Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਮੁਲਾਕਾਤ

ਰੋਜ਼ਗਾਰ ਉਤਪਤੀ ਮੰਤਰੀ ਨੇ ਕੈਡਿਟਾਂ ਨੂੰ ਰੱਖਿਆ ਸੇਵਾਵਾਂ 'ਚ ਸਥਾਈ ਕਮਿਸ਼ਨ ਹਾਸਲ ਕਰਨ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, DC Mohali, Aashika Jain, Deputy Commissioner Mohali

Web Admin

Web Admin

5 Dariya News

ਚੰਡੀਗੜ੍ਹ , 19 Apr 2023

Last updated on: Apr 19, 2023, 00:00 IST

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) (ਲੜਕੇ) ਅਤੇ ਮਾਈ ਭਾਗੋ ਏ.ਐਫ.ਪੀ.ਆਈ. (ਲੜਕੀਆਂ) ਦੇ ਕੈਡਿਟਾਂ ਨਾਲ ਮੁਲਾਕਾਤ ਕੀਤੀ। 

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਇਨ੍ਹਾਂ ਦੋ ਵੱਕਾਰੀ ਸੰਸਥਾਵਾਂ ਦਾ ਉਦੇਸ਼ ਰੱਖਿਆ ਸੇਵਾਵਾਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਸਥਾਈ ਕਮਿਸ਼ਨ ਪ੍ਰਾਪਤ ਕਰਨ ਲਈ ਪੰਜਾਬ ਦੇ ਚੁਣੇ ਹੋਏ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਸਿਖਲਾਈ ਦੇਣਾ ਹੈ।ਇਨ੍ਹਾਂ ਨਾਮਵਰ ਅਦਾਰਿਆਂ ਦਾ ਹਿੱਸਾ ਬਣਨ ਲਈ ਕੈਡਿਟਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਸਾਰੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। 

ਉਨ੍ਹਾਂ ਨੇ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਸਥਾਈ ਕਮਿਸ਼ਨ ਦੀ ਪ੍ਰਾਪਤੀ ਦੇ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਵਾਸਤੇ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਇਨ੍ਹਾਂ ਕੈਡਿਟਾਂ 'ਤੇ ਭਰੋਸਾ ਪ੍ਰਗਟਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਮਾਪਿਆਂ ਨੂੰ ਹੀ ਨਹੀਂ ਬਲਕਿ ਸੂਬੇ ਅਤੇ ਦੇਸ਼ ਨੂੰ ਉਨ੍ਹਾਂ ਤੋਂ ਵੱਡੀਆਂ ਉਮੀਦਾਂ ਹਨ ਕਿਉਂਕਿ ਉਨ੍ਹਾਂ ਨੇ ਰੱਖਿਆ ਸੇਵਾਵਾਂ ਦੇ ਬਹਾਦਰੀ ਅਤੇ ਅਨੁਸ਼ਾਸਨ ਵਾਲੇ ਖੇਤਰ ਵਿੱਚ ਕਰੀਅਰ ਬਣਾਉਣ ਦਾ ਸੁਪਨਾ ਸੰਜੋਇਆ ਹੈ।  

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜੇ.ਐਸ. ਸੰਧੂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਮਾਰਚ, 2022 ਤੋਂ ਹੁਣ ਤੱਕ ਇਸ ਇੰਸਟੀਚਿਊਟ ਦੀਆਂ 4 ਲੇਡੀ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਅਫ਼ਸਰ ਰੈਂਕ ਮਿਲਿਆ ਹੈ, ਦੋ ਲੇਡੀ ਕੈਡਿਟਾਂ ਨੇ ਓ.ਟੀ.ਏ./ਏ.ਐਫ.ਏ. ਵਿੱਚ ਜੁਆਇਨ ਕੀਤਾ ਹੈ, ਇੱਕ ਲੇਡੀ ਕੈਡਿਟ ਨੇ ਐਨ.ਡੀ.ਏ. ਵਿੱਚ ਜੁਆਇਨ ਕੀਤਾ ਹੈ ਅਤੇ 25 ਲੇਡੀ ਕੈਡਿਟਾਂ ਏ.ਐਫ.ਸੀ.ਏ.ਟੀ. ਅਤੇ ਸੀ.ਡੀ.ਐਸ. ਲਿਖਤੀ ਪ੍ਰੀਖਿਆਵਾਂ ਪਾਸ ਕਰਨ ਉਪਰੰਤ  ਐਸ.ਐਸ.ਬੀ. ਤੋਂ ਕਾਲ ਲੈਟਰਾਂ ਦੀ ਉਡੀਕ ਵਿੱਚ ਹਨ। 

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ ਨੇ ਸ੍ਰੀ ਅਮਨ ਅਰੋੜਾ ਨੂੰ ਦੱਸਿਆ ਕਿ ਮਾਰਚ 2022 ਤੋਂ ਹੁਣ ਤੱਕ 18 ਕੈਡਿਟਾਂ ਨੇ ਐਨ.ਡੀ.ਏ./ਅਤੇ ਇਸਦੇ ਬਰਾਬਰ ਦੇ ਦਰਜੇ ਦੀਆਂ ਅਕੈਡਮੀਆਂ ਵਿੱਚ ਜੁਆਇਨ ਕੀਤਾ ਹੈ ਅਤੇ 22 ਕੈਡਿਟਾਂ ਨੇ ਭਾਰਤ ਦੇ ਰੱਖਿਆ ਬਲਾਂ ਵਿੱਚ ਅਫ਼ਸਰ ਰੈਂਕ ‘ਤੇ ਜੁਆਇੰਨ ਕੀਤਾ ਹੈ। 14 ਕੈਡਿਟਾਂ ਨੇ ਆਪਣੀ ਐਸ.ਐਸ.ਬੀ. ਦੀ ਪ੍ਰੀਖਿਆ ਕਲੀਅਰ ਕਰ ਲਈ ਹੈ ਅਤੇ ਮੈਰਿਟ ਸੂਚੀ ਤੇ ਕਾਲ ਲੈਟਰਾਂ ਦੀ ਉਡੀਕ ਵਿੱਚ ਹਨ।

ਇਸ ਮੌਕੇ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਕੁਮਾਰ ਰਾਹੁਲ, ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , DC Mohali , Aashika Jain , Deputy Commissioner Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD