Thursday, 16 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰ ਤੋਂ 15 ਸਾਲਾ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ 'ਚ ਤਬਦੀਲੀ ਦੀ ਮੰਗ

ਨਿਤਿਨ ਗਡਕਰੀ ਨੇ ਮੁੱਦੇ ਵਿਚਾਰਨ ਹਿੱਤ ਕੇਂਦਰ ਸਰਕਾਰ ਨਾਲ ਪੱਤਰ-ਵਿਹਾਰ ਲਈ ਕਿਹਾ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Nitin Gadkari

Web Admin

Web Admin

5 Dariya News

ਨਵੀਂ ਦਿੱਲੀ , 18 Apr 2023

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੂਬੇ ਦੀਆਂ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ ਕੀਤੀ ਜਾਵੇ ਅਤੇ ਸੂਬੇ ਨੂੰ 50 ਫ਼ੀਸਦੀ ਅਗਾਊਂ ਕੇਂਦਰੀ ਸਹਾਇਤਾ ਦਿੱਤੀ ਜਾਵੇ।

ਨਵੀਂ ਦਿੱਲੀ ਵਿਖੇ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਟਰਾਂਸਪੋਰਟ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਮੂਲੀਅਤ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਭਰੋਸਾ ਦਿਵਾਇਆ ਕਿ ਜੇਕਰ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ ਕੀਤੀ ਜਾਂਦੀ ਹੈ ਤਾਂ ਪੰਜਾਬ ਵੱਲੋਂ ਸਕਰੈਪ ਗੱਡੀਆਂ ਦੇ ਬਦਲ ਵਜੋਂ ਇਲੈਕਟ੍ਰਿਕ ਵਾਹਨਾਂ ਨੂੰ ਤਰਜੀਹ ਦਿੱਤੀ ਜਾਵੇਗੀ ਕਿਉਂ ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਇਲੈਕਟ੍ਰਿਕ ਵਾਹਨ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਸੂਬਾ ਸਰਕਾਰ ਵਾਤਾਵਰਣ-ਪੱਖੀ ਪਹਿਲ ਦੀ ਦਿਸ਼ਾ ਵਿੱਚ ਅੱਗੇ ਵਧਣ ਨੂੰ ਤਰਜੀਹ ਦੇ ਰਹੀ ਹੈ। 

ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਸ. ਭੁੱਲਰ ਨੇ ਕੌਮੀ ਰਾਜ ਮਾਰਗਾਂ 'ਤੇ ਸਪੀਡ ਹੱਦ ਵਧਾਉਣ ਦੀ ਮੰਗ ਵੀ ਰੱਖੀ।ਸੂਬੇ ਦੀਆਂ ਮੰਗਾਂ ਸਬੰਧੀ ਸ੍ਰੀ ਨਿਤਿਨ ਗਡਕਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧੀ ਕੇਂਦਰ ਨੂੰ ਪੱਤਰ ਲਿਖੇ ਤਾਂ ਜੋ ਇਨ੍ਹਾਂ ਮੰਗਾਂ ਸਬੰਧੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਟ੍ਰੈਫ਼ਿਕ ਨਿਯਮਾਂ ਦੀ ਸਮੀਖਿਆ, ਵਾਹਨ ਫ਼ਿਟਨੈਸ ਸਟੇਸ਼ਨਾਂ ਦੀ ਸਥਾਪਨਾ, ਈ-ਬੱਸਾਂ ਲਈ ਵਿੱਤੀ ਸਹਾਇਤਾ ਅਤੇ ਡਰਾਈਵਿੰਗ ਲਾਇਸੰਸ ਜਾਰੀ ਕਰਨ ਨੂੰ ਸੁਚਾਰੂ ਬਣਾਉਣ ਸਮੇਤ ਵੱਖ-ਵੱਖ ਨੀਤੀ ਮਸਲੇ ਵੀ ਵਿਚਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਨਾਲ ਮਿਲ ਕੇ ਬਹੁਤ ਜਲਦੀ ਪੰਜਾਬ ਵਿੱਚ ਟਰਾਂਸਪੋਰਟ ਦੀਆਂ ਸੁਚਾਰੂ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Nitin Gadkari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD