Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਘੱਟ ਗਿਣਤੀ ਭਾਈਚਾਰੇ ਦੀ ਭਲਾਈ ਲਈ ਚਲਾਈਆਂ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਲੋੜ : ਇਕਬਾਲ ਸਿੰਘ ਲਾਲਪੁਰਾ

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦਿਆਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Iqbal Singh Lalpura, BJP, BJP Punjab, Bharatiya Janata Party, BJP, DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 21 Apr 2023

Last updated on: Apr 21, 2023, 00:00 IST

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਫ਼ਤਰ ਦੇ ਮੀਟਿੰਗ ਹਾਲ ਵਿਚ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦਿਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਿੱਖਿਆ, ਰੋਜ਼ਗਾਰ, ਹਾਊਸਿੰਗ, ਕਿਸੇ ਤਰ੍ਹਾਂ ਦੇ ਵਿਤਕਰੇ, ਘੱਟ ਗਿਣਤੀਆਂ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਸੁਰੱਖਿਆ ਆਦਿ ਦੇ ਮੁੱਦੇ ਵਿਚਾਰੇ। 

ਇਸ ਉਪਰੰਤ ਉਨ੍ਹਾਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨਾਲ ਵਿਸ਼ੇਸ਼ ਮੀਟਿੰਗ ਕਰਕੇ ਜ਼ਿਲ੍ਹੇ ਵਿਚ ਘੱਟ ਗਿਣਤੀਆਂ ਦੀਆਂ ਮੁਸ਼ਕਲਾਂ ਦੇ ਜਲਦ ਹੱਲ ਸਬੰਧੀ ਨਿਰਦੇਸ਼ ਵੀ ਦਿੱਤੇ।ਇਕਬਾਲ ਸਿੰਘ ਲਾਲਪੁਰਾ ਨੇ ਮੀਟਿੰਗ ਦੌਰਾਨ ਕਿਹਾ ਕਿ ਭਾਰਤ ਵਿਚ ਘੱਟ ਗਿਣਤੀਆਂ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਪੂਰੀ ਤਰ੍ਹਾਂ ਨਾਲ ਵਿਕਸਿਤ ਹੋ ਰਹੇ ਹਨ। 

ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸੂਬੇ ਦੀ ਤਰੱਕੀ, ਫਿਰਕੂ ਸਦਭਾਵਨਾ ਅਮਨ-ਸ਼ਾਂਤੀ, ਆਪਸੀ ਭਾਈਚਾਰੇ ਅਤੇ ਇਕਜੁੱਟਤਾ ਲਈ ਸਰਕਾਰੀ ਸਕੀਮਾਂ ਦਾ ਲਾਭ ਲੈ ਕੇ ਆਪਣੇ ਫਿਰਕਿਆਂ ਦੀਆਂ ਸਿਖਿਆਵਾਂ ਅਤੇ ਰੋਜ਼ਗਾਰ ਨੂੰ ਪ੍ਰਫੁੱਲਤ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਵਰਗ ਨਾਲ ਸਬੰਧਤ ਧਾਰਮਿਕ ਆਗੂ, ਵਿਦਿਅਕ ਸੰਸਥਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਘੱਟ ਗਿਣਤੀਆਂ ਲਈ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਜ਼ਮੀਨੀ ਪੱਧਰ ’ਤੇ ਲਾਭ ਦੇਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੇ ਹਨ।  

ਮੀਟਿੰਗ ਦਾ ਉਦੇਸ਼ ਦੱਸਦਿਆਂ  ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਘੱਟ ਗਿਣਤੀਆਂ ਦੀ ਭਲਾਈ ਤੇ ਪ੍ਰਫੁੱਲਤਾ ਕਰਨ ਲਈ ਪ੍ਰਧਾਨ ਮੰਤਰੀ ਦੇ 15 ਸੂਤਰੀ ਪ੍ਰੋਗਰਾਮ ਤਹਿਤ ਘੱਟ ਗਿਣਤੀ ਫਿਰਕਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਚਰਚਾ ਕੀਤੀ ਹੈ। ਚੇਅਰਮੈਨ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੇ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਚਾਹੁੰਦਾ ਹੈ ਕਿ ਘੱਟ ਗਿਣਤੀਆਂ ਲਈ ਬਣੀਆਂ ਸਕੀਮਾਂ ਦਾ ਲਾਭ ਜਮੀਨੀ ਪੱਧਰ ’ਤੇ ਪਹੁੰਚੇ ਅਤੇ ਸਿੱਖਿਆ ਦਾ ਪ੍ਰਸਾਰ ਹੋਵੇ, ਸਾਰਿਆਂ ਨੂੰ ਰੋਜ਼ਗਾਰ ਮਿਲੇ, ਰਹਿਣ ਲਈ ਘਰ ਹੋਵੇ, ਕਿਸੇ ਨਾਲ ਕਿਸੇ ਤਰ੍ਹਾਂ ਦਾ ਭੇਦਭਾਵ ਨਾ ਹੋਵੇ, ਕਿਸੇ ਦੇ ਸੱਭਿਆਚਾਰ ’ਤੇ ਹਮਲਾ ਨਾ ਹੋਵੇ, ਉਨ੍ਹਾਂ ਨੂੰ ਸੁਰੱਖਿਆ ਮਿਲੇ।

ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਭਾਰਤ ਵਿਚ ਆਜ਼ਾਦੀ ਤੋਂ ਬਾਅਦ ਘੱਟ ਗਿਣਤੀ ਵਰਗ ਦੀ ਗਿਣਤੀ 21 ਫੀਸਦੀ ਤੱਕ ਪਹੁੰਚ ਗਈ ਹੈ, ਜਦਕਿ ਗਵਾਂਢੀ ਮੁਲਕ ਪਾਕਿਸਤਾਨ ਵਿਚ 22 ਫੀਸਦੀ ਤੋਂ ਕੇਵਲ 4.43 ਫੀਸਦੀ ਰਹਿ ਗਈ ਹੈ ਅਤੇ ਅਫਗਾਨਿਸਤਾਨ ਵਿਚ ਇਹ ਦਰ ਜ਼ੀਰੋ ’ਤੇ ਆ ਗਈ ਹੈ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਵੱਖ-ਵੱਖ ਫੁੱਲਾਂ ਦਾ ਇਕ ਗੁਲਦਸਤਾ ਹੈ ਅਤੇ ਇਥੇ ਸਾਰੇ ਫਿਰਕੇ ਮਿਲ ਜਲ ਕੇ ਰਹਿੰਦੇ ਹਨ।

ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਜ਼ਿਲ੍ਹਾ ਸਮਾਜਿਕ ਨਿਆ ਅਤੇ ਅਧਿਕਾਰਤਾ ਅਫ਼ਸਰ ਰਜਿੰਦਰ ਸਿੰਘ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਹਾਰੂਨ ਰਤਨ, ਡੀ.ਸੀ.ਪੀ.ਓ. ਡਾ. ਹਰਪ੍ਰੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸੰਜੀਵ ਗੌਤਮ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਧੀਰਜ ਵਸ਼ਿਸ਼ਟ, ਖੋਜ ਅਫ਼ਸਰ ਡਾ. ਜਸਵੰਤ ਰਾਏ, ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ ਅਰੁਣ ਕੁਮਾਰ, ਡੀ.ਡੀ.ਪੀ.ਓ ਭੁਪਿੰਦਰ ਸਿੰਘ, ਤਹਿਸੀਲ ਭਲਾਈ ਅਫ਼ਸਰ ਰਣਵੀਰ ਸਿੰਘ, ਕ੍ਰਿਸ਼ਚੀਅਨ ਫਰੰਟ ਦੇ ਪ੍ਰਧਾਨ ਲਾਰੈਂਸ ਚੌਧਰੀ, ਆਗਿਆਪਾਲ ਸਿੰਘ ਸਾਹਨੀ, ਯਾਕੂਬ ਮਸੀਹ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Iqbal Singh Lalpura , BJP , BJP Punjab , Bharatiya Janata Party , BJP , DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD