Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

"ਪਬਲਿਕ ਦੀ ਅਮਾਨਤ ਪਬਲਿਕ ਦੇ ਹਵਾਲੇ"

ਪਟਿਆਲਾ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਨਵੇਕਲੀ ਪਹਿਲ ਦੇ ਤਹਿਤ ਲੋਕਾਂ ਦੇ ਗੁੰਮ ਹੋਏ ਮੋਬਾਇਲ ਫ਼ੋਨ ਟਰੇਸ ਕਰ ਕੇ ਉਨ੍ਹਾਂ ਦੇ ਅਸਲੀ ਮਾਲਕਾ ਦੇ ਹਵਾਲੇ ਕੀਤੇ

Varun Sharma, SSP Varun Sharma , Patiala, Police, Punjab Police

Web Admin

Web Admin

5 Dariya News

ਪਟਿਆਲਾ , 21 Apr 2023

Last updated on: Apr 21, 2023, 00:00 IST

ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਜਿਸ ਤਰਾ ਅੱਜ-ਕੱਲ੍ਹ ਦੀ ਰੁਝੇਵਿਆਂ ਨਾਲ ਭਰੀ ਜ਼ਿੰਦਗੀ ਵਿੱਚ ਹਰ ਵਿਅਕਤੀ ਕਿਸੇ ਨਾ ਕਿਸੇ ਤਰ੍ਹਾਂ ਦੇ ਤਣਾਓ ਦੇ ਮਹੌਲ ਦੇ ਵਿੱਚ ਹੈ, ਇਸ ਤਣਾਓ ਵਿੱਚ ਕਦੇ ਕਿਸੇ ਦਾ ਮੋਬਾਇਲ ਬੱਸ ਵਿੱਚ ਰਹਿ ਜਾਂਦਾ ਹੈ, ਕਦੇ ਰਸਤੇ ਵਿੱਚ ਡਿੱਗ ਜਾਂਦਾ ਹੈ, ਕਦੇ ਵਿਅਕਤੀ ਆਪਣਾ ਮੋਬਾਇਲ ਕਿਧਰੇ ਰੱਖ ਕੇ ਭੁੱਲ ਜਾਂਦਾ ਹੈ, ਇਹਨਾਂ ਅਣਗਹਿਲੀਆਂ ਦੇ ਚੱਲਦਿਆਂ ਮੋਬਾਇਲ ਫ਼ੋਨ ਗੁੰਮ ਹੋ ਜਾਂਦੇ ਹਨ, ਤਾਂ ਪਟਿਆਲਾ ਪੁਲਿਸ ਆਪ ਸਭ ਦੀ ਸੇਵਾ ਅਤੇ ਸੁਰੱਖਿਆ ਲਈ ਹਮੇਸ਼ਾ ਵਚਨਬੱਧ ਹੈ। 

ਪਟਿਆਲਾ ਪੁਲਿਸ ਦਾ ਸਾਈਬਰ ਸੈੱਲ ਆਪ ਸਭ ਦੀ ਮਿਹਨਤ ਦੀ ਕਮਾਈ ਦੀ ਕਦਰ ਕਰਦਾ ਹੈ ਅਤੇ ਉਸ ਕਮਾਈ ਨਾਲ ਖ਼ਰੀਦੇ ਮੋਬਾਇਲ ਫ਼ੋਨ ਜਦੋਂ ਗੁੰਮ ਹੋ ਜਾ ਦੇ ਹਨ ਤਾਂ ਉਨ੍ਹਾਂ ਮੋਬਾਇਲ ਫੋਨਾਂ ਨੂੰ ਟਰੇਸ ਕਰਨ ਦੀ ਤਨਦੇਹੀ ਨਾਲ ਕੋਸ਼ਿਸ਼ਾਂ ਕਰਦਾ ਹੈ। ਪਟਿਆਲਾ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਮਿਸਿੰਗ ਫੋਨਾਂ ਦੀਆ ਮੋਸੂਲ ਹੋਈਆ ਦਰਖਾਸਤਾਂ ’ਤੇ ਕਾਰਵਾਈ ਕਰਦੇ ਹੋਏ, ਅੱਜ ਮਿਤੀ 21-04-2023 ਨੂੰ ਤਕਰੀਬਨ 70 ਮੋਬਾਇਲ ਫ਼ੋਨ ਟਰੇਸ ਕਰਕੇ ਇਹਨਾਂ ਫੋਨਾਂ ਦੇ ਅਸਲ ਵਾਰਿਸਾਂ ਨੂੰ ਵਾਪਸ ਕੀਤੇ ਗਏ ਹਨ। 

ਪਟਿਆਲਾ ਪੁਲਿਸ ਵੱਲੋਂ ਆਪ ਸਭ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਆਪ ਜੀ ਦਾ ਮੋਬਾਇਲ ਫ਼ੋਨ ਕਿਧਰੇ ਗੁੰਮ ਹੋ ਜਾਂਦਾ ਹੈ ਤਾਂ ਤੁਰੰਤ ਸਬੰਧਿਤ ਪੁਲਿਸ ਸਾਂਝ ਕੇਂਦਰ ਵਿਖੇ ਮਿਸਿੰਗ ਰਿਪੋਰਟ ਕਰਵਾ ਕੇ, ਸਾਈਬਰ ਕ੍ਰਾਈਮ ਸੈਲ ਵਿਖੇ ਦਰਖਾਸਤ ਦਰਜ ਕਰਵਾਈ ਜਾਵੇ। ਜੇਕਰ ਕਿਸੇ ਵਿਅਕਤੀ ਨੂੰ ਕੋਈ ਮੋਬਾਇਲ ਗਿਰਿਆ ਮਿਲਦਾ ਹੈ ਤਾਂ ਉਸ ਨੂੰ  ਨੇੜਲੇ ਥਾਣੇ ਜਾ ਸਾਈਬਰ ਸੈੱਲ ਦਫ਼ਤਰ ਪਟਿਆਲਾ ਦੇ ਸਪੁਰਦ ਕੀਤਾ ਜਾਵੇ।

ਨੋਟ:- ਸਾਈਬਰ ਕ੍ਰਾਈਮ ਸੈੱਲ ਪਟਿਆਲਾ ਵੱਲੋਂ ਪਿਛਲੇ 03 ਮਹੀਨਿਆਂ ਦੇ ਅਰਸੇ ਦੌਰਾਨ ਵੱਖ-ਵੱਖ ਆਨਲਾਈਨ ਫਰਾਡ ਦੀਆ ਮਸੂਲ ਹੋਈਆਂ ਦਰਖਾਸਤਾਂ ਤੇ ਕਾਰਵਾਈ ਕਰਦੇ ਹੋਏ ਤਕਰੀਬਨ 50,00,000 (ਪੰਜਾਹ ਲੱਖ) ਰੁਪਏ ਦਰਖਾਸਤ ਕਰਤਾਵਾ ਨੂੰ ਰਿਫੰਡ ਕਰਵਾਏ ਗਏ ਅਤੇ ਇਸ ਤੋ ਇਲਾਵਾ ਏ.ਟੀ.ਐਮ ਫਰਾਡ ਕਰਨ ਵਾਲੇ ਅੰਤਰਰਾਜੀ ਗਿਰੋਹ ਨੂੰ ਟਰੇਸ ਕਰ ਕੇ ਉਨ੍ਹਾਂ ਦੇ ਖ਼ਿਲਾਫ਼ ਸਾਲ 2023 ਦਾ ਪਹਿਲਾ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ।

 

Tags: Varun Sharma , SSP Varun Sharma , Patiala , Police , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD