Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਦਾ ਆਯੋਜਨ

Guru Nanak Dev University Amritsar, Guru Nanak Dev University, Prof. Jaspal Singh Sandhu, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 18 Apr 2023

Last updated on: Apr 18, 2023, 00:00 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿਊਮਨ ਜੈਨੇਟਿਕਸ ਵਿਭਾਗ ਵੱਲੋਂ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ 2023 ਦਾ ਆਯੋਜਨ ਕੀਤਾ ਗਿਆ। ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਟਰੱਸਟ, ਜਲੰਧਰ, ਜਿਸ ਦੀ ਸਥਾਪਨਾ 1999 ਵਿੱਚ ਪ੍ਰੋ. ਡਾ. ਕਰਮਜੀਤ ਸਿੰਘ ਰਾਏ ਦੁਆਰਾ ਕੀਤੀ ਗਈ ਸੀ। 

ਇਸ ਦੇ ਆਯੋਜਨ ਦੌਰਾਨ ਪ੍ਰਸਿੱਧ ਜੈਨੇਟਿਕਸਿਸਟ ਪ੍ਰੋ. ਡਾ. ਜੈ ਰੂਪ ਸਿੰਘ, ਸੰਸਥਾਪਕ ਵਾਈਸ-ਚਾਂਸਲਰ, ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਅਤੇ ਸਾਬਕਾ ਵਾਈਸ-ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੂੰ ਇਸ ਮੌਕੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ 2023 ਨਾਲ ਸਨਮਾਨਤ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਾਈਸ-ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਕੀਤੀ। 

ਯੂਨੀਵਰਸਿਟੀ ਦੇ ਐਨ.ਸੀ.ਸੀ ਕੈਡਿਟਾਂ ਵੱਲੋਂ ਡਾ. ਜੈ ਰੂਪ ਸਿੰਘ ਦਾ ਗਾਰਡ ਆਫ਼ ਆਨਰ ਨਾਲ ਸਵਾਗਤ ਕੀਤਾ ਗਿਆ। ਇਸ ਲੈਕਚਰ ਦੌਰਾਨ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਅਤੇ ਵਿਿਦਆਰਥੀਆਂ ਨੇ ਭਾਗ ਲਿਆ।ਵਿਭਾਗ ਦੇ ਮੁਖੀ ਡਾ. ਮਨਪ੍ਰੀਤ ਕੌਰ ਨੇ ਹਾਜ਼ਰ ਪਤਵੰਤਿਆਂ ਅਤੇ ਵਿਿਦਆਰਥੀਆਂ ਨੂੰ ਜੀ ਆਇਆਂ ਆਖਿਆ ਅਤੇ ਆਏ ਹੋਏ ਮਹਿਮਾਨਾਂ ਵੱਲੋਂ ਸ਼ਮ੍ਹਾਂ ਰੌਸ਼ਨ ਕੀਤੀ ਗਈ। 

ਪ੍ਰੋ. ਡਾ. ਵਸੁਧਾ ਸੰਬਿਆਲ ਨੇ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਟਰੱਸਟ ਦੇ ਮਿਸ਼ਨ ਬਾਰੇ ਜਾਣੂ ਕਰਵਾਇਆ ਅਤੇ ਇਸ ਪੁਰਸਕਾਰ ਦੇ ਪਿਛਲੇ ਪ੍ਰਾਪਤ ਕਰਨ ਵਾਲਿਆਂ ਦੀ ਸੂਚੀ ਪੇਸ਼ ਕੀਤੀ। ਪ੍ਰੋ. ਵਨੀਤਾ ਕੁਮਾਰ ਨੇ ਡਾ. ਜੈ ਰੂਪ ਸਿੰਘ ਨਾਲ ਜਾਣ-ਪਛਾਣ ਕਰਵਾਈ ਅਤੇ ਉਹਨਾਂ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਨੂੰ "ਭਾਰਤ ਵਿੱਚ ਮਨੁੱਖੀ ਜੈਨੇਟਿਕਸ ਖੇਤਰ ਲਈ ਇੱਕ ਪਾਇਨੀਅਰ" ਕਿਹਾ।

ਡਾ. ਜੈ ਰੂਪ ਸਿੰਘ ਨੇ "ਡਿਿਮਸਟਿਫਾਇੰਗ ਮਿਥਸ" ਸਿਰਲੇਖ ਅਧੀਨ ਇੱਕ ਦਿਲਚਸਪ ਭਾਸ਼ਣ ਦਿੱਤਾ ਜੋ ਕਿ ਜੈਨੇਟਿਕ ਵਿਿਗਆਨ ਦੇ ਅਤੀਤ, ਵਰਤਮਾਨ ਅਤੇ ਭਵਿੱਖ ਦੇ ਦੁਆਲੇ ਕੇਂਦਰਿਤ ਸੀ ਅਤੇ ਉਹਨਾਂ ਇਸ ਦੇ ਆਲੇ ਦੁਆਲੇ ਮਿੱਥਾਂ ਬਾਰੇ ਚਰਚਾ ਕੀਤੀ। ਉਨ੍ਹਾਂ ਮਹਾਂਭਾਰਤ ਤੋਂ ਲੈ ਕੇ ਯੂਨਾਨੀ ਮਿਿਥਹਾਸ ਤੱਕ ਦੀਆਂ ਵੱਖ-ਵੱਖ ਸਭਿਆਚਾਰਾਂ ਵਿੱਚ ਆਮ ਮਿੱਥਾਂ ਨੂੰ ਸੂਚੀਬੱਧ ਕਰਦਿਆਂ ਜੈਨੇਟਿਕ ਵਿਗਾੜਾਂ ਬਾਰੇ ਗਲਬਾਤ ਕੀਤੀ। ਭਵਿੱਖ ਦੀ ਗੱਲ ਕਰਦੇ ਹੋਏ, ਉਨ੍ਹਾਂ ਕਿਹਾ ਕਿ ਕਈ ਔਜ਼ਾਰ ਜੈਨੇਟਿਕ ਵਿਗਾੜਾਂ ਦਾ ਮੁਕਾਬਲਾ ਕਰਨ ਵਿੱਚ ਕ੍ਰਾਂਤੀਕਾਰੀ ਹੋਣਗੇ ਪਰ ਉਨ੍ਹਾਂ ਇਸ ਦੀ ਮਨੁੱਖਤਾ ਵਿਰੱੁਧ ਗਲਤ ਵਰਤੋਂ ਹੋਣ ਤੋਂ ਵੀ ਸੁਚੇਤ ਕੀਤਾ।

 

Tags: Guru Nanak Dev University Amritsar , Guru Nanak Dev University , Prof. Jaspal Singh Sandhu , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD