Tuesday, 14 May 2024

 

 

ਖ਼ਾਸ ਖਬਰਾਂ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪੁਲਿਸ ਵੱਲੋਂ ਅੰਤਰਰਾਜੀ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ਕਰਨ ’ਚ ਸਫ਼ਲਤਾ

ਝਾਰਖੰਡ ਦੇ ਦੋ ਵਸਨੀਕ 18 ਕਿਲੋਗ੍ਰਾਮ ਅਫ਼ੀਮ ਨਾਲ ਗਿ੍ਰਫ਼ਤਾਰ

Crime News Punjab, Punjab Police, Police, Crime News, S.B.S. Nagar Police, S.B.S. Nagar, Nawanshahr

Web Admin

Web Admin

5 Dariya News

ਨਵਾਂਸ਼ਹਿਰ , 18 Apr 2023

ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਕਲ੍ਹ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਪੁਲਿਸ ਵੱਲੋਂ ਇੱਕ ਅੰਤਰਰਾਜੀ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ਕਰਨ ’ਚ ਸਫ਼ਲਤਾ ਪ੍ਰਾਪਤ ਕੀਤੀ ਗਈ।ਜ਼ਿਲ੍ਹੇ ਦੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਵੱਲੋਂ ਮੰਗਲਵਾਰ ਨੂੰ ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ’ਚ ਦੱਸਿਆ ਗਿਆ ਕਿ ਕਲ੍ਹ 17 ਅਪਰੈਲ, 2023 ਨੂੰ ਇੰਸਪੈਕਟਰ ਅਵਤਾਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ਼, ਨਵਾਂਸ਼ਹਿਰ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਪੁੱਲ ਨਹਿਰ ਮਾਹਿਲ ਗਹਿਲਾਂ ਤੋਂ ਬਾਬਾ ਜਵਾਹਰ ਸਿੰਘ ਜੀ ਦੇ ਸਥਦਨ ਕੋਲ ਪੁੱਜੇ ਤਾਂ ਪਿੰਡ ਖਮਾਚੋਂ ਸਾਈਡ ਤੋਂ ਪੁੱਲ ਨਹਿਰ ਉੱਪਰ 02 ਮੋਨੇ ਵਿਅਕਤੀ ਆਪਣੇ ਮੋਢੇ ’ਤੇ ਕਿੱਟ ਬੈਗ ਪਾਈ ਪੈਦਲ ਆਉਂਦੇ ਦਿਖਾਈ ਦਿੱਤੇ। 

ਸ਼ੱਕ ਪੈਣ ’ਤੇ ਇੰਸਪੈਕਟਰ ਅਵਤਾਰ ਸਿੰਘ ਵੱਲੋਂ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ ਤਾਂ ਨੀਲੇ ਰੰਗ ਦੀ ਕਿੱਟ ਬੈਗ ਵਾਲੇ ਵਿਅਕਤੀ ਨੇ ਆਪਣਾ ਨਾਮ ਬੁੱਧੂ ਉਰਫ ਰਾਮੂ ਪੁੱਤਰ ਸੁੱਚਾ ਸਿੰਘ ਵਾਸੀ ਕੁੰਡਾਕੁਲ ਥਾਣਾ ਬੰਡਗਾਓ ਜ਼ਿਲ੍ਹਾ ਸਿੰਘਬੂਮ, ਝਾਰਖੰਡ ਹਾਲ ਵਾਸੀ ਪਿੰਡ ਮਹਿਲ ਗਹਿਲਾਂ ਥਾਣਾ ਸਦਰ ਬੰਗਾ (ਹੁਣ ਕਿਰਾਏਦਾਰ ਪਿੰਡ ਜੀਦੋਵਾਲ ਥਾਣਾ ਸਿਟੀ ਬੰਗਾ) ਦੱਸਿਆ ਅਤੇ ਕਾਲੇ ਰੰਗ ਦੀ ਕਿੱਟ ਬੈਗ ਵਾਲੇ ਵਿਅਕਤੀ ਨੇ ਆਪਣਾ ਨਾਮ ਇਮਲ ਬੋਦਰਾ ਪੁੱਤਰ ਬਾਤੇ ਬੋਦਰਾ ਵਾਸੀ ਕਨਖੁੱਸੀ ਥਾਣਾ ਮੁਰਹੂ ਜ਼ਿਲ੍ਹਾ ਖੁੰਟੀ (ਝਾਰਖੰਡ) ਦੱਸਿਆ। 

ਇਨ੍ਹਾਂ ਦੋਨਾਂ ਵਿਅਕਤੀਆਂ ਦੇ ਕਬਜ਼ੇ ਵਾਲੇ ਕਿੱਟ ਬੈਗਾਂ ਵਿੱਚ ਕੋਈ ਇਤਰਾਜਜ਼ੋਗ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ’ਤੇ ਇੰਸਪੈਕਟਰ ਅਵਤਾਰ ਸਿੰਘ ਵੱਲੋਂ ਡੀ ਐਸ ਪੀ (ਜਾਂਚ) ਐਸ ਬੀ ਐਸ ਨਗਰ, ਪ੍ਰੇਮ ਕੁਮਾਰ ਨੂੰ ਫੋਨ ਰਾਹੀਂ ਹਾਲਾਤ ਦੱਸ ਕੇ ਮੌਕੇ ’ਤੇ ਬੁਲਾਇਆ ਗਿਆ। ਉਨ੍ਹਾਂ ਦੀ ਹਾਜ਼ਰੀ ਵਿੱਚ ਬੁੱਧੂ ਉਰਫ ਰਾਮੂ ਦੇ ਕਬਜ਼ੇ ਵਾਲੀ ਕਿੱਟ ਬੈਗ ਰੰਗ ਨੀਲਾ ਦੀ ਤਲਾਸ਼ੀ ਕਰਨ ’ਤੇ ਬੈਗ ਵਿੱਚੋਂ ਇੱਕ ਮੋਮੀ ਲਿਫਾਫੇ ਵਿੱਚੋ 13 ਕਿਲੋਗ੍ਰਾਮ ਅਫੀਮ ਬ੍ਰਾਮਦ ਹੋਈ। 

ਫਿਰ ਇਮਲ ਬੋਦਰਾ ਦੇ ਕਬਜ਼ੇ ਵਾਲੀ ਕਿੱਟ ਬੈਗ, ਰੰਗ ਕਾਲਾ ਦੀ ਤਲਾਸ਼ੀ ਕਰਨ ’ਤੇ ਮੋਮੀ ਲਿਫਾਫੇ ਵਿੱਚੋਂ 05 ਕਿਲੋਗ੍ਰਾਮ ਅਫੀਮ ਬ੍ਰਾਮਦ ਹੋਈ, ਜਿਸ ’ਤੇ ਉਕਤ ਦੋਨਾਂ ਵਿਅਕਤੀਆਂ ਪਾਸੋਂ ਕੁੱਲ 18 ਕਿਲੋਗ੍ਰਾਮ ਅਫੀਮ ਬ੍ਰਾਮਦ ਹੋਣ ’ਤੇ ਮੁਕੱਦਮਾ ਨੰਬਰ 32 ਮਿਤੀ 17-04-2023 ਅ੍ਯਧ  18, 29-61-85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਸਦਰ ਬੰਗਾ (ਕਿਉਂ ਕਿ ਇਹ ਘਟਨਾ ਸਥਾਨ ਥਾਣਾ ਸਦਰ ਬੰਗਾ ਦੀ ਹਦੂਦ ’ਚ ਆਉਂਦਾ ਹੈ)  ਵਿਖੇ ਦਰਜ ਰਜਿਸਟਰ ਕੀਤਾ ਗਿਆ।

ਐਸ ਐਸ ਪੀ ਅਨੁਸਾਰ ਇਸ ਤੋਂ ਪਹਿਲਾਂ ਬੀਤੀ 5 ਅਪਰੈਲ, 2023 ਨੂੰ ਮੁਕੱਦਮਾ ਨੰਬਰ 25 ਮਿਤੀ 05-04-2023 ਅਧੀਨ 18-61-85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਬੰਗਾ ਵਿੱਚ ਵੀ ਸੀ.ਆਈ.ਏ ਸਟਾਫ਼, ਨਵਾਂਸ਼ਹਿਰ ਵੱਲੋਂ 03 ਕਿਲੋਗ੍ਰਾਮ ਅਫੀਮ ਸਮੇਤ ਗਿ੍ਰਫਤਾਰ ਕੀਤਾ ਦੋਸ਼ੀ ,ਸਲੀਮ ਸੋਏ ਵੀ ਜਿਲ੍ਹਾ ਖੁੰਟੀ (ਝਾਰਖੰਡ) ਦਾ ਰਹਿਣ ਵਾਲਾ ਸੀ।  

ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਢੁੱਕਵਾਂ ਪੁਲਿਸ ਰਿਮਾਂਡ ਹਾਸਲ ਕਰਕੇ, ਇਹਨਾਂ ਦੇ ਪਿਛਲੇ ਅਤੇ ਅਗਲ ਲਿੰਕਾਂ ਸਬੰਧੀ ਪੁੱਛਗਿੱਛ ਕਰਕੇ ਅਗੇਲਰੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

 

Tags: Crime News Punjab , Punjab Police , Police , Crime News , S.B.S. Nagar Police , S.B.S. Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD