Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਸ਼ੇਰਗਿੱਲ ਦਾ ਕਿਲਾ ਰਾਏਪੁਰ ਖੇਡਾਂ ਵਿੱਚ ਬੈਲ ਗੱਡੀਆਂ ਦੀ ਦੌੜ ਨੂੰ ਮੁੜ ਸ਼ੁਰੂ ਕਰਨ ਲਈ ਜ਼ੋਰਦਾਰ ਉਪਰਾਲਾ

Anurag Thakur, Anurag Singh Thakur, Jaiveer Shergill, Bharatiya Janata Party, BJP, BJP Punjab

Web Admin

Web Admin

5 Dariya News

ਨਵੀਂ ਦਿੱਲੀ , 19 Apr 2023

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਦੀ ਅਗਵਾਈ ਵਿੱਚ ਕਿਲਾ ਰਾਏਪੁਰ ਸਪੋਰਟਸ ਸੁਸਾਇਟੀ ਦੇ ਇੱਕ ਵਫ਼ਦ ਨੇ ਅੱਜ ਇੱਥੇ ਕੇਂਦਰੀ ਖੇਡਾਂ, ਯੁਵਾ ਮਾਮਲੇ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ।  ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਵਫ਼ਦ ਦੇ ਮੈਂਬਰਾਂ ਨੇ ਠਾਕੁਰ ਨੂੰ ਅਪੀਲ ਕੀਤੀ ਕਿ ਉਹ 'ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ 2019' ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ ਦਿਵਾਉਣ।  

ਸ਼ੇਰਗਿੱਲ ਨੇ ਠਾਕੁਰ ਨੂੰ ਦੱਸਿਆ ਕਿ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਨਾਲ ਸਾਲਾਨਾ ਕਿਲਾ ਰਾਏਪੁਰ ਰੂਰਲ ਓਲੰਪਿਕ ਵਿੱਚ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਨ ਦਾ ਰਾਹ ਪੱਧਰਾ ਹੋ ਜਾਵੇਗਾ।ਸ਼ੇਰਗਿੱਲ ਨੇ ਠਾਕੁਰ ਦਾ ਧਿਆਨ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਅਤੇ ਪੰਜਾਬੀਅਤ ਨਾਲ ਜੁੜੇ ਸੱਭਿਆਚਾਰ ਅਤੇ ਵਿਰਸੇ ਦੇ ਗੰਭੀਰ ਮੁੱਦੇ ਵੱਲ ਦਿਵਾਉਂਦਿਆਂ ਕਿਹਾ ਕਿ ਉਪਰੋਕਤ ਪੇਂਡੂ ਖੇਡਾਂ 1933 ਤੋਂ ਲਗਾਤਾਰ ਪਿੰਡ ਕਿਲਾ ਰਾਏਪੁਰ, ਜ਼ਿਲ੍ਹਾ ਲੁਧਿਆਣਾ ਵਿਖੇ ਕਰਵਾਈਆਂ ਜਾ ਰਹੀਆਂ ਹਨ। 

 ਸਮਾਂ ਬਦਲਣ ਨਾਲ ਇਨ੍ਹਾਂ ਪੇਂਡੂ ਖੇਡਾਂ ਦੀ ਲੋਕਪ੍ਰਿਅਤਾ ਵਿਚ ਕਾਫੀ ਵਾਧਾ ਹੋਇਆ ਹੈ ਅਤੇ ਇਨ੍ਹਾਂ ਨੂੰ ਪੂਰੀ ਦੁਨੀਆ ਵਿਚ ਮਿੰਨੀ ਓਲੰਪਿਕ ਵਜੋਂ ਜਾਣਿਆ ਜਾਂਦਾ ਹੈ।  ਇਹਨਾਂ ਖੇਡਾਂ ਵਿੱਚੋਂ ਸਭ ਤੋਂ ਵੱਧ ਪ੍ਰਸਿੱਧ ਬੈਲਗੱਡੀਆਂ ਦੀ ਦੌੜ ਹੈ, ਜਿਸ ਨੂੰ ਪੀ.ਈ.ਟੀ.ਏ (ਪੀਪਲ ਫਾਰ ਦ ਐਥੀਕਲ ਟ੍ਰੀਟਮੈਂਟ ਆਫ਼ ਐਨੀਮਲਜ਼) ਦੁਆਰਾ ਇੱਕ ਪਟੀਸ਼ਨ ਦੇ ਬਾਅਦ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੁਆਰਾ ਸਾਲ 2014 ਵਿੱਚ ਪਾਬੰਦੀ ਲਗਾਈ ਗਈ ਸੀ।

ਸ਼ੇਰਗਿੱਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਇਸ ਖੇਡ ਦੀ ਲੋਕਪ੍ਰਿਅਤਾ ਅਤੇ ਇਸਦੇ ਇਤਿਹਾਸਕ ਤੇ ਸੱਭਿਆਚਾਰਕ ਮਹੱਤਵ ਨੂੰ ਦੇਖਦਿਆਂ ਪੰਜਾਬ ਵਿਧਾਨ ਸਭਾ ਨੇ 'ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ 2019' ਪਾਸ ਕਰਕੇ ਮਨਜ਼ੂਰੀ ਲਈ ਮਾਨਯੋਗ ਰਾਸ਼ਟਰਪਤੀ ਕੋਲ ਭੇਜਿਆ ਸੀ, ਪਰ ਭਾਰਤ ਸਰਕਾਰ ਨੇ ਅਜੇ ਤੱਕ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਨ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ।

ਕੇਂਦਰੀ ਮੰਤਰੀ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ, ਸ਼ੇਰਗਿੱਲ ਨੇ ਦੱਸਿਆ ਕਿ ਇਹ ਖੇਡ ਸਿਰਫ਼ ਕਿਲਾ ਰਾਏਪੁਰ ਪਿੰਡ (ਲੁਧਿਆਣਾ) ਵਿੱਚ ਹੀ ਨਹੀਂ, ਬਲਕਿ ਪੰਜਾਬ ਦੇ 80 ਫੀਸਦੀ ਪਿੰਡਾਂ ਵਿੱਚ ਖੇਡੀ ਜਾਂਦੀ ਹੈ, ਜਿਨ੍ਹਾਂ ਦੀ ਗਿਣਤੀ 12000 ਦੇ ਕਰੀਬ ਹੈ।  ਇਸ ਲਈ ਇਸ ਖੇਡ ਨੂੰ ਮੁੜ ਤੋਂ ਇਜਾਜ਼ਤ ਦੇਣ ਨਾਲ ਨਾ ਸਿਰਫ਼ ਕਿਲਾ ਰਾਏਪੁਰ ਪਿੰਡ, ਸਗੋਂ ਇਸ ਖੇਡ ਨਾਲ ਭਾਵਨਾਤਮਕ ਤੌਰ 'ਤੇ ਜੁੜੇ ਹੋਏ ਪੰਜਾਬ ਦੇ ਹਰ ਪਿੰਡ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ।  

ਦੇਸ਼ ਦੇ ਅੰਨਦਾਤਾ ਕਿਸਾਨਾਂ ਦਾ ਇਸ ਖੇਡ ਨਾਲ ਕਾਫੀ ਲਗਾਅ ਹੈ, ਜੋ ਕਿ ਲੱਖਾਂ ਦੀ ਗਿਣਤੀ 'ਚ ਕਿਲਾ ਰਾਏਪੁਰ ਸਟੇਡੀਅਮ 'ਚ ਇਸਦਾ ਆਨੰਦ ਮਾਣਨ ਆਉਂਦੇ ਹਨ।ਵਫ਼ਦ ਦੇ ਮੈਂਬਰਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਕਈ ਵੱਡੇ ਕਾਰਪੋਰੇਟ ਘਰਾਣੇ ਵੀ ਇਨ੍ਹਾਂ ਖੇਡਾਂ ਨੂੰ ਸਪਾਂਸਰ ਕਰਦੇ ਹਨ।  ਇਸ ਮੁੱਦੇ ਦੀ ਗੰਭੀਰਤਾ ਦਾ ਜ਼ਿਕਰ ਕਰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਵਿਦੇਸ਼ੀ ਸੈਲਾਨੀਆਂ ਸਮੇਤ ਲੱਖਾਂ ਲੋਕ ਇਨ੍ਹਾਂ ਖੇਡਾਂ ਦਾ ਆਨੰਦ ਲੈਣ ਆਉਂਦੇ ਹਨ।  

ਇਨ੍ਹਾਂ ਖੇਡਾਂ ਦੀ ਅਥਾਹ ਲੋਕਪ੍ਰਿਅਤਾ ਕਾਰਨ ਭਾਰਤ ਸਰਕਾਰ ਨੇ 1970 ਵਿੱਚ ਇਨ੍ਹਾਂ ਖੇਡਾਂ ਨੂੰ ਵਿਰਾਸਤੀ ਖੇਡਾਂ ਦੀ ਸੂਚੀ ਵਿੱਚ ਸ਼ਾਮਲ ਕਰ ਲਿਆ ਸੀ, ਜਿਸ ਕਾਰਨ 1970 ਤੋਂ ਹਰ ਸਾਲ ਭਾਰਤ ਸਰਕਾਰ ਵੱਲੋਂ ਇਨ੍ਹਾਂ ਵਿਰਾਸਤੀ ਖੇਡਾਂ ਦੇ ਆਯੋਜਨ ਲਈ 2.5 ਲੱਖ ਰੁਪਏ ਦੀ ਸਾਲਾਨਾ ਰਾਸ਼ੀ ਦਿੱਤੀ ਜਾਂਦੀ ਹੈ।

ਵਫ਼ਦ ਦੇ ਮੈਂਬਰਾਂ ਨੇ ਮੰਤਰੀ ਨੂੰ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਤੋਂ 22.2.2022 ਨੂੰ ਪੱਤਰ ਨੰਬਰ 17/44/2019-JUDL & PP ਰਾਹੀਂ ਕੁਝ ਸਪੱਸ਼ਟੀਕਰਨ ਮੰਗੇ ਗਏ ਸਨ।  ਜਿਸਦਾ ਸਪੱਸ਼ਟੀਕਰਨ ਪੰਜਾਬ ਸਰਕਾਰ ਵੱਲੋਂ ਮਿਤੀ 18-07-2022 ਨੂੰ ਸ੍ਰੀ ਸੁਰੇਸ਼ ਚੰਦਰ ਟਮਟਾ, ਡਿਪਟੀ ਸਕੱਤਰ, ਭਾਰਤ ਸਰਕਾਰ, ਗ੍ਰਹਿ ਮੰਤਰਾਲੇ (ਜੁਡੀਸ਼ੀਅਲ ਅਤੇ ਪੀ.ਪੀ. ਸੈਕਸ਼ਨ, ਜੁਡੀਸ਼ੀਅਲ ਵਿੰਗ), ਕਮਰਾ ਨੰਬਰ 17, ਦੂਜੀ ਮੰਜ਼ਿਲ, ਮੇਜਰ ਧਿਆਨਚੰਦ ਨੈਸ਼ਨਲ ਸਟੇਡੀਅਮ ਨਵੀਂ ਦਿੱਲੀ ਨੂੰ ਭੇਜਿਆ ਗਿਆ ਸੀ।

ਸ਼ੇਰਗਿੱਲ ਨੇ ਠਾਕੁਰ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਕਿ ਉਹ ਕਿਲਾ ਰਾਏਪੁਰ ਸਪੋਰਟਸ ਸੋਸਾਇਟੀ ਦੀ ਮਦਦ ਕਰਨ ਤਾਂ ਜੋ ਆਉਣ ਵਾਲੀਆਂ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਵੀ ਸ਼ਾਮਲ ਕੀਤੀਆਂ ਜਾ ਸਕਣ।  ਇਸ ਤੋਂ ਇਲਾਵਾ, ਭਾਰਤੀ ਵਿਰਾਸਤੀ ਖੇਡਾਂ ਲਈ ਭਾਰਤ ਸਰਕਾਰ ਵੱਲੋਂ ਦਿੱਤੀ ਜਾਂਦੀ 2.5 ਲੱਖ ਰੁਪਏ ਦੀ ਸਾਲਾਨਾ ਗਰਾਂਟ ਵੀ ਪਿਛਲੇ 4 ਸਾਲਾਂ ਤੋਂ ਨਹੀਂ ਮਿਲੀ ਹੈ।  

ਸ਼ੇਰਗਿੱਲ ਨੇ ਠਾਕੁਰ ਨੂੰ ਇਸ ਮਾਮਲੇ ਦੀ ਘੋਖ ਕਰਨ ਦੀ ਬੇਨਤੀ ਕੀਤੀ, ਤਾਂ ਜੋ ਗਰਾਂਟ ਦੇ ਬਕਾਏ ਜਲਦੀ ਜਾਰੀ ਕੀਤੇ ਜਾ ਸਕਣ।ਸ਼ੇਰਗਿੱਲ ਨੇ ਠਾਕੁਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ 'ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਇਸਨੂੰ ਪ੍ਰਵਾਨਗੀ ਦੇਣ ਅਤੇ 'ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ 2019' 'ਤੇ ਰਾਸ਼ਟਰਪਤੀ ਦੀ ਪ੍ਰਵਾਨਗੀ ਲੈਣ ਲਈ ਹਰ ਸੰਭਵ ਕੋਸ਼ਿਸ਼ ਕਰਨ ਤਾਂ ਜੋ ਸਾਡੀ ਪੁਰਾਣੀ ਗੌਰਵਮਈ ਵਿਰਾਸਤ ਕਾਇਮ ਰਹੇ।  

ਇਸ ਲਈ ਕਿਲਾ ਰਾਏਪੁਰ ਸਮੇਤ ਪੰਜਾਬ ਦੇ 12000 ਪਿੰਡਾਂ ਦੇ ਵਾਸੀ ਹਮੇਸ਼ਾ ਤੁਹਾਡੇ ਧੰਨਵਾਦੀ ਰਹਿਣਗੇ।  ਭਾਜਪਾ ਦੇ ਬੁਲਾਰੇ ਨੇ ਇਸ ਸਬੰਧੀ ਠਾਕੁਰ ਨੂੰ ਇਕ ਪੱਤਰ ਵੀ ਦਿੱਤਾ।

 

 

Tags: Anurag Thakur , Anurag Singh Thakur , Jaiveer Shergill , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD