Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਡਾਇਰੈਕਟਰ ਸਿਹਤ ਸੇਵਾਵਾਂ ਦਫਤਰ ਦਾ ਅਚਨਚੇਤ ਦੌਰਾ

ਬਲਬੀਰ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 17 Apr 2023

Last updated on: Apr 17, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਇੱਕ ਸਿਹਤਮੰਦ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ  ਦੀ ਲਗਾਤਾਰਤਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਉਪਰਾਲੇ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਦਫਤਰ ਵਿਖੇ ਚੱਲ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਅਤੇ ਰਾਜ ਦੀ ਸਿਹਤ ਮਸ਼ੀਨਰੀ ਨੂੰ ਸੁਚਾਰੂ ਢੰਗ ਨਾਲ ਕੰਮ-ਕਾਜ ਨੂੰ ਯਕੀਨੀ ਬਣਾਉਣ ਲਈ ਅਚਨਚੇਤ ਦੌਰਾ ਕੀਤਾ।

ਸਿਹਤ ਮੰਤਰੀ ਨੇ ਸੂਬੇ ਦੇ ਪ੍ਰੋਗਰਾਮ ਅਫਸਰਾਂ ਨਾਲ ਮੀਟਿੰਗ ਕਰਦਿਆਂ ਉਨਾਂ ਨੂੰ ਕਤਾਰ ਵਿੱਚ ਖੜੇ ਆਖਰੀ ਵਿਅਕਤੀ ਤੱਕ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨਾਂ ਨੇ ਸਿਹਤ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਰਾਜ ਦੇ ਸਿਹਤ ਅਧਿਕਾਰੀਆਂ ਨਾਲ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਨਵੀਆਂ ਯੋਜਨਾਵਾਂ ਬਣਾਉਣ ਲਈ ਕਿਹਾ ਤਾਂ ਜੋ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਲੋਕਾਂ ਦੀ ਭਲਾਈ ਦਾ ਵੀ ਧਿਆਨ ਰੱਖਿਆ ਜਾ ਸਕੇ। ਉਨਾਂ ਨੇ ਵੱਖ-ਵੱਖ ਪ੍ਰੋਗਰਾਮਾਂ ਨੂੰ ਵਧੇਰੇ ਲੋਕ ਪੱਖੀ ਬਣਾਉਣ ਲਈ ਕੁਝ ਢਾਂਚਾਗਤ ਤਬਦੀਲੀਆਂ ਕਰਨ ਦਾ ਸੁਝਾਅ ਦਿੱਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਹਤ ਸੇਵਾਵਾਂ ਯੋਗ ਤੇ ਮਿੱਥੇ ਲਾਭਪਾਤਰੀਆਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਸਮਾਂਬੱਧ ਢੰਗ ਨਾਲ ਸੋਧਾਂ ਕੀਤੀਆਂ ਜਾਣ।

ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਸਿਹਤ ਦੇ ਬਚਾਅ ਪੱਖਾਂ ‘ਤੇ ਜੋਰ ਦਿੱਤਾ ਕਿਉਂਕਿ ਅਜੋਕੇ ਸਮੇਂ ਵਿੱਚ ਬਹੁਤ ਸਾਰੀਆਂ ਬਿਮਾਰੀਆਂ ਲੋਕਾਂ ਵੱਲੋਂ ਅਪਣਾਈ ਜਾ ਰਹੀ  ਮਾੜੀ ਜੀਵਨ ਸ਼ੈਲੀ ਜਾਂ ਆਦਤਾਂ ਕਾਰਨ ਹੋ ਰਹੀਆਂ ਹਨ। ਉਨਾਂ ਨੇ ਸਿਹਤ ਅਧਿਕਾਰੀਆਂ ਨੂੰ ਯੋਗਾ, ਮੈਡੀਟੇਸ਼ਨ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਲਾਗ ਦੀਆਂ ਅਤੇ ਗੈਰ-ਸੰਕ੍ਰਮਿਤ  ਬਿਮਾਰੀਆਂ ਤੋਂ ਬਚਾਉਣ ਲਈ ਹੋਰ ਰੋਕਥਾਮ ਅਤੇ ਸਿਹਤਮੰਦ ਜੀਵਨ ਸ਼ੈਲੀ ਦੀਆਂ ਆਦਤਾਂ ਪੈਦਾ ਕਰਨ ਲਈ ਪ੍ਰੇਰਿਤ ਕੀਤਾ।

ਉਨਾਂ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ ਤੋਂ ਵਿਭਾਗ ਵਿੱਚ ਡਾਕਟਰਾਂ ਸਮੇਤ ਖਾਲੀ ਪਈਆਂ ਅਸਾਮੀਆਂ ਦੀ ਵਿਸਤਿ੍ਰਤ ਸਥਿਤੀ ਦੀ ਰਿਪੋਰਟ ਵੀ ਮੰਗੀ ਤਾਂ ਜੋ ਇਨਾਂ ਖਾਲੀ ਅਸਾਮੀਆਂ ਨੂੰ ਭਰਨ ਲਈ ਭਰਤੀ ਪ੍ਰਕਿਰਿਆ ਜਲਦੀ ਤੋਂ ਜਲਦੀ ਸੁਰੂ ਕੀਤੀ ਜਾ ਸਕੇ। ਉਨਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।  

ਡਾ. ਬਲਬੀਰ ਸਿੰਘ ਨੇ ਜ਼ੋਰਦਾਰ ਅਤੇ ਸਪੱਸ਼ਟ ਤੌਰ ਤੇ ਕਿਹਾ ਕਿ ਉਹ ਕਿਸੇ ਵੀ ਪੱਧਰ ‘ਤੇ ਭਿ੍ਰਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਆਮ ਲੋਕਾਂ ਨੂੰ ਸੇਵਾਵਾਂ ਵਿਸ਼ੇਸ਼ ਕਰਕੇ  ਮੌਤ ਅਤੇ ਜਨਮ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ ਜਾਂ ਇਸ ਦੇ ਇੰਦਰਾਜ ਵਿੱਚ ਕਿਸੇ ਵੀ ਕਾਰਨ ਹੋਈ ਦੇਰੀ ਸਬੰਧੀ, ਡਾਕਟਰੀ ਰੀਇੰਬਰਸਮੈਂਟ (ਡਾਕਟਰੀ ਮੁਆਵਜ਼ਾ ਅਦਾਇਗੀ) ਸਬੰਧੀ ਸੇਵਾਵਾਂ ਪ੍ਰਾਪਤ ਕਰਨ ਵਿੱਚ  ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

 ਮੰਤਰੀ ਨੇ ਦਫਤਰ ਵਿੱਚ ਆਊਟਬ੍ਰੇਕ ਸੈੱਲ ਦਾ ਦੌਰਾ ਵੀ ਕੀਤਾ ਅਤੇ ਸੈੱਲ ਦੇ ਕੰਮਕਾਜ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਡਾ. ਆਦਰਸ਼ਪਾਲ ਕੌਰ ਦੀ ਸ਼ਲਾਘਾ ਕੀਤੀ। ਉਨਾਂ ਨੇ ਸੂਬੇ ਦੇ ਅਧਿਕਾਰੀਆਂ ਨੂੰ ਕੋਵਿਡ -19 ਦੇ ਕਿਸੇ ਵੀ ਸੰਭਾਵੀ ਵਾਧੇ ਨਾਲ ਨਜਿੱਠਣ ਲਈ ਤਿਆਰ ਰਹਿਣ ਅਤੇ ਸਾਰੇ ਲੋੜੀਂਦੇ ਸਾਜ਼ੋ-ਸਮਾਨ ਤੇ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ।

ਮੰਤਰੀ ਨੇ ਸਾਰੇ ਸਿਹਤ ਅਧਿਕਾਰੀਆਂ ਨੂੰ ਤਾਲਮੇਲ ਨਾਲ ਕੰਮ ਕਰਨ ਲਈ ਵੀ ਕਿਹਾ। ਮੀਟਿੰਗ ਵਿੱਚ ਡਾਇਰੈਕਟਰ ਸਿਹਤ ਸੇਵਾਵਾਂ (ਐਫ.ਡਬਲਿਊ.) ਡਾ. ਰਵਿੰਦਰਪਾਲ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਈ.ਐਸ.ਆਈ.) ਡਾ. ਸੀਮਾ, ਡਿਪਟੀ ਡਾਇਰੈਕਟਰ, ਸਹਾਇਕ ਡਾਇਰੈਕਟਰ ਅਤੇ ਪ੍ਰੋਗਰਾਮ ਅਫਸਰ ਹਾਜ਼ਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD