Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਆਮ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਲਈ 10.50 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ ਤਹਿਸੀਲ ਕੰਪਲੈਕਸ : ਪਰਨੀਤ ਸ਼ੇਰਗਿੱਲ

ਮੁੱਖ ਮੰਤਰੀ ਵੱਲੋਂ ਐਲਾਨੀਆਂ ਪੰਜ ਸੜਕਾਂ ਦਾ 8 ਕਰੋੜ 17 ਲੱਖ 91 ਹਜ਼ਾਰ ਨਾਲ ਕੀਤਾ ਜਾ ਰਿਹੈ ਕਾਇਆ ਕਲਪ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 18 Apr 2023

Last updated on: Apr 18, 2023, 00:00 IST

ਆਮ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ 10.50 ਕਰੋੜ ਦੀ ਲਾਗਤ ਨਾਲ ਤਹਿਸੀਲ ਕੰਪਲੈਕਸਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ ਜਿਨ੍ਹਾਂ ਵਿੱਚੋਂ 5.50 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਤਹਿਸੀਲ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ 05 ਕਰੋੜ ਦੀ ਲਾਗਤ ਨਾਲ ਅਮਲੋਹ ਵਿਖੇ ਬਣਾਏ ਜਾ ਰਹੇ ਤਹਿਸੀਲ ਕੰਪਲੈਕਸ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। 

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਬੱਚਤ ਭਵਨ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਕੰਮ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਫ਼ਤਹਿਗੜ੍ਹ ਸਾਹਿਬ ਨੂੰ ਆਉਂਦੀਆਂ ਪੰਜ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਵੀ ਜੰਗੀ ਪੱਧਰ ਤੇ ਚੱਲ ਰਿਹਾ ਹੈ ਜਿਨ੍ਹਾਂ ਤੇ 8 ਕਰੋੜ 17 ਲੱਖ 91 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦਾ ਕੰਮ ਲਗਭਗ ਮੁਕੰਮਲ ਹੋਣ ਕਿਨਾਰੇ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਮੁਕੰਮਲ ਹੋਣ ਨਾਲ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੂੰ ਆਉਣ ਵਾਲੀ ਸੰਗਤ ਨੂੰ ਆਵਾਜਾਈ ਵਿੱਚ ਰਾਹਤ ਮਿਲੇਗੀ ਅਤੇ ਟਰੈਫਿਕ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲੇਗਾ। 

ਉਨ੍ਹਾਂ ਹੋਰ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ 20 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬ੍ਰਿਜ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ ਜੋ ਕਿ ਦਸੰਬਰ ਮਹੀਨੇ ਤੱਕ ਮੁਕੰਮਲ ਹੋ ਜਾਵੇਗਾ।ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਸਰਹਿੰਦ ਵਿਖੇ ਸੀਵਰੇਜ ਪਾਉਣ ਸਮੇਂ ਪੁੱਟੀਆਂ ਗਈਆਂ ਸੜਕਾਂ ਦੇ ਨਿਰਮਾਣ ਲਈ ਵੀ 1 ਕਰੋੜ 50 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਇਨ੍ਹਾਂ ਦਾ ਕੰਮ ਛੇਤੀ ਹੀ ਸ਼ੁਰੂ ਹੋ ਜਾਵੇਗਾ। 

ਉਨ੍ਹਾਂ ਸਵੈ ਰੋਜ਼ਗਾਰ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਵੀ ਜਾਇਜ਼ਾ ਲਿਆ ਅਤੇ ਇਸ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਬਾਰੇ ਕਿਹਾ । ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਦਿਵਿਆਂਗਜਨਾਂ ਦੇ  ਯੂ.ਡੀ.ਆਈ.ਡੀ. ਕਾਰਡ ਬਣਾਉਣ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਜੋ ਕਿ ਇਸ ਸਮੇਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪੰਜਾਬ ਦਾ ਦੂਜਾ ਜ਼ਿਲ੍ਹਾ ਹੈ, ਉਹ ਪਹਿਲੇ ਸਥਾਨ ਤੇ ਪਹੁੰਚ ਜਾਵੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਅਸ਼ੋਕ ਕੁਮਾਰ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਪਰਲੀਨ ਕਾਲੇਕਾ, ਐਸ.ਡੀ.ਐਮ. ਅਮਲੋਹ ਸ਼੍ਰੀ ਗੁਰਵਿੰਦਰ ਸਿੰਘ ਜੋਹਲ, ਸਹਾਇਕ ਕਮਿਸ਼ਨਰ ਸ਼੍ਰੀ ਅਭਿਸ਼ੇਕ ਸ਼ਰਮਾ, ਡੀ.ਡੀ.ਪੀ.ਓ. ਹਿਤੇਨ ਕਪਿਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD