Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਔਰਤਾਂ ਲਈ ਸਿੱਖਿਆ ਮੇਰਾ ਮੁੱਖ ਫੋਕਸ ਹੋਵੇਗਾ : ਕਰਮਜੀਤ ਕੌਰ ਚੌਧਰੀ

ਮੈਂ ਵਿਸ਼ੇਸ਼ ਤੌਰ 'ਤੇ ਦਲਿਤ ਭਾਈਚਾਰੇ ਨੂੰ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੀ: ਕਾਂਗਰਸ ਉਮੀਦਵਾਰ

Karamjit Kaur Chaudhary, Vikramjit Singh Chaudhary, Congress, Punjab Congress

Web Admin

Web Admin

5 Dariya News

ਜਲੰਧਰ , 18 Apr 2023

Last updated on: Apr 18, 2023, 00:00 IST

ਜਲੰਧਰ ਸੰਸਦੀ ਸੀਟ ਦੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਜਲੰਧਰ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਮਰਹੂਮ ਸੰਤੋਖ ਸਿੰਘ ਚੌਧਰੀ ਦੀ ਵਿਰਾਸਤ ਨੂੰ ਅੱਗੇ ਵਧਾਉਣਗੇ, ਜਿਨ੍ਹਾਂ ਨੇ ਸੰਸਦ ਵਿੱਚ ਜਲੰਧਰ ਦੇ ਮੁੱਦਿਆਂ ਨੂੰ ਸਹੀ ਢੰਗ ਨਾਲ ਉਠਾਇਆ।

ਉਨ੍ਹਾਂ ਨੇ ਸ਼ਾਹਕੋਟ ਵਿਧਾਨ ਸਭਾ ਖੇਤਰ ਵਿੱਚ ਕਈ ਚੋਣ ਮੀਟਿੰਗਾਂ ਕੀਤੀਆਂ, ਜਿੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, "ਜੇ ਮੈਨੂੰ ਮੌਕਾ ਮਿਲਿਆ, ਤਾਂ ਮੈਂ ਚੌਧਰੀ ਸੰਤੋਖ ਸਿੰਘ ਵਾਂਗ ਚੰਗੇ ਕੰਮ ਕਰਦੀ ਰਹਾਂਗੀ। ਮੈਂ ਵਿਸ਼ੇਸ਼ ਤੌਰ 'ਤੇ ਦਲਿਤ ਭਾਈਚਾਰੇ ਨੂੰ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੀ , ਜਿਨ੍ਹਾਂ ਨੂੰ 'ਆਪ' ਦੇ ਇੱਕ ਸਾਲ ਦੇ ਸ਼ਾਸਨ ਕਾਲ ਵਿੱਚ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝਾ ਰੱਖਿਆ ਗਿਆ ਹੈ।

ਕਾਂਗਰਸ ਉਮੀਦਵਾਰ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਉਸ ਦਾ ਮੁੱਖ ਧਿਆਨ ਹੋਵੇਗਾ। "ਮੈਂ ਜ਼ਿਲ੍ਹੇ ਦੀਆਂ ਔਰਤਾਂ ਨੂੰ ਸਿੱਖਿਅਤ ਕਰਨ ਵੱਲ ਵਿਸ਼ੇਸ਼ ਧਿਆਨ ਦੇਵਾਂਗੀ", ਉਸ ਨੇ ਅੱਗੇ ਕਿਹਾ।ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਦੌਰਾਨ ਜਲੰਧਰ ਜ਼ਿਲ੍ਹੇ ਵਿਚ ਕਾਂਗਰਸ 3,68,705 ਵੋਟਾਂ ਨਾਲ ਜੇਤੂ ਰਹੀ | 'ਆਪ' ਨੂੰ 3,17,388 ਵੋਟਾਂ ਮਿਲੀਆਂ ਸਨ। ਕਾਂਗਰਸ ਇੱਕ ਵਾਰ ਫਿਰ ਜਿੱਤ ਨੂੰ ਦੁਹਰਾਏਗੀ।

ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਦੇ ਨਾਲ ਉਨ੍ਹਾਂ ਨੇ ਕੁਲਾਰ, ਮੁਬਾਰਕਪੁਰ ਬੰਸੀਆਂ, ਮਹਿਮਦਪੁਰ, ਈਦਾਂ, ਬਲ ਨੌ, ਨਾਰੰਗਪੁਰ ਦੋਨਾ, ਸੋਹਲ ਝਬਾਲ, ਮਾਹਲਾ ਛੰਨਾ, ਮੋਤੀਪੁਰ, ਚਾਚੋਵਾਲ, ਬਦਲੀ ਅਤੇ ਬੜਾ ਜਗੀਰ ਵਿਖੇ ਕਈ ਮੀਟਿੰਗਾਂ ਕੀਤੀਆਂ।ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਜ਼ਿਲ੍ਹੇ ਦੇ ਸਾਰੇ ਵਰਗਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਲੋਕ ਕਈ ਮਿੰਟਾਂ ਤੱਕ ਉਸ ਦੇ ਹੱਕ ਵਿੱਚ ਨਾਅਰੇ ਲਗਾਉਂਦੇ ਰਹਿੰਦੇ ਹਨ।

"ਮੈਂ ਜਿੱਥੇ ਵੀ ਜਾਂਦੀ ਹਾਂ, ਲੋਕ ਸੰਤੋਖ ਸਿੰਘ ਚੌਧਰੀ ਦੇ ਚੰਗੇ ਕੰਮਾਂ ਦਾ ਜ਼ਿਕਰ ਕਰਨਾ ਨਹੀਂ ਭੁੱਲਦੇ। ਮੈਂ ਵਾਅਦਾ ਕਰਦੀ ਹਾਂ ਕਿ ਜਲੰਧਰ ਦੇ ਲੋਕਾਂ ਨੂੰ ਉਸੇ ਤਰਾਂ ਦੀ ਦੇਖਭਾਲ ਮਿਲਦੀ ਰਹੇਗੀ, ਜਿਸ ਤਰਾਂ ਉਹ ਚੌਧਰੀ ਸੰਤੋਖ ਸਿੰਘ ਤੋਂ ਪ੍ਰਾਪਤ ਕਰਦੇ ਸਨ।"

 

Tags: Karamjit Kaur Chaudhary , Vikramjit Singh Chaudhary , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD