Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਰਕਾਰੀ ਕਾਲਜ ਰੋਪੜ ਦੇ 28 ਵਿਦਿਆਰਥੀਆਂ ਨੂੰ ਦਿੱਤੇ ਵਜੀਫਾ ਚੈੱਕ

Government College Ropar, Ropar, Roopnagar

Web Admin

Web Admin

5 Dariya News

ਰੂਪਨਗਰ , 21 Apr 2023

Last updated on: Apr 21, 2023, 00:00 IST

ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੇਏਸ਼ਨ ਪੰਜਾਬ ਵੱਲੋਂ ਸਰਕਾਰੀ ਕਾਲਜ ਰੋਪੜ ਵਿਖੇ ‘ਵਜੀਫਾ ਫੰਡ ਸਮਾਰੋਹ’ ਆਯੋਜਿਤ ਕਰਕੇ ਲੋੜਵੰਦ ਅਤੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਜੀਫੇ ਦੇ ਚੈੱਕ ਵੰਡੇ ਗਏ। ਇਸ ਪ੍ਰੋਗਰਾਮ ਵਿੱਚ ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੇਏਸ਼ਨ (ਪੰਜਾਬ) ਦੇ ਟ੍ਰਾਈਸਿਟੀ ਪ੍ਰਧਾਨ ਡਾ. ਸੰਤ ਸੁਰਿੰਦਰਪਾਲ ਸਿੰਘ ਅਤੇ ਸਟੇਟ ਕਾਰਜਕਾਰੀ ਮੈਂਬਰ ਪ੍ਰੋ. ਬੀ.ਐਸ. ਸਤਿਆਲ, ਰਜਿਸਟਰਾਰ, ਲੈਮਰਿਨ ਟੈੱਕ ਯੂਨੀਵਰਸਿਟੀ ਨੇ ਕਾਲਜ ਦੇ 28 ਵਿਦਿਆਰਥੀਆਂ ਨੂੰ ਵਜੀਫਾ ਚੈੱਕ ਤਕਸੀਮ ਕੀਤੇ। 

ਇਸ ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਸਰਕਾਰੀ ਕਾਲਜ ਰੋਪੜ ਸ. ਜਤਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾ ਨੂੰ ਜੀ ਆਇਆ ਕਿਹਾ ਅਤੇ ਐਸੋਸੀਏਸ਼ਨ ਦੇ ਜਨਰਲ ਸੈਕਟਰੀ ਡਾ. ਗੁਰਜੰਟ ਸਿੰਘ, ਪ੍ਰਧਾਨ ਪ੍ਰੋ. ਜੀ.ਐੱਸ. ਜੌਹਲ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ ਜਿਨਾਂ ਨੇ ਲੋੜਵੰਦ ਅਤੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ 2500 ਰੁਪਏ ਪ੍ਰਤੀ ਵਿਦਿਆਰਥੀ ਵਜੀਫਾ ਦੇ ਕੇ ਉਚੇਰੀ ਪੜ੍ਹਾਈ ਕਰਨ ਲਈ ਉਤਸ਼ਾਹਤ ਕੀਤਾ। 

ਇਸ ਮੌਕੇ ਡਾ. ਸੰਤ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਕਾਲਜ ਰਿਟਾਇਰਡ ਟੀਚਰ ਵੈਲਫੇਅਰ ਐਸੋਸੀਏਸ਼ਨ, ਪੰਜਾਬ ਵੱਲੋਂ ਪੰਜਾਬ ਰਾਜ ਦੇ ਸਰਕਾਰੀ ਕਾਲਜਾਂ ਵਿੱਚ 200 ਵਿਦਿਆਰਥੀਆਂ ਨੂੰ ਇਹ ਵਜੀਫਾ ਪ੍ਰਦਾਨ ਕੀਤਾ ਜਾਂਦਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਲਗਨ, ਮਿਹਨਤ ਅਤੇ ਦਿਆਨਤਦਾਰੀ ਨਾਲ ਆਪਣੀ ਪੜ੍ਹਾਈ ਨੂੰ ਪੂਰਾ ਕਰਨ ਲਈ ਪ੍ਰੇਰਿਤ ਵੀ ਕੀਤਾ।

ਪ੍ਰੋ. ਬੀ.ਐਸ. ਸਤਿਆਲ ਨੇ ਕਾਲਜ ਨਾਲ ਜੁੜੇ ਆਪਣੇ ਅਨੁਭਵ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਨਾ ਦਿੱਤੀ। ਵਜੀਫਾ ਵੰਡ ਸਮਾਰੋਹ ਵਿੱਚ ਸਾਬਕਾ ਪ੍ਰਿੰਸੀਪਲ ਡਾ. ਨਿਰਮਲ ਸਿੰਘ, ਸਾਬਕਾ ਪ੍ਰਿੰਸੀਪਲ ਪ੍ਰੋ. ਸਵਿਤਾ ਸ਼ਰਮਾ, ਜੌਗਰਫੀ ਵਿਭਾਗ ਦੇ ਸਾਬਕਾ ਪ੍ਰੋ. ਪਿਆਰਾ ਸਿੰਘ, ਹੋਮ ਸਾਇੰਸ ਵਿਭਾਗ ਦੇ ਸਾਬਕਾ ਮੁਖੀ ਡਾ. ਜਸਬੀਰ ਕੌਰ, ਸਰੀਰਿਕ ਸਿੱਖਿਆ ਵਿਭਾਗ ਦੇ ਸਾਬਕਾ ਮੁਖੀ ਪ੍ਰੋ. ਸਰਵਜੀਤ ਕੌਰ ਵੀ ਹਾਜ਼ਰ ਸਨ।  ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। 

ਮੰਚ ਸੰਚਾਲਨ ਪ੍ਰੋ. ਮੀਨਾ ਕੁਮਾਰੀ ਅਤੇ ਪ੍ਰੋ. ਰਵਨੀਤ ਕੌਰ ਨੇ ਬਾਖੂਬੀ ਨਿਭਾਇਆ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਡਾ. ਸੁਖਜਿੰਦਰ ਕੌਰ, ਡਾ. ਅਨੂ ਸ਼ਰਮਾ, ਡਾ. ਨਿਰਮਲ ਸਿੰਘ ਬਰਾੜ, ਡਾ. ਦਲਵਿੰਦਰ ਸਿੰਘ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਉਪਦੇਸ਼ਦੀਪ ਕੌਰ, ਪ੍ਰੋ. ਅਜੈ ਕੁਮਾਰ, ਪ੍ਰੋ. ਸ਼ਮਿੰਦਰ ਕੌਰ ਨੇ ਅਹਿਮ ਸਹਿਯੋਗ ਦਿੱਤਾ।

 

Tags: Government College Ropar , Ropar , Roopnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD