Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਪੰਜਾਬ ਸਰਕਾਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

ਕਿਹਾ, 'ਐਮ.ਆਰ. ਬੱਚਿਆਂ ਨੂੰ ਸਿੱਖਿਅਤ ਕਰਕੇ ਮੁੱਖ ਧਾਰਾ 'ਚ ਲਿਆਉਣ ਦਾ ਸ਼ਲਾਘਾਯੋਗ ਉਪਰਾਲਾ'

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Baltej Singh Pannu, Patiala

Web Admin

Web Admin

5 Dariya News

ਪਟਿਆਲਾ , 18 Apr 2023

Last updated on: Apr 18, 2023, 00:00 IST

'ਵਿਸ਼ੇਸ਼ ਲੋੜਾਂ ਵਾਲੇ (ਐਮ.ਆਰ.) ਬੱਚੇ ਵੀ ਸਾਡੇ ਸਮਾਜ ਦਾ ਅਹਿਮ ਅੰਗ ਹਨ ਅਤੇ ਪੰਜਾਬ ਸਰਕਾਰ ਇਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।' ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਨਵਜੀਵਨੀ ਸਕੂਲ ਆਫ਼ ਸਪੈਸ਼ਲ ਐਜੂਕੇਸ਼ਨ, ਸੂਲਰ ਦਾ ਦੌਰਾ ਕਰਨ ਮੌਕੇ ਕੀਤਾ। 

ਉਨ੍ਹਾਂ ਦੇ ਨਾਲ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਅਤੇ ਸਕੂਲ ਦੇ ਸਕੱਤਰ ਸਰਬਜੀਤ ਕੌਰ ਸੰਧੂ ਵੀ ਮੌਜੂਦ ਸਨ।ਡਾ. ਬਲਜੀਤ ਕੌਰ ਨੇ ਕਿਹਾ ਕਿ ਨਵਜੀਵਨੀ ਸਕੂਲ ਦੇ ਮਾਡਲ ਨੂੰ ਸਰਕਾਰ ਪੱਧਰ 'ਤੇ ਵੀ ਲਾਗੂ ਕਰਨ ਲਈ ਉਨ੍ਹਾਂ ਨੇ ਪਟਿਆਲਾ 'ਚ ਅਜਿਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਿੱਖਿਅਤ ਕਰਕੇ ਸਮਾਜ ਦੀ ਮੁੱਖ ਧਾਰਾ 'ਚ ਲਿਆਉਣ ਵਾਲੇ ਇਸ ਸਕੂਲ ਦਾ ਦੌਰਾ ਕੀਤਾ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਲਈ ਸਮਾਜ ਦੇ ਹਰ ਵਰਗ ਨੂੰ ਨਾਲ ਲੈਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਪੈਸ਼ਲ ਬੱਚਿਆਂ ਦੇ ਬਾਕੀ ਸਕੂਲਾਂ ਦੀ ਬਿਹਤਰੀ ਲਈ ਨਵਜੀਵਨੀ ਸਕੂਲ ਪ੍ਰਬੰਧਕਾਂ ਦੀਆਂ ਸੇਵਾਵਾਂ ਵੀ ਜਰੂਰ ਲਈਆਂ ਜਾਣਗੀਆਂ।

ਨਵਜੀਵਨੀ ਸਕੂਲ ਦੇ ਨਾਲ ਲੰਮੇ ਅਰਸੇ ਤੋਂ ਜੁੜੇ ਹੋਏ ਬਲਤੇਜ ਪੰਨੂ ਤੇ ਸਕੂਲ ਦੇ ਸਕੱਤਰ ਸਰਬਜੀਤ ਕੌਰ ਨੇ ਡਾ. ਬਲਜੀਤ ਕੌਰ ਨੂੰ ਦੱਸਿਆ ਕਿ ਇਹ ਸਕੂਲ 1981 ਤੋਂ ਲਗਾਤਾਰ ਐਮ.ਆਰ. ਬੱਚਿਆਂ ਨੂੰ ਸਿੱਖਿਅਤ ਕਰਕੇ ਆਤਮ ਨਿਰਭਰ ਬਣਾ ਕੇ ਮੁੱਖ ਧਾਰਾ ਨਾਲ ਜੋੜ ਰਿਹਾ ਹੈ।ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਐਮ.ਆਰ. ਬੱਚਿਆਂ ਦੀ ਸਿੱਖਿਆ ਤੇ ਇਨ੍ਹਾਂ ਦੀਆਂ ਲੋੜਾਂ ਬਾਰੇ ਜਾਗਰੂਕਤਾ ਬਹੁਤ ਜਰੂਰੀ ਹੈ, ਕਿਉਂਕਿ ਕਈ ਵਾਰ ਮਾਪੇ ਆਪਣੇ ਐਮ.ਆਰ. ਬੱਚਿਆਂ ਨੂੰ ਆਪਣੇ ਤੋਂ ਦੂਰ ਨਹੀਂ ਕਰਦੇ। 

ਉਨ੍ਹਾਂ ਕਿਹਾ ਕਿ ਅਜਿਹੇ ਬੱਚਿਆਂ ਨੂੰ ਆਤਮ ਨਿਰਭਰ ਬਣਾ ਕੇ ਸਮਾਜ ਦੀ ਮੁੱਖ ਧਾਰਾ 'ਚ ਲਿਆਉਣ ਲਈ ਸਮਾਜ ਸੇਵੀ ਸੰਸਥਾਵਾਂ ਦੇ ਉਪਰਾਲੇ ਵੀ ਬਹੁਤ ਅਹਿਮ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਉਹ ਜਲਦ ਹੀ ਵਾਣੀ ਸਕੂਲ, ਪਟਿਆਲਾ ਦਾ ਦੌਰਾ ਵੀ ਕਰਨਗੇ ਤਾਂ ਜੋ ਪ੍ਰਬੰਧਾਂ ਦਾ ਜਮੀਨੀ ਪੱਧਰ 'ਤੇ ਜਾਇਜ਼ਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜਪੁਰਾ 'ਚ ਐਮ.ਆਰ. ਬੱਚਿਆਂ ਲਈ ਸਰਕਾਰ ਦਾ ਸਕੂਲ ਵੀ ਚੰਗਾ ਕਾਰਜ ਕਰ ਰਿਹਾ ਹੈ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਪੈਸ਼ਲ ਬੱਚਿਆਂ ਨਾਲ ਸਬੰਧਤ ਸਕੂਲਾਂ 'ਚ ਸਾਹਮਣੇ ਆਈਆਂ ਕਮੀਆਂ ਨੂੰ ਵੀ ਪਹਿਲ ਦੇ ਅਧਾਰ 'ਤੇ ਦੂਰ ਕੀਤਾ ਜਾਵੇਗਾ।ਡਾ. ਬਲਜੀਤ ਕੌਰ ਨੇ ਨਵਜੀਵਨੀ ਸਕੂਲ ਦੇ ਕਲਾਸ ਰੂਮਜ਼ ਤੇ ਰਿਹਾਇਸ਼ੀ ਬਲਾਕ ਦਾ ਵੀ ਦੌਰਾ ਕੀਤਾ ਤੇ ਇੱਥੇ ਪ੍ਰਦਾਨ ਕੀਤੀਆਂ ਜਾਂਦੀਆਂ ਸਹੂਲਤਾਂ ਦੇਖਕੇ ਪ੍ਰਸੰਨਤਾ ਜਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਡਲ ਨੂੰ ਅਪਣਾਇਆ ਜਾਵੇਗਾ ਅਤੇ ਜਿਸ ਲਈ ਨਵਜੀਵਨੀ ਸਕੂਲ ਆਫ਼ ਸਪੈਸ਼ਲ ਐਜੂਕੇਸ਼ਨ ਚਲਾ ਰਹੇ ਪ੍ਰਬੰਧਕਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ।

ਡਾ. ਬਲਜੀਤ ਕੌਰ ਨੇ ਐਮ.ਆਰ. ਬੱਚਿਆਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਇਹ ਬੱਚੇ ਕਿਸੇ ਵੀ ਪਾਸੋਂ ਵਿਹੂਣੇ ਨਹੀਂ ਸਗੋਂ ਵਿਲੱਖਣ ਕਲਾ ਦੇ ਮਾਲਕ ਹਨ ਪਰੰਤੂ ਇਨ੍ਹਾਂ ਨੂੰ ਸਰਪ੍ਰਸਤੀ ਦੀ ਲੋੜ ਹੈ, ਜਿਹੜੀ ਕਿ ਨਵਜੀਵਨੀ ਸਕੂਲ ਇਨ੍ਹਾਂ ਨੂੰ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਨੇ ਇਨ੍ਹਾਂ ਬੱਚਿਆਂ ਵੱਲੋਂ ਬਣਾਈਆਂ ਵਿਸ਼ੇਸ਼ ਕਲਾਕ੍ਰਿਤੀਆਂ ਸਮੇਤ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ ਨੂੰ ਵੀ ਦੇਖਿਆ।

ਇਸ ਮੌਕੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਐਸ.ਪੀ. ਸੌਰਵ ਜਿੰਦਲ, ਸਕੂਲ ਦੇ ਟਰਸਟੀ ਦਿਲਜੀਤ ਕੌਰ ਚੀਮਾ ਤੇ ਜਸਪਾਲ ਸਿੰਘ ਹਾਂਸ, ਪ੍ਰਿੰਸੀਪਲ ਸ਼ਸ਼ੀ ਬਾਲਾ, ਬਲਜੀਤ ਕੌਰ ਸਮੇਤ ਆਈ.ਐਮ.ਏ. ਦੇ ਪ੍ਰਧਾਨ ਡਾ. ਭਗਵੰਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ, ਸੂਲਰ ਦੇ ਸਰਪੰਚ ਹਰਮੇਸ਼ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Baltej Singh Pannu , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD