Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਣਕ ਦੀ ਖ਼ਰੀਦ ਨੂੰ ਹੋਰ ਬਿਹਤਰ ਕਰਨ ਲਈ ਖ਼ਰੀਦ ਏਜੰਸੀਆਂ ਕੋਈ ਕਮੀ ਨਾ ਛੱਡਣ: ਡਿਪਟੀ ਕਮਿਸ਼ਨਰ

ਹੁਣ ਤਕ 59,815 ਮੀਟਰਕ ਟਨ ਕਣਕ ਦੀ ਆਮਦ ਹੋਈ: ਡਾ. ਨਵਰੀਤ

DC Ropar, Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 19 Apr 2023

Last updated on: Apr 19, 2023, 00:00 IST

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਨੂੰ ਕਿਸਾਨਾਂ ਲਈ ਹੋਰ ਬਿਹਤਰ ਕਰਨ ਦੇ ਮੰਤਵ ਨਾਲ਼ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਕੀਤੀ ਕਣਕ ਦੀ ਫਸਲ ਦੀ ਲਿਫਟਿੰਗ ਪ੍ਰਕਿਰਿਆ ਵਿਚ ਤੇਜੀ ਲਿਆਉਣ ਦੀ ਹਦਾਇਤ ਜਾਰੀ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। 

ਡਾ. ਪ੍ਰੀਤੀ ਯਾਦਵ ਵਲੋਂ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਕਿਸਾਨਾਂ ਦੀ ਫਸਲ ਦੀ ਅਦਾਇਗੀ ਸਮੇਂ ਸਿਰ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਕਣਕ ਦੀ ਆਮਦ ,ਖਰੀਦ, ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਜਿਸ ਨੂੰ ਨਿਰੰਤਰ ਬਰਕਰਾਰ ਰੱਖਿਆ ਜਾਵੇ ਅਤੇ ਜਿੱਥੇ ਕਿਤੇ ਵੀ ਮੁਸ਼ਕਲ ਪੇਸ਼ ਆਉਂਦੀ ਹੈ ਅਧਿਕਾਰੀਆਂ ਵੱਲੋਂ ਉਸ ਦਾ ਤੁਰੰਤ ਹੱਲ ਕੀਤਾ ਜਾਵੇ।

ਇਸ ਮੀਟਿੰਗ ਵਿੱਚ ਜ਼ਿਲ੍ਹਾ ਕੰਟਰੋਲਰ ਡਾ. ਨਵਰੀਤ ਨੇ ਜਾਣਕਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤਕ 59,815 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 59,805 ਮੀਟਰਕ ਟਨ ਦੀ ਖਰੀਦ ਸਮੂਹ ਏਜੰਸੀਆਂ ਵਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ ਪਨਗਰੇਨ ਵੱਲੋਂ 18,494 ਮੀਟਰਕ ਟਨ, ਮਾਰਕਫੈਡ ਵੱਲੋਂ 14,429 ਮੀਟਰਕ ਟਨ, ਪਨਸਪ ਵੱਲੋਂ 10,769 ਮੀਟਰਕ ਟਨ, ਵੇਅਰਹਾਊਸ ਵੱਲੋਂ 8,026 ਮੀਟਰਕ ਟਨ, ਐਫ.ਸੀ.ਆਈ. 2,469 ਮੀਟਰਕ ਟਨ ਅਤੇ ਵਪਾਰੀ ਵਰਗ ਵਲੋਂ 5,618 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 138 ਫੀਸਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ ਜੋ ਕਿ 98.49 ਕਰੋੜ ਰੁਪਏ ਬਣਦੀ ਹੈ।

 

Tags: DC Ropar , Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD