Sunday, 05 May 2024

 

 

ਖ਼ਾਸ ਖਬਰਾਂ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ

 

5ਵਾਂ ਅੰਡਰ-15 ਅਮਨਜੀਤ ਮੈਮੋਰੀਅਲ ਇੰਟਰ ਸਕੂਲ ਟੀ-20 ਕਿ੍ਰਕਟ ਟੂਰਨਾਮੈਂਟ

ਵਾਈ.ਪੀ.ਐਸ. ਮੋਹਾਲੀ ਬਣਿਆ ਚੈਂਪੀਅਨ

Yadawindra Public School, SAS Nagar Mohali, YPS, YPS Mohali, Yadawindra Public School Mohali, Cricket Tournament, YPS Cricket Tournament

Web Admin

Web Admin

5 Dariya News

ਮੋਹਾਲੀ , 18 Apr 2023

ਯਾਦਵਿੰਦਰਾ ਪਬਲਿਕ ਸਕੂਲ ਮੁਹਾਲੀ ਨੇ ਇੱਥੇ ਵਾਈਪੀਐਸ, ਮੁਹਾਲੀ ਕਿ੍ਰਕਟ ਗਰਾਊਂਡ ਵਿੱਚ ਕਰਵਾਏ ਗਏ 5ਵੇਂ ਅੰਡਰ-15 ਅਮਨਜੀਤ ਮੈਮੋਰੀਅਲ ਇੰਟਰ ਸਕੂਲ ਟੀ-20 ਕਿ੍ਰਕਟ ਟੂਰਨਾਮੈਂਟ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ।ਇੱਕ ਅਹਿਮ ਤੇ ਫੈਸਲਾਕੁੰਨ ਮੈਚ ਵਿੱਚ, ਵਾਈ.ਪੀ.ਐਸ. ਮੁਹਾਲੀ ਨੇ ਪਹਿਲਾਂ ਬੱਲੇਬਾਜੀ ਕਰਦੇ ਹੋਏ 20 ਓਵਰਾਂ ਵਿੱਚ 146/4 ਦੌੜਾਂ ਬਣਾਈਆਂ ਜਿਸ ਵਿੱਚ ਹਰਜਗਤੇਸ਼ਵਰ ਖਹਿਰਾ ਦੀਆਂ ਮਹਿਜ਼ 55 ਗੇਂਦਾਂ ਵਿੱਚ 8 ਕਲਾਸੀਕਲ ਚੌਕਿਆਂ ਦੀ ਮਦਦ ਨਾਲ ਅਜੇਤੂ ਰਹਿੰਦਿਆਂ 64 ਦੌੜਾਂ ਵਾਲੀ ਸ਼ਾਨਦਾਰ ਪਾਰੀ ਸ਼ਾਮਲ ਹੈ। 

ਇਸ ਪਾਰੀ ਨੇ ਹਰਜਗਤੇਸ਼ਵਰ ਨੂੰ ਕਲਾਸੀਕਲ ਬੱਲੇਬਾਜ਼ਾਂ ਦੀ ਕਤਾਰ ਵਿੱਚ ਲਿਆ ਖੜਾ ਕੀਤਾ ਹੈ।ਹੋਰ ਮਹੱਤਵਪੂਰਨ ਯੋਗਦਾਨ ਪਾਉਣ ਵਾਲਿਆਂ ਵਿੱਚ ਅਯਾਨ ਸ੍ਰੀਵਾਸਤਵ ਨੇ 21 ਅਤੇ ਆਦੇਸ਼ਵਰ ਸਿੱਧੂ ਨੇ ਕੀਮਤੀ 24 ਦੌੜਾਂ ਬਣਾਈਆਂ।ਵਿਰੋਧੀ ਟੀਮ ਵੱਲੋਂ ਦਿੱਤੇ ਟੀਚੇ ਦਾ ਪਿੱਛਾ ਕਰਦਿਆਂ ਲਰਨਿੰਗ ਪਾਥਸ ਸਕੂਲ ਦੀ ਟੀਮ ਨਿਰਧਾਰਤ 20 ਓਵਰਾਂ ਵਿੱਚ ਮਹਿਜ਼ 93/5 ਦੌੜਾਂ ਹੀ ਬਣਾ ਸਕੀ। 

ਵਾਈਪੀਐਸ ਮੁਹਾਲੀ ਦੇ ਆਦੇਸ਼ਵਰ ਸਿੰਘ ਸਿੱਧੂ ਨੇ 3 ਵਿਕਟਾਂ ਲਈਆਂ ਅਤੇ ਫਾਈਨਲ ਵਿੱਚ ਮੈਨ ਆਫ ਦਾ ਮੈਚ ਚੁਣਿਆ ਗਿਆ।ਇਸ ਮੌਕੇ ਮੁੱਖ ਮਹਿਮਾਨ ਮੇਜਰ ਜਨਰਲ ਟੀ.ਪੀ.ਐਸ. ਵੜੈਚ, ਡਾਇਰੈਕਟਰ ਵਾਈਪੀਐਸ, ਮੁਹਾਲੀ ਨੇ ਜੇਤੂਆਂ ਨੂੰ ਟਰਾਫੀਆਂ ਵੰਡੀਆਂ।ਜ਼ਿਕਰਯੋਗ ਹੈ ਕਿ ਇਹ ਟੂਰਨਾਮੈਂਟ ਵਾਈਪੀਐਸ ਮੁਹਾਲੀ ਦੇ ਇੱਕ ਪੁਰਾਣੇ ਵਿਦਿਆਰਥੀ ਸਵਰਗੀ ਅਮਨਜੀਤ ਸਿੰਘ ਦੀ ਯਾਦ ਵਿੱਚ ਕਰਵਾਇਆ ਗਿਆ ਸੀ, ਜਿਸ ਦੇ ਮਾਪੇ ਸ੍ਰੀ ਮਨਜੀਤ ਸਿੰਘ ਅਤੇ ਸ੍ਰੀਮਤੀ ਸਤਵਿੰਦਰ ਕੌਰ  ਫਾਈਨਲ ਮੈਚ ਦੌਰਾਨ ਵਿਸ਼ੇਸ਼ ਮਹਿਮਾਨ ਸਨ।

ਹਰਜਗਤੇਸ਼ਵਰ ਸਿੰਘ ਖਹਿਰਾ ਨੂੰ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਐਲਾਨਿਆ ਗਿਆ, ਜਿਸ ਨੇ 4 ਪਾਰੀਆਂ ਵਿੱਚ 107.79 ਦੀ ਸਟ੍ਰਾਈਕ ਰੇਟ ਨਾਲ 83 ਦੀ ਔਸਤ ਨਾਲ 166 ਦੌੜਾਂ ਬਣਾਈਆਂ। ਇਸ ਆਲ ਰਾਊਂਡਰ ਨੇ 3 ਸਟੰਪਿੰਗਾਂ ਦੇ ਨਾਲ ਵਿਕਟਾਂ ਦੇ ਪਿੱਛੇ ਵੀ ਸ਼ਾਨਦਾਰ ਯੋਗਦਾਨ ਦਿੱਤਾ ਅਤੇ ਇਸ ਤਰਾਂ ਉਸ ਨੂੰ ਟੂਰਨਾਮੈਂਟ ਦਾ ਸਰਵੋਤਮ ਵਿਕਟਕੀਪਰ ਵੀ ਚੁਣਿਆ ਗਿਆ।

ਵਾਈਪੀਐਸ ਦੇ ਖੱਬੇ ਹੱਥ ਦੇ ਆਰਥੋਡਾਕਸ ਸਮਯਨ ਖੰਡੂਜਾ ਜਿਸ ਨੇ 5 ਮੈਚਾਂ ਵਿੱਚ 12 ਵਿਕਟਾਂ ਲਈਆਂ, ਨੂੰ ਟੂਰਨਾਮੈਂਟ ਦਾ ਸਰਵੋਤਮ ਗੇਂਦਬਾਜ ਦਾ ਪੁਰਸਕਾਰ ਜਿੱਤਿਆ। ਸੌਪਿਨਸ ਸਕੂਲ ਵਿਰੁੱਧ ਸੈਮੀਫਾਈਨਲ ਵਿੱਚ ਨਾਬਾਦ 95 ਦੌੜਾਂ ਬਣਾਉਣ ਵਾਲੇ ਅਨਹਦ ਸਿੰਘ ਨੂੰ ਟੂਰਨਾਮੈਂਟ ਦਾ ਸਰਵੋਤਮ ਬੱਲੇਬਾਜ ਐਲਾਨਿਆ ਗਿਆ। 

ਐਲਪੀਐਸ, ਮੋਹਾਲੀ ਦਾ ਅਯਾਨ ਰਾਣਾ ਆਪਣੇ ਸਮੁੱਚੇ ਪ੍ਰਦਰਸ਼ਨ ਕਰਕੇ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਬਣਿਆ।ਇਸ ਤੋਂ ਪਹਿਲਾਂ ਪਹਿਲੇ ਸੈਮੀਫਾਈਨਲ ਵਿੱਚ ਵਾਈਪੀਐਸ ਮੁਹਾਲੀ ਨੇ ਸੌਫਿਨਜ ਚੰਡੀਗੜ ਨੂੰ 64 ਦੌੜਾਂ ਨਾਲ ਹਰਾਇਆ ਅਤੇ ਲਰਨਿੰਗ ਪਾਥ ਸਕੂਲ ਮੁਹਾਲੀ ਨੇ ਵਿਵੇਕ ਹਾਈ ਸਕੂਲ ਚੰਡੀਗੜ ਨੂੰ ਫਸਵੇਂ ਮੈਚ ਵਿੱਚ ਸਿਰਫ 2 ਦੌੜਾਂ ਨਾਲ ਹਰਾਇਆ।

ਟੂਰਨਾਮੈਂਟ ਵਿੱਚ ਅੱਠ ਟੀਮਾਂ ਨੇ ਭਾਗ ਲਿਆ ਜਿਸ ਵਿੱਚ ਵਾਈਪੀਐਸ ਮੁਹਾਲੀ ਬਲੂ, ਸੌਫਿਨਸ ਸਕੂਲ ਚੰਡੀਗੜ, ਸੇਂਟ ਸਟੀਫਨਜ ਚੰਡੀਗੜ, ਵਿਵੇਕ ਹਾਈ ਸਕੂਲ ਚੰਡੀਗੜ, ਲਰਨਿੰਗ ਪਾਥ ਸਕੂਲ ਮੁਹਾਲੀ, ਏਕੀਆਈਪੀਐਸ ਚੰਡੀਗੜ, ਸੇਂਟ ਸੋਲਜਰ ਚੰਡੀਗੜ ਅਤੇ ਵਾਈਪੀਐਸ ਮੁਹਾਲੀ ਯੈਲੋ ਸ਼ਾਮਲ ਹਨ।

ਟੂਰਨਾਮੈਂਟ ਦੀਆਂ ਟੀਮਾਂ ਨੂੰ ਪੂਲ ਏ ਵਿੱਚ 4 ਟੀਮਾਂ ਅਤੇ ਪੂਲ ਬੀ ਵਿੱਚ 4 ਟੀਮਾਂ ਦੇ ਨਾਲ ਦੋ ਪੂਲ ਵਿੱਚ ਵੰਡਿਆ ਗਿਆ ਸੀ। ਹਰੇਕ ਟੀਮ ਨੇ ਸੈਮੀਫਾਈਨਲ ਅਤੇ ਫਾਈਨਲ ਤੋਂ ਇਲਾਵਾ ਘੱਟੋ-ਘੱਟ 3 ਲੀਗ ਮੈਚ ਖੇਡੇ।

ਮੁੱਖ ਅੰਸ਼

ਪਲੇਅਰ ਆਫ ਦਾ ਟੂਰਨਾਮੈਂਟ: ਹਰਜਗਤੇਸ਼ਵਰ ਸਿੰਘ ਖਹਿਰਾ।

ਟੂਰਨਾਮੈਂਟ ਦਾ ਸਰਵੋਤਮ ਗੇਂਦਬਾਜ: ਸਮਯਨ ਖੰਡੂਜਾ।

ਸਰਵੋਤਮ ਵਿਕਟਕੀਪਰ- ਹਰਜਗਤੇਸ਼ਵਰ ਸਿੰਘ ਖਹਿਰਾ।

ਸਰਵੋਤਮ ਬੱਲੇਬਾਜ: ਅਨਹਦ ਸਿੰਘ।

ਸਭ ਤੋਂ ਵੱਡੀ ਵਾਈ.ਪੀ.ਐੱਸ. ਮੋਹਾਲੀ।

ਐਲ.ਪੀ.ਐਸ., ਮੋਹਾਲੀ ਦਾ ਮੋਸਟ ਪ੍ਰੋਮੈਸਿੰਗ ਖਿਡਾਰੀ ਅਯਾਨ ਰਾਣਾ।

 

Tags: Yadawindra Public School , SAS Nagar Mohali , YPS , YPS Mohali , Yadawindra Public School Mohali , Cricket Tournament , YPS Cricket Tournament

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD