦੀ ਸਫਾਈ ਤੋਂ ਇਲਾਵਾ ਜਿੱਥੇ-ਜਿੱਥੇ ਨਵੀਆਂ ਰੋਡ ਗਲੀਆਂ ਦੀ ਲੋੜ ਹੈ ਉਥੇ ਨਵੀਆਂ ਰੋਡ ਗਲੀਆਂ ਬਣਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਫੇਜ-5 ਸਮੇਤ ਕਈ ਥਾਵਾਂ ਤੇ ਕਾਜ਼-ਵੇ ਉਸਾਰੇ ਗਏ ਹਨ ਜਿੱਥੇ ਪਾਣੀ ਰੁਕਦਾ ਸੀ। 

ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਵਿਚ ਲੋਕਾਂ ਦੇ ਘਰਾਂ ਵਿੱਚ ਪਾਣੀ ਨਾ ਵੜੇ ਇਸ ਲਈ ਪ੍ਰਬੰਧ ਕਰਨ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਖਾਸ ਤੌਰ ਤੇ ਫੇਜ-11, ਫੇਜ਼-4, ਫੇਜ਼ 5, ਫੇਜ਼ 3ਬੀ2 ਅਤੇ ਇਸ ਤੋਂ ਇਲਾਵਾ ਹੋਰ ਨੀਵੇਂ ਇਲਾਕਿਆਂ ਵਿਚ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਵਿਚ ਮੋਹਾਲੀ ਦੇ ਲੋਕਾਂ ਨੂੰ ਪਾਣੀ ਦੀ ਨਿਕਾਸੀ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਨੇ ਕਿਹਾ ਕਿ ਮੁਹਾਲੀ ਵਿੱਚ ਜਿੱਥੇ ਕਿਤੇ ਵੀ ਪਾਈਪਾਂ ਵਿਚ ਗਾਦ ਜਮ੍ਹਾਂ ਹੋਣ ਦੀ ਸਮਸਿਆ ਹੈ, ਉਸ ਨਾਲ ਫ਼ੌਰੀ ਤੌਰ ਤੇ ਹਲ ਕੀਤਾ ਜਾਵੇ ਅਤੇ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਇਹ ਕੰਮ ਮੁਕੰਮਲ ਕਰਵਾਇਆ ਜਾਵੇ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਸ ਮੌਕੇ ਵੱਖ-ਵੱਖ ਥਾਵਾਂ ਦਾ ਜਿਕਰ ਕੀਤਾ ਜਿੱਥੇ ਪਾਣੀ ਖੜ੍ਹਾ ਹੁੰਦਾ ਹੈ ਅਤੇ ਇਸ ਦੇ ਹੱਲ ਲਈ ਅਜਿਹੀਆਂ ਥਾਵਾਂ ਉਤੇ ਪੰਪਸੈੱਟ ਲਗਾਉਣ ਲਈ ਕਿਹਾ ਤਾਂ ਜੋ ਪਾਣੀ ਇਕੱਠਾ ਹੋਣ ਦੀ ਸੂਰਤ ਵਿੱਚ ਉਸਨੂੰ ਫੌਰੀ ਤੌਰ ਤੇ ਉਥੋਂ ਕੱਢਿਆ ਜਾ ਸਕੇ।ਇਸ ਮੌਕੇ ਨਗਰ ਨਿਗਮ ਦੇ ਐਸਈ ਨਰੇਸ਼ ਗੁਪਤਾ, ਐਕਸੀਅਨ ਮੋਹਨ ਲਾਲ, ਜਨ ਸਿਹਤ ਵਿਭਾਗ ਦੇ ਐਕਸੀਅਨ ਗੁਰਪ੍ਰਕਾਸ਼ ਸਿੰਘ, ਐਸ ਡੀ ਓ ਰਮਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਹਾਜਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD