Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪੰਜਾਬ ਸਰਕਾਰ ਨੇ ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕੀ : ਹਰਭਜਨ ਸਿੰਘ ਈ.ਟੀ.ਓ.

ਟੋਲ ਪਲਾਜ਼ੇ ਬੰਦ ਹੋਣ ਕਾਰਨ ਆਮ ਲੋਕਾਂ ਦੇ ਰੋਜ਼ਾਨਾ ਲੱਖਾਂ ਰੁਪਏ ਬਚਣਗੇ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 20 Apr 2023

Last updated on: Apr 20, 2023, 00:00 IST

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ 9 ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕ ਦਿੱਤੀ ਹੈ।ਇਸ ਕਦਮ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਦੇ ਲੋਕਾਂ ਹਿੱਤਾਂ ਨੂੰ ਮੁੱਖ ਰੱਖਦਿਆਂ ਇਹ ਟੋਲ ਪਲਾਜ਼ੇ ਬੰਦ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਵੀ ਬੰਦ ਕਰਵਾਏ ਜਾਣਗੇ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਇੱਕ ਵਰ੍ਹੇ ਦੌਰਾਨ ਕੀਰਤਪੁਰ ਸਾਹਿਬ-ਨੰਗਲ-ਊਨਾ 1, ਹੁਸ਼ਿਆਰਪੁਰ-ਟਾਂਡਾ 1, ਲੁਧਿਆਣਾ-ਸੰਗਰੂਰ 2, ਹਾਈਲੈਵਲ ਮੱਖੂ ਬ੍ਰਿਜ 1, ਬਲਾਚੌਰ-ਦਸੂਹਾ (ਬਲਾਚੌਰ-ਗੜਸ਼ੰਕਰ-ਹੁਸ਼ਿਆਰਪੁਰ-ਦਸੂਹਾ) 3 ਅਤੇ ਪਟਿਆਲਾ-ਸਮਾਣਾ-ਪਾਤੜਾਂ 1 ਆਦਿ ਕੁੱਲ 9 ਟੋਲ ਪਲਾਜ਼ੇ ਬੰਦ ਕਰਵਾਏ ਹਨ, ਜੋ ਸਮਝੌਤਿਆਂ ਦੀਆਂ ਸਾਰੀਆਂ ਸ਼ਰਤਾਂ ਤੋਂ ਪਾਸੇ ਜਾ ਕੇ ਲੋਕਾਂ ਦੀ ਲੁੱਟ ਕਰ ਰਹੇ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰ ਨੇ ਆਪਣੇ ਸਵਾਰਥ ਕਰਕੇ ਡਿਫਾਲਟਰਾਂ ਦੀ ਢਾਲ ਬਣ ਕੇ ਕੰਮ ਕੀਤਾ ਅਤੇ ਟੋਲ ਪਲਾਜ਼ਾ ਕੰਪਨੀਆਂ ਦੀਆਂ ਆਪਹੁਦਰੀਆਂ ਨੂੰ ਨਜ਼ਰਅੰਦਾਜ਼ ਕੀਤਾ।ਉਨ੍ਹਾਂ ਕਿਹਾ ਕਿ ਬੰਦ ਕਰਵਾਏ ਗਏ ਟੋਲ ਪਲਾਜ਼ੇ ਸਮਝੌਤੇ ਤਹਿਤ ਸੇਵਾ ਨਹੀਂ ਦੇ ਰਹੇ ਸਨ। ਉਨ੍ਹਾਂ ਦੱਸਿਆ ਕਿ ਸਬੰਧਤ ਪਲਾਜ਼ਿਆਂ ‘ਤੇ ਸਮਝੌਤੇ ਦੇ ਬਾਵਜੂਦ ਐਂਬੂਲੈਂਸ ਤੇ ਰਿਕਵਰੀ ਵੈਨ ਦਾ ਕੋਈ ਪ੍ਰਬੰਧ ਨਹੀਂ ਨਹੀਂ ਸੀ। 

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਟੋਲ ਪਲਾਜ਼ਾ ਕੰਪਨੀਆਂ ਦੀਆਂ ਇਨ੍ਹਾਂ ਬੇਨਿਯਮੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ।ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖ ਰਹੀ ਹੈ ਅਤੇ ਭਵਿੱਖ ‘ਚ ਵੀ ਰੱਖੇਗੀ। 

ਉਨ੍ਹਾਂ ਕਿਹਾ ਸੂਬਾ ਸਰਕਾਰ ਨੇ ਕਾਰਜਕਾਲ ਸੰਭਾਲਦੇ ਹੀ ਲੋਕ ਹਿੱਤ ਦੇ ਫੈਸਲੇ ਲਏ ਹਨ ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਸਾਲ ਵਿੱਚ ਸੂਬੇ ਦੇ 28 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, 300 ਯੂਨਿਟ ਤੱਕ ਪ੍ਰਤੀ ਮਹੀਨਾ ਮੁਫ਼ਤ ਬਿਜਲੀ, 500 ਤੋਂ ਵੱਧ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਅਤੇ ਫਸਲ ਦੇ ਖਰਾਬੇ ਦਾ ਮੁਆਵਜਾ ਤੁਰੰਤ ਜਾਰੀ ਕਰਨਾ ਆਦਿ ਫੈਸਲੇ ਸੂਬਾ ਸਰਕਾਰ ਦੀਆਂ ਤਰਜੀਹਾਂ ਨੂੰ ਦਰਸਾਉਂਦੇ ਹਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD