Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਟੌਂਸਾ, ਨਾਨੋਵਾਲ ਬੇਟ, ਬਕਾਪੁਰ ਤੇ ਮੋਹਰ ਮੰਡੀਆਂ ਦਾ ਦੌਰਾ

ਕਿਹਾ, ਪੰਜਾਬ ਸਰਕਾਰ ਕਣਕ ਦੀ ਨਿਰਵਿਘਨ ਖਰੀਦ ਤੇ 2125 ਰੁਪਏ ਪ੍ਰਤੀ ਕੁਇੰਟਲ ਦਾ ਪੂਰਾ ਭਾਅ ਦੇਣ ਲਈ ਵਚਨਬੱਧ

Santosh Kataria, Balachaur,AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਲਾਚੌਰ (ਸ਼ਹੀਦ ਭਗਤ ਸਿੰਘ ਨਗਰ) , 18 Apr 2023

Last updated on: Apr 18, 2023, 00:00 IST

ਵਿਧਾਇਕਾ ਸੰਤੋਸ਼ ਕਟਾਰੀਆ ਨੇ ਅੱਜ ਬਲਾਚੌਰ ਹਲਕੇ ਦੀਆਂ  ਟੌਂਸਾ, ਨਾਨੋਵਾਲ ਬੇਟ, ਬਕਾਪੁਰ ਤੇ ਮੋਹਰ ਮੰਡੀਆਂ ’ਚ ਫ਼ਸਲ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਣ ਉਪਰੰਤ ਆਖਿਆ ਕਿ ਪੰਜਾਬ ਸਰਕਾਰ ਕਣਕ ਦੀ ਨਿਰਵਿਘਨ ਖਰੀਦ ਲਈ ਵਣਨਬੱਧ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਵੱਲੋਂ ਬਾਰਸ਼ਾਂ ਕਾਰਨ ਖਰਾਬ ਹੋਏ ਦਾਣੇ ’ਤੇ ਕੱਟ ਲਾਉਣ ਦਾ ਫ਼ੈਸਲਾ ਕੀਤਾ ਗਿਆ ਪਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਕੱਟ ਦੀ ਭਰਪਾਈ ਪੰਜਾਬ ਸਰਕਾਰ ਦੇ ਪੱਧਰ ’ਤੇ ਕਰਨ ਦਾ ਇਤਿਹਾਸਕ ਐਲਾਨ ਹੀ ਨਹੀਂ ਕੀਤਾ ਬਲਕਿ ਕਿਸਾਨਾਂ ਦੇ ਖਾਤਿਆਂ ’ਚ ਖਰੀਦੀ ਫ਼ਸਲ ਦੀ ਅਦਾਇਗੀ 2125 ਰੁਪਏ ਪ੍ਰਤੀ ਕੁਇੰਟਲ ਦੇ ਭਾਅ ਨਾਲ ਕਰਨੀ ਯਕੀਨੀ ਬਣਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸੋਮਵਾਰ ਸ਼ਾਮ ਤੱਕ ਜ਼ਿਲ੍ਹੇ ’ਚ 28.90 ਕਰੋੜ ਰੁਪਏ ਦੀ ਰਾਸ਼ੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਦੇ ਬਦਲੇ ’ਚ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ 140 ਫ਼ੀਸਦੀ ਅਦਾਇਗੀ ਨਾਲ ਸਮੁੱਚੇ ਪੰਜਾਬ ’ਚ ਅਦਾਇਗੀ ਪੱਖੋਂ ਤੀਸਰੇ ਸਥਾਨ ’ਤੇ ਹੈ।ਵਿਧਾਇਕਾ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੰਨਦਾਤੇ ਵਜੋਂ ਜਾਣੇ ਜਾਂਦੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦੇਣ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ, ਜਿਸ ਲਈ ਜ਼ਮੀਨੀ ਪੱਧਰ ’ਤੇ ਸੀਨੀਅਰ ਅਧਿਕਾਰੀਆਂ ਦੀ ਡਿਊਟੀ ਵੀ ਲਾਈ ਗਈ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਕਣਕ ਦਾ ਖਰੀਦ ਸੀਜ਼ਨ ਵਧੀਆ ਢੰਗ ਨਾਲ ਚੱਲ ਰਿਹਾ ਹੈ, ਜਿਸ ਵਿੱਚ ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਪ੍ਰਤੀਨਿਧਾਂ ਦਾ ਰੋਲ ਸ਼ਲਾਘਾਯੋਗ ਹੈ।ਇਸ ਮੌਕੇ ਉਨ੍ਹਾਂ ਨਾਲ ਮੌਜੂਦ ਜ਼ਿਲ੍ਹਾ ਯੋਜਨਾ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਸਾਸ਼ਨ ਦੇ ਤੀਸਰੇ ਖਰੀਦ ਸੀਜ਼ਨ ’ਚ ਵੀ ਇਹ ਦਰਸਾ ਦਿੱਤਾ ਗਿਆ ਹੈ ਕਿ ਜਦੋਂ ਨੀਅਤ ਨੇਕ ਹੋਵੇ ਅਤੇ ਸੁਭਾਅ ’ਚ ਇਮਾਨਦਾਰੀ ਹੋਵੇ ਤਾਂ ਕਿਸੇ ਵੀ ਕਾਰਜ ਵਿੱਚ ਕੋਈ ਮੁਸ਼ਕਿਲ ਨਹੀਂ ਆ ਸਕਦੀ ਹੈ। 

ਉਨ੍ਹਾਂ ਕਿਹਾ ਕਿ ਅੱਜ ਸਮੁੱਚੇ ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਦਿਖਾਈ ਬੇਹਤਰੀਨ ਕਾਰਗੁਜ਼ਾਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਇਰਾਦੇ ਮਜ਼ਬੂਤ ਹੋਣ ਤਾਂ ਮੰਜ਼ਿਲ ਦੂਰ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀਆਂ ਮੁੱਖ ਮੰਤਰੀ ਪੰਜਾਬ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈ ਰਿਹਾ ਹੈ।ਇਸ ਮੌਕੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ, ਸਕੱਤਰ ਮਾਰਕੀਟ ਕਮੇਟੀ ਸੁਰਿੰਦਰਪਾਲ, ਡੀ ਐਫ ਐਸ ਓ ਜਤਿਨ ਵਰਮਾ, ਏ ਐਫ ਐਸ ਓ ਮਨਜੀਤ ਸਿੰਘ, ਮੈਨੇਜਰ ਮਾਰਕਫ਼ੈਡ ਪਰਮਿੰਦਰ ਗੁੱਜਰ, ਪਨਸਪ ਇੰਸਪੈਕਟਰ ਸਤਿੰਦਰ ਭੁੰਬਲਾ, ਫੂਡ ਸਪਲਾਈ ਇੰਸਪੈਕਟਰ ਗਗਨਦੀਪ ਸਿੰਘ, ਧਰਮਪਾਲ, ਹਰੀਸ਼ ਕੁਮਾਰ, ਤੇ ਐਫ ਸੀ ਆਈ ਦੇ ਤਕਨੀਕੀ ਸਹਾਇਕ ਸੁਮੇਰ ਸਿੰਘ ਤੇ ਅਜੇ ਸਿੰਘ ਤੋਂ ਇਲਾਵਾ ਆੜ੍ਹਤੀ ਤੇ ਕਿਸਾਨ ਮੌਜੂਦ ਸਨ।

 

Tags: Santosh Kataria , Balachaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD