Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਅਕਾਲੀ-ਭਾਜਪਾ ਸਰਕਾਰ ਦੀ ਕਾਰਗੁਜ਼ਾਰੀ ਅਤੇ ਮੋਦੀ ਦੇ ਹੱਕ 'ਚ ਹਵਾ ਸਦਕਾ ਪੰਜਾਬ ਅੰਦਰ ਮੁਕਾਬਲਾ ਇੱਕ ਪਾਸੜ-ਸੁਖਬੀਰ ਸਿੰਘ ਬਾਦਲ

ਵਿਕਾਸ, ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਵੋਟ ਕਰੇਗਾ ਪੰਜਾਬ,ਪੰਜਾਬ ਤੋਂ ਇਲਾਵਾ ਕਿਸੇ ਹੋਰ ਸੂਬੇ ਦੇ ਨਤੀਜੇ ਸ਼ਤ ਪ੍ਰਤੀਸ਼ਤ ਨਹੀਂ ਆਉਣਗੇ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 17 Apr 2014

Last updated on: Apr 17, 2014, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਬੀਤੇ ਸੱਤ ਸਾਲਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਦਿਖਾਈ ਗਈ ਕਾਰਗੁਜਾਰੀ ਅਤੇ ਦੇਸ਼ ਅੰਦਰ ਐਨ.ਡੀ.ਏ ਦੇ ਪ੍ਰਧਾਨ ਮੰਤਰੀ ਦੇ ਉਮੀਦਵਾਰ ਸ੍ਰੀ ਮੋਦੀ ਦੇ ਹੱਕ 'ਚ ਚੱਲ ਰਹੀ ਹਵਾ ਦੇ ਸਦਕਾ 16ਵੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਅੰਦਰ ਮੁਕਾਬਲਾ ਇੱਕ ਪਾਸੜ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਾਰੀਆਂ ਦੀਆਂ ਸਾਰੀਆਂ 13 ਸੀਟਾਂ 'ਤੇ ਰਿਕਾਰਡ ਜਿੱਤ ਪ੍ਰਾਪਤ ਕਰੇਗਾ ਅਤੇ ਪੰਜਾਬ ਤੋਂ ਇਲਾਵਾ ਕਿਸੇ ਵੀ ਹੋਰ ਸੂਬੇ ਦੇ ਨਤੀਜੇ ਸ਼ਤ ਪ੍ਰਤੀਸ਼ਤ ਆਉਣ ਦੀ ਸੰਭਾਵਨਾ ਨਹੀਂ ਹੈ।ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਲੁਧਿਆਣਾ ਤੋਂ ਉਮੀਦਵਾਰ ਸ. ਮਨਪ੍ਰੀਤ ਸਿੰਘ ਇਆਲੀ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਭਰ 'ਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਗਠਜੋੜ ਦੇ ਹੱਕ 'ਚ ਚੱਲ ਰਹੀ ਹਨ੍ਹੇਰੀ ਨੂੰ ਨੇੜਿਓਂ ਦੇਖਿਆ ਹੈ। ਉਨ੍ਹਾਂ ਕਿਹਾ ਕਿ ਉਹ ਇੰਨ੍ਹਾਂ ਲੋਕ ਸਭਾ ਚੋਣਾਂ ਨੂੰ ਲੋਕ ਦਾ ਪ੍ਰਤੀਕਰਮ ਜਾਨਣ ਲਈ ਵਰਤ ਰਹੇ ਹਨ ਕਿਉਂਕਿ ਕਾਂਗਰਸ ਪਾਰਟੀ ਗਠਜੋੜ ਸਾਹਮਣੇ ਕਿਤੇ ਵੀ ਨਹੀਂ ਟਿਕ ਰਹੀ। ਸ. ਬਾਦਲ ਨੇ ਕਿਹਾ ਕਿ ਇਸ ਦੌਰਾਨ ਉਨ੍ਹਾਂ ਨੂੰ ਖੁਸੀ ਹੋਈ ਕਿ ਸੂਬੇ ਦੇ ਲੋਕ ਅਕਾਲੀ-ਭਾਜਪਾ ਵੱਲੋਂ ਸ਼ੁਰੂ ਅਪਣਾਈਆਂ ਗਈਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੂੰ ਥੋੜੀਆਂ ਬਹੁਤ ਸ਼ਿਕਾਇਤਾਂ ਵੀ ਹਨ ਪਰ ਉਹ ਲੋਕ ਵੀ ਪੂਰੀ ਤਰ੍ਹਾਂ ਆਸਵੰਦ ਹਨ ਕਿ ਕੇਂਦਰ 'ਚ ਐਨ.ਡੀ.ਏ ਦੀ ਸਰਕਾਰ ਬਣਦਿਆਂ ਹੀ ਪੰਜਾਬ ਸਰਕਾਰ ਉਨ੍ਹਾਂ ਦੀਆਂ ਇਹ ਮੁਸ਼ਕਲਾਂ ਵੀ ਹੱਲ ਕਰ ਦੇਵੇਗੀ।

ਬਾਦਲ ਨੇ ਕਿਹਾ ਕਿ ਐਨ.ਡੀ.ਏ ਦੇ ਪ੍ਰਧਾਨ ਮੰਤਰੀ ਦੇ ਉਮੀਦਵਾਰ ਸ੍ਰੀ ਨਰਿੰਦਰ ਮੋਦੀ ਨੂੰ  ਪਹਿਲਾਂ ਹੀ ਵੱਖ-ਵੱਖ ਚੋਣ ਸਰਵੇਖਣ ਚੈਂਪੀਅਨ ਐਲਾਨ ਚੁੱਕੇ ਹਨ ਅਤੇ ਇਹ ਵੀ ਸਪਸ਼ਟ ਕਰ ਚੁੱਕੇ ਹਨ ਕਿ ਦੇਸ਼ ਅੰਦਰ ਅਗਲੀ ਸਰਕਾਰ ਐਨ.ਡੀ.ਏ ਦੀ ਬਨਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਕਾਲੀ-ਭਾਜਪਾ ਸਰਕਾਰ ਵਿਕਾਸ ਦੇ ਏਜੰਡੇ 'ਤੇ ਲੋਕ ਸਭਾ ਚੋਣਾਂ ਲੜ ਰਹੀ ਹੈ ਅਤੇ ਇਹ ਗੱਲ ਵੀ ਇਸ ਏਜੰਡੇ ਦੇ ਹੱਕ 'ਚ ਹੀ ਭੁਗਤਦੀ ਹੈ ਕਿ ਸ੍ਰੀ ਮੋਦੀ ਨੂੰ ਵਿਕਾਸ ਪੁਰਸ਼ ਵਜੋਂ ਜਾਣਿਆ ਜਾਂਦਾ ਹੈ। ਬਾਦਲ ਨੇ ਕਿਹਾ, ''ਪੰਜਾਬ ਦੇ ਲੋਕਾਂ ਨੇ ਬੀਤੇ 7 ਸਾਲਾਂ ਦੌਰਾਨ ਦੇਖਿਆ ਹੈ ਕਿ ਕਿਸ ਤਰ੍ਹਾਂ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਪੱਖਪਾਤੀ ਅਤੇ ਮਤਰਏ ਰਵੱਈਏ ਦੇ ਬਾਵਜੂਦ ਸੂਬੇ 'ਚ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਇਆ ਹੈ। ਉਹ ਇਹ ਵੀ ਜਾਣਦੇ ਹਨ ਕਿ ਸ੍ਰੀ ਨਰਿੰਦਰ ਮੋਦੀ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਗੂੜੇ ਸਬੰਧ ਹਨ ਅਤੇ ਗੁਜਰਾਤ ਦੇ ਮੁੱਖ ਮੰਤਰੀ ਬਨਣ ਤੋਂ ਪਹਿਲਾਂ 5 ਸਾਲ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹੋਣ ਨਾਤੇ ਸ੍ਰੀ ਮੋਦੀ ਦੇ ਮਨ 'ਚ ਪੰਜਾਬ ਪ੍ਰਤੀ ਬਹੁਤ ਪਿਆਰ ਅਤੇ ਦਰਦ ਹੈ। ਸ੍ਰੀ ਮੋਦੀ ਹੀ ਦੇਸ਼ ਅਤੇ ਪੰਜਾਬ ਦੇ ਉੱਜਲ ਭਵਿੱਖ ਦੀ ਇਕਲੌਤੀ ਉਮੀਦ ਹਨ। ਇਸ ਲਈ ਇੰਨ੍ਹਾਂ ਦੋ ਮੁੱਦਿਆਂ ਦੀ ਬਦੌਲਤ ਗਠਜੋੜ ਲਈ ਲੋਕ ਸਭਾ ਚੋਣਾਂ 'ਚ 13 ਦੀਆਂ 13 ਸੀਟਾਂ 'ਤੇ ਜਿਤ ਦਰਜ਼ ਕਰਨਾ ਬਹੁਤ ਆਸਾਨ ਹੋ ਗਿਆ ਹੈ''।

ਕਾਂਗਰਸ ਪਾਰਟੀ ਨੂੰ ਅਕਾਲੀ-ਭਾਜਪਾ ਗਠਜੋੜ ਸਾਹਮਣੇ ਕੋਈ ਚੁਣੌਤੀ ਨਾ ਦੱਸਦਿਆਂ ਸ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਘਟੀਆ ਰਾਜਨੀਤੀ, ਨਾ ਪੱਖੀ ਪ੍ਰੋਪੋਗੰਡੇ ਅਤੇ ਤਬਾਹਕੁੰਨ ਨਾਅਰਿਆਂ ਨੂੰ ਪੰਜਾਬ ਵਾਰ-ਵਾਰ ਲਗਾਤਾਰ ਨਕਾਰ ਚੁੱਕਿਆ ਹੈ ਅਤੇ ਇੰਨ੍ਹਾਂ ਲੋਕ ਸਭਾ ਚੋਣਾਂ ਰਾਹੀਂ ਹੁਣ ਕਾਂਗਰਸ ਦੇ ਤਾਬੂਤ 'ਚ ਆਖਰੀ ਕਿੱਲ ਗੱਡਣ ਜਾ ਰਿਹਾ ਹੈ। ਸ. ਬਾਦਲ ਨੇ ਕਿਹਾ ਕਿ ਦੂਸਰੇ ਪਾਸੇ ਸੂਬੇ ਦੇ ਲੋਕਾਂ ਵੱਲੋਂ ਗਠਜੋੜ ਦੀਆਂ ਵਿਕਾਸ, ਸ਼ਾਂਤੀ ਅਤੇ ਭਾਈਚਾਰਕ ਸਾਂਝ ਵਾਲੀਆਂ ਨੀਤੀਆਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਸ. ਮਨਪ੍ਰੀਤ ਸਿੰਘ ਬਾਦਲ ਨੂੰ ਆਪਣੀ ਹੋਣ ਜਾ ਰਹੀ ਸ਼ਰਮਨਾਕ ਹਾਰ ਦਾ ਅੰਦਾਜ਼ਾ ਹੋ ਗਿਆ ਹੈ ਇਸ ਲਈ ਉਹ ਭਵਿੱਖ ਦੀ ਨਿਮੋਸ਼ੀ ਤੋਂ ਬਚਣ ਲਈ ਨਿਤ ਨਵੇਂ ਬਹਾਨੇ ਬਣਾ ਰਹੇ ਹਨ। ਸ. ਬਾਦਲ ਨੇ ਕਿਹਾ ਕਿ ਉਹ ਅਜਿਹੇ ਆਗੂ ਬਾਰੇ ਜਿਆਦਾ ਨਹੀਂ ਬੋਲਣਾ ਚਾਹੁੰਦੇ ਜਿਸ ਨੇ ਨਾ ਸਿਰਫ ਆਪਣੇ ਸਿਆਸੀ ਪਿਤਾ ਦੀ ਪਿੱਠ 'ਤੇ ਛੁਰਾ ਮਾਰਿਆ ਹੋਵੇ ਬਲਕਿ ਉਸ 'ਤੇ ਵਿਸ਼ਵਾਸ ਕਰਨ ਵਾਲੇ ਲੋਕਾਂ ਨਾਲ ਵੀ ਦਗਾ ਕੀਤਾ ਹੋਵੇ। ਸ. ਬਾਦਲ ਨੇ ਕਿਹਾ, ''ਮਨਪ੍ਰੀਤ ਝੂਠ ਦਾ ਪੁਲੰਦਾ ਹੈ। ਉਹ ਹੁਣ ਉਸ ਕਾਗਜ਼ੀ ਸ਼ੇਰ ਤੋਂ ਵੱਧ ਨਹੀਂ ਜੋ ਗੁੰਮਰਾਹਕੁੰਨ ਬਿਆਨ ਦਾਗ ਕੇ ਆਏ ਦਿਨ ਖ਼ਬਰਾਂ 'ਚ ਬਣਿਆ ਰਹਿਣਾ ਚਾਹੁੰਦਾ ਹੋਵੇ''।

ਇਸ ਉਪਰੰਤ ਸ. ਬਾਦਲ ਨੇ ਅੱਜ ਸ. ਮਨਪ੍ਰੀਤ ਸਿੰਘ ਇਆਲੀ ਦੇ ਹੱਕ 'ਚ ਸ਼ਹਰ ਦੇ ਵਿਚ ਲੜੀਵਾਰ ਕਈ ਰੈਲੀਆਂ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ 'ਚ ਸ. ਬਾਦਲ ਨੇ ਲੁਧਿਆਣਾ ਦੇ ਵੋਟਰਾਂ ਨੂੰ ਨੌਜਵਾਨ 'ਤੇ ਮਿਹਨਤਕਸ਼ ਉਮੀਦਵਾਰ ਸ. ਮਨਪ੍ਰੀਤ ਸਿੰਘ ਇਆਲੀ ਨੂੰ ਵੋਟ ਪਾ ਕੇ ਵੱਡੇ ਫਰਕ ਨਾਲ ਕਾਮਯਾਬ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੁਣ ਤੱਕ ਦੇ ਸਾਰੇ ਸਰਵੇਖਣਾ ਅਨੁਸਾਰ ਇਹ ਸਪਸ਼ਟ ਹੋ ਚੁੱਕਾ ਹੈ ਕਿ ਕੇਂਦਰ 'ਚ ਐਨ.ਡੀ.ਏ ਦੀ ਸਰਕਾਰ ਬਨਣ ਜਾ ਰਹੀ ਹੈ ਇਸ ਲਈ ਲੁਧਿਆਣੇ ਦੇ ਵੋਟਰਾਂ ਨੂੰ ਚਾਹੀਦਾ ਹੈ ਕਿ ਉਹ ਸ. ਇਆਲੀ ਨੂੰ ਕਾਮਯਾਬ ਕਰਨ ਤਾਂ ਕਿ ਐਨ.ਡੀ.ਏ ਸਰਕਾਰ ਰਾਹੀਂ ਇਸ ਇਲਾਕੇ ਦਾ ਵੱਧ ਤੋਂ ਵੱਧ ਵਿਕਾਸ ਯਕੀਨੀ ਬਣਾਇਆ ਜਾ ਸਕੇ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD