Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਿਲੌਰ 'ਚ ਕੀਤਾ ਚੋਣ ਪ੍ਰਚਾਰ, ਕਰਮਜੀਤ ਕੌਰ ਚੌਧਰੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ

Charanjit Singh Channi, Punjab Pradesh Congress Committee, Congress, Punjab Congress, Karamjit Kaur Chaudhary, Vikramjit Singh Chaudhary, Partap Singh Bajwa

5 Dariya News

5 Dariya News

5 Dariya News

ਜਲੰਧਰ , 20 Apr 2023

Last updated on: Apr 20, 2023, 00:00 IST

ਵੀਰਵਾਰ ਨੂੰ ਫਿਲੌਰ ਵਿਧਾਨ ਸਭਾ ਹਲਕੇ ਵਿੱਚ ਵੱਡੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਹੱਕ ਵਿੱਚ ਵੋਟ ਪਾ ਕੇ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੂੰ ਸ਼ਰਧਾਂਜਲੀ ਭੇਂਟ ਕਰਨ ਦੀ ਅਪੀਲ ਕੀਤੀ। 

ਉਨ੍ਹਾਂ ਨੇ ਫਿਲੌਰ ਦੇ ਵੋਟਰਾਂ ਨੂੰ ਆਖਿਆ ਕਿ ਉਹ 'ਆਪ', ਭਾਜਪਾ ਜਾਂ ਅਕਾਲੀਆਂ ਨੂੰ ਵੋਟ ਪਾ ਕੇ ਆਪਣੀ ਵੋਟ ਬਰਬਾਦ ਨਾ ਕਰਨ ਅਤੇ ਲੋਕ ਸੇਵਾ ਨੂੰ ਆਪਣਾ ਜੀਵਨ ਸਮਰਪਿਤ ਕਰਨ ਅਤੇ ਜਲੰਧਰ ਵਾਸੀਆਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਅਣਥੱਕ ਮਿਹਨਤ ਕਰਨ ਵਾਲੇ ਸੰਤੋਖ ਸਿੰਘ ਚੌਧਰੀ ਦੀ ਯਾਦ ਨੂੰ ਆਪਣੀ ਵੋਟ ਸਮਰਪਿਤ ਕਰਨ।

ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕਰਦਿਆਂ ਚਰਨਜੀਤ ਚੰਨੀ ਨੇ ਕਿਹਾ ਕਿ ਇਹ ਉਨ੍ਹਾਂ ਦੀ ਆਪਣੀ ਸਰਕਾਰ ਦੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੇ ਮੁਕਾਬਲੇ ਹਰ ਪੱਖ ਤੋਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਪੰਜਾਬੀਆਂ ਦਾ ਜੀਵਨ ਸੁਧਾਰਨ ਵੱਲ ਧਿਆਨ ਦੇਣ ਦੀ ਬਜਾਏ ਉਹਨਾਂ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪ੍ਰੇਸ਼ਾਨ ਕਰਨ ਲਈ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ।

'ਆਪ' ਸਰਕਾਰ ਨੂੰ ਦਲਿਤ ਵਿਰੋਧੀ ਅਤੇ ਗਰੀਬ ਵਿਰੋਧੀ ਕਰਾਰ ਦਿੰਦਿਆਂ ਚੰਨੀ ਨੇ ਕਿਹਾ ਕਿ ਇਸ ਸਰਕਾਰ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਕੀਲਾਂ ਨੂੰ ਐਡਵੋਕੇਟ ਜਨਰਲ ਦਫ਼ਤਰ ਵਿੱਚ ਅਸਾਮੀਆਂ ਲਈ ਰਾਖਵੇਂਕਰਨ ਦਾ ਲਾਭ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਅਨੁਸੂਚਿਤ ਜਾਤੀ ਦਾ ਉਪ ਮੁੱਖ ਮੰਤਰੀ ਲਗਾਉਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ, ਜਦੋਂ ਕਿ ਉਹ ਜਲੰਧਰ ਜ਼ਿਮਨੀ ਚੋਣ ਵਿੱਚ ਵੀ ਪ੍ਰਚਾਰ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਗਰੀਬ ਲੋਕਾਂ ਨੂੰ ਉਨ੍ਹਾਂ ਦਾ ਰਾਸ਼ਨ ਦਾ ਹੱਕ ਵੀ ਨਹੀਂ ਦਿੱਤਾ ਜਾ ਰਿਹਾ ਹੈ।ਚੰਨੀ ਨੇ ਮੀਟਿੰਗਾਂ ਵਿੱਚ ਹਾਜ਼ਰ ਔਰਤਾਂ ਨੂੰ ਸਵਾਲ ਕਰਦਿਆਂ ਆਖਿਆ, ਕੀ ਉਨ੍ਹਾਂ ਨੂੰ 1000 ਰੁਪਏ ਮਿਲੇ ਹਨ, ਜੋ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਇੱਕ ਵੱਡਾ ਵਾਅਦਾ ਸੀ।

ਚੰਨੀ ਨੇ ਕਿਹਾ ਕਿ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਲੋਕ ਸੇਵਾ ਪ੍ਰਤੀ ਵਚਨਬੱਧ ਅਤੇ ਚੌਧਰੀ ਸੰਤੋਖ ਸਿੰਘ ਦੀ ਵਿਰਾਸਤ ਨੂੰ ਅੱਗੇ ਤੋਰਨ ਲਈ ਸਮਰਪਿਤ ਹੈ। ਸਾਬਕਾ ਮੁੱਖ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਜਿਸ ਤਰਾਂ ਚੌਧਰੀ ਸੰਤੋਖ ਸਿੰਘ ਆਪਣੇ ਜੀਵਨ ਦੌਰਾਨ ਜਨਤਾ ਦੀ ਸੇਵਾ ਨੂੰ ਸਮਰਪਿਤ ਰਹੇ, ਉਸੇ ਤਰਾਂ ਕਰਮਜੀਤ ਕੌਰ ਚੌਧਰੀ ਵੀ ਜਲੰਧਰ ਦੇ ਲੋਕਾਂ ਦੀ ਸੇਵਾ ਕਰਨ ਲਈ ਤਿਆਰ ਹੈ।

ਆਪਣੇ ਭਾਸ਼ਣ ਦੌਰਾਨ ਕਰਮਜੀਤ ਕੌਰ ਚੌਧਰੀ ਨੇ ਭਾਵੁਕ ਹੁੰਦੇ ਹੋਏ ਆਖਿਆ ਕਿ ਉਹਨਾਂ ਨੂੰ ਆਪਣੇ ਪਤੀ ਦੇ ਦਿਹਾਂਤ ਦਾ ਬੇਹੱਦ ਦਰਦ ਹੈ ਪਰ ਜਲੰਧਰ ਦੇ ਲੋਕਾਂ ਦੀ ਸੇਵਾ ਕਰਨਾ ਉਹਨਾਂ ਦਾ ਫਰਜ਼ ਹੈ।ਉਨ੍ਹਾਂ ਕਿਹਾ, "ਮੇਰੇ ਪਤੀ ਨੇ ਜਲੰਧਰ ਹਲਕੇ ਦੇ ਲੋਕਾਂ ਨੂੰ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ, ਅਤੇ ਮੈਂ ਉਹਨਾਂ ਦੇ ਕੰਮਾਂ ਨੂੰ ਜਾਰੀ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੀ।"

ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ, “ਮੇਰੇ ਪਿਤਾ ਜੀ ਫਿਲੌਰ ਨੂੰ ਆਪਣੀ ‘ਕਰਮ ਭੂਮੀ’ ਕਹਿੰਦੇ ਸਨ, ਉਹ ਇੱਥੇ ਰਹੇ ਅਤੇ ਆਪਣੇ ਆਖਰੀ ਸਾਹ ਵੀ ਉਹਨਾਂ ਨੇ ਇਸੇ ਧਰਤੀ ‘ਤੇ ਲਏ। ਉਨ੍ਹਾਂ ਲਈ ਪੰਜਾਬ, ਖਾਸ ਕਰਕੇ ਜਲੰਧਰ ਅਤੇ ਇੱਥੋਂ ਦੇ ਲੋਕ ਪਰਿਵਾਰ ਵਾਂਗ ਸਨ ਅਤੇ ਉਨ੍ਹਾਂ ਨੇ ਆਪਣਾ ਜੀਵਨ ਉਹਨਾਂ ਦੀ ਤਰੱਕੀ ਲਈ ਸਮਰਪਿਤ ਕਰ ਦਿੱਤਾ। ਮੈਨੂੰ ਪਤਾ ਹੈ ਕਿ ਇਹ ਇੱਕ ਵੱਡਾ ਕਾਰਜ ਹੈ, ਪਰ ਮੇਰੇ ਮਾਤਾ ਜੀ ਉਹਨਾਂ ਵੱਲੋਂ ਸ਼ੁਰੂ ਕੀਤੇ ਕੰਮਾਂ ਨੂੰ ਜਾਰੀ ਰੱਖਣਗੇ।

ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਸੁਖਪਾਲ ਸਿੰਘ ਭੁੱਲਰ ਤੇ ਗੁਰਬਿੰਦਰ ਸਿੰਘ ਅਟਵਾਲ, ਸ਼ਵੇਤਾ ਰਾਜ ਚੌਧਰੀ, ਤਰਸੇਮ ਸਿੰਘ ਸਿਆਲਕਾ, ਨਛੱਤਰ ਸਿੰਘ ਕਲਸੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਰਜੀਤ ਸਿੰਘ ਲੱਲੀਆਂ ਤੇ ਗੁਰਪ੍ਰੀਤ ਕੌਰ, ਫਿਲੌਰ ਨਗਰ ਕੌਂਸਲ ਪ੍ਰਧਾਨ ਮਹਿੰਦਰ ਰਾਮ ਚੂੰਬਰ ਸ਼ਾਮਲ, ਗੁਰਾਇਆ ਨਗਰ ਪ੍ਰਧਾਨ ਕਮਲਦੀਪ ਸਿੰਘ ਬਿੱਟੂ, ਫਿਲੌਰ ਬਲਾਕ ਪ੍ਰਧਾਨ ਦਵਿੰਦਰ ਸਿੰਘ ਲਸਾੜਾ, ਰੁੜਕਾ ਕਲਾਂ ਬਲਾਕ ਪ੍ਰਧਾਨ ਰਾਕੇਸ਼ ਦੁੱਗਲ, ਅਨੇਕਾਂ ਨਗਰ ਕੌਂਸਲਰ, ਸਰਪੰਚ ਅਤੇ ਪੰਚ ਆਦਿ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Karamjit Kaur Chaudhary , Vikramjit Singh Chaudhary , Partap Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD