Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਦੇ ਭਵਿੱਖ ਨੂੰ ਨਸ਼ੇ ਦੇ ਦਲਦਲ 'ਚ ਡੋਬਣ ਵਾਲਿਆਂ ਖਿਲਾਫ਼ ਮੁੱਖ ਮੰਤਰੀ ਦੀ ਮਿਸਾਲੀ ਕਾਰਵਾਈ

ਪੀ.ਪੀ.ਐਸ. ਰਾਜਜੀਤ ਸਿੰਘ ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰ ਕੇ ਨੌਕਰੀ ਤੋਂ ਤੁਰਤ ਕੀਤਾ ਬਰਖਾਸਤ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 17 Apr 2023

Last updated on: Apr 17, 2023, 00:00 IST

ਨਸ਼ਾ ਤਸਕਰੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਲੋਕਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਉਤੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪੀ.ਪੀ.ਐਸ. ਅਧਿਕਾਰੀ ਰਾਜਜੀਤ ਸਿੰਘ ਦੀ ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਵਿੱਚ ਸ਼ਮੂਲੀਅਤ ਸਾਹਮਣੇ ਆਉਣ ਤੋਂ ਬਾਅਦ ਉਸ ਦੀਆਂ ਸੇਵਾਵਾਂ ਨੂੰ ਬਰਖਾਸਤ ਕਰ ਦਿੱਤਾ ਹੈ।

ਹੋਰ ਵੇਰਵਿਆਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਰਿਪੋਰਟ ਵਿੱਚ ਨਾਮਜ਼ਦ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਨਸ਼ਿਆਂ ਰਾਹੀਂ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਰਾਜਜੀਤ ਦੀ ਇਸ ਗੰਭੀਰ ਜੁਰਮ ਵਿੱਚ ਸ਼ਮੂਲੀਅਤ ਦਾ ਪਤਾ ਲੱਗਿਆ ਹੈ, ਇਸ ਲਈ ਉਸ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤੀਆਂ ਗਈਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਹੋਰ ਵੇਰਵੇ ਬਹੁਤ ਜਲਦੀ ਸਾਂਝਾ ਕੀਤੇ ਜਾਣਗੇ ਅਤੇ ਕਿਹਾ ਕਿ ਇਹ ਸਿਰਫ਼ ਸ਼ੁਰੂਆਤ ਹੈ। ਸੂਬੇ ਅਤੇ ਨੌਜਵਾਨਾਂ ਵਿਰੁੱਧ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। 

ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵਧੇ ਨਸ਼ਿਆਂ ਨੇ ਸੂਬੇ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਧਨਾਢ ਆਗੂਆਂ ਨੇ ਨੌਕਰਸ਼ਾਹਾਂ ਅਤੇ ਨਸ਼ਾ ਤਸਕਰਾਂ ਦੀ ਮਿਲੀਭੁਗਤ ਨਾਲ ਇਸ ਗੈਰ-ਕਾਨੂੰਨੀ ਧੰਦੇ ਦੀ ਸਰਪ੍ਰਸਤੀ ਕੀਤੀ ਤਾਂ ਜੋ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ 'ਤੇ ਜਾਂਚ ਰਿਪੋਰਟ ਲੰਬੇ ਸਮੇਂ ਤੋਂ ਠੰਢੇ ਬਸਤੇ ਵਿੱਚ ਸੀ ਕਿਉਂਕਿ ਪਿਛਲੀ ਸਰਕਾਰ ਵਿੱਚੋਂ ਕੋਈ ਵੀ ਪੰਜਾਬ ਦੇ ਭਵਿੱਖ ਨੂੰ ਤਬਾਹ ਕਰਨ ਵਾਲੀਆਂ ਤਾਕਤਾਂ ਵਿਰੁੱਧ ਕਾਰਵਾਈ ਕਰਨ ਲਈ ਸੁਹਿਰਦ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਜਦੋਂ ਉਨ੍ਹਾਂ ਨੂੰ ਹਾਈ ਕੋਰਟ ਤੋਂ ਤਿੰਨ ਪੈਕਟਾਂ ਵਿੱਚ ਰਿਪੋਰਟ ਪ੍ਰਾਪਤ ਹੋ ਗਈ ਹੈ ਤਾਂ ਸੂਬੇ ਅਤੇ ਇਸ ਦੇ ਨੌਜਵਾਨਾਂ ਦੀਆਂ ਵਿਰੋਧੀ ਤਾਕਤਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। 

ਉਨ੍ਹਾਂ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਲੋਕਾਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ, ਜਿਨ੍ਹਾਂ ਦੇ ਹੱਥ ਨਸ਼ੇ ਦਾ ਸ਼ਿਕਾਰ ਹੋਏ ਅਣਗਿਣਤ ਨੌਜਵਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ।ਜ਼ਿਕਰਯੋਗ ਹੈ ਕਿ ਇਹ ਰਿਪੋਰਟਾਂ ਪੰਜ ਸਾਲਾਂ ਤੋਂ ਲਟਕ ਰਹੀਆਂ ਸਨ ਅਤੇ ਪਿਛਲੀ ਕਾਂਗਰਸ ਸਰਕਾਰ ਨੇ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਪਰ ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਨੇ 15 ਫਰਵਰੀ ਨੂੰ ਹਾਈ ਕੋਰਟ 'ਚ ਸਹਿਮਤੀ ਦੇ ਦਿੱਤੀ ਸੀ। 

ਭਗਵੰਤ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਕੀਤੀਆਂ ਸਾਰੀਆਂ ਸੀਲਬੰਦ ਰਿਪੋਰਟਾਂ ਜੋ ਪੁਲਿਸ ਅਧਿਕਾਰੀਆਂ ਅਤੇ ਨਸ਼ਾ ਤਸਕਰਾਂ ਵਿਚਕਾਰ ਗਠਜੋੜ ਦਾ ਪਰਦਾਫਾਸ਼ ਕਰਦੀਆਂ ਹਨ, ਨੂੰ ਜਨਤਕ ਕਰਨ ਦੀ ਸਹਿਮਤੀ ਦਿੱਤੀ ਸੀ। ਇਹ ਰਿਪੋਰਟਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਪੇਸ਼ ਕੀਤੀਆਂ ਗਈਆਂ ਸਨ, ਜਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਸੀ। ਇਸ ਕਾਰਵਾਈ ਨੇ ਅਫਸਰਾਂ-ਸਿਆਸਤਦਾਨਾਂ ਅਤੇ ਨਸ਼ਾ ਤਸਕਰਾਂ ਦੇ ਗਠਜੋੜ ਖਿਲਾਫ਼ ਸਖ਼ਤ ਕਾਰਵਾਈ ਦਾ ਰਾਹ ਪੱਧਰਾ ਕਰ ਦਿੱਤਾ ਹੈ, ਜੋ ਲੰਬੇ ਸਮੇਂ ਤੋਂ ਇਸ ਧੰਦੇ ਵਿਚ ਸ਼ਾਮਲ ਹਨ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD